ਅੰਮ੍ਰਿਤਸਰ ਦੀ ਡ੍ਰੀਮ ਸਿਟੀ ਕਾਲੋਨੀ ਵਿੱਚ ਜੰਮੂ ਪੁਲਿਸ ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸਾਂਝਾ ਆਪਰੇਸ਼ਨ ਚਲਾਇਆ ਗਿਆ। ਸੂਤਰਾਂ ਮੁਤਾਬਕ ਜੰਮੂ ਪੁਲਿਸ ਇੱਕ ਵਰੰਟਸ਼ੁਦਾ ਵਿਅਕਤੀ ਦੀ ਭਾਲ ਕਰਦੀ ਹੋਈ ਕਾਲੋਨੀ ਦੇ ਇੱਕ ਫਲੈਟ ਤੱਕ ਪਹੁੰਚੀ, ਜਿੱਥੇ ਤਲਾਸ਼ੀ ਦੌਰਾਨ ਏਕੇ-47 ਹਥਿਆਰ ਅਤੇ ਡਰੱਗ ਬਰਾਮਦ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਕਾਰਵਾਈ ਦੌਰਾਨ ਪੁਲਿਸ ਨੇ ਫਲੈਟ ਵਿੱਚੋਂ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਾਲੀਆਂ ਗੱਡੀਆਂ ਨੂੰ ਵੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੰਬੰਧਿਤ ਪਰਿਵਾਰ ਡਰੀਮ ਸਿਟੀ ਦੇ ਇਸ ਫਲੈਟ ਵਿੱਚ ਕਿਰਾਏ ‘ਤੇ ਰਹਿ ਰਿਹਾ ਸੀ।
ਇਹ ਵੀ ਪੜ੍ਹੋ : ਪਠਾਨਕੋਟ ਤੋਂ ਲਾਪਤਾ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਨਹਿਰ ‘ਚੋਂ ਮਿਲੀ ਦੇਹ, ਪਰਿਵਾਰ ਨੇ ਕਤਲ ਕਰਨ ਦੇ ਲਗਾਏ ਇਲਜ਼ਾਮ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਕਈ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਫਲੈਟ ਮਾਲਕ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਕਾਰਵਾਈ ਤੋਂ ਬਾਅਦ ਕਾਲੋਨੀ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









