ਪੰਜਾਬ ਅਤੇ ਚੰਡੀਗੜ੍ਹ ਵਿੱਚ ਕਹਿਰ ਦੀ ਗਰਮੀ ਪੈ ਰਹੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਲਈ ਗੰਭੀਰ ਹੀਟਵੇਵ ਅਲਰਟ ਜਾਰੀ ਕੀਤਾ ਹੈ। 28 ਮਈ ਤੋਂ ਮੌਸਮ ਵਿੱਚ ਬਦਲਾਅ ਆਉਣ ਦੀ ਸੰਭਾਵਨਾ ਹੈ, ਇਸ ਦੌਰਾਨ ਮੀਂਹ ਦੇ ਨਾਲ ਗੜੇਮਾਰੀ ਹੋ ਸਕਦੀ ਹੈ।
ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 45.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਆਈਐਮਡੀ ਮੁਤਾਬਕ 28 ਮਈ, 2026 ਤੋਂ ਉੱਤਰ-ਪੱਛਮੀ ਭਾਰਤ ਵਿੱਚ ਇੱਕ ਮਜ਼ਬੂਤ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ 28 ਮਈ ਤੋਂ 31 ਮਈ ਦੇ ਵਿਚਕਾਰ ਰਾਜ ਦੇ ਕਈ ਹਿੱਸਿਆਂ ਵਿੱਚ ਤੇਜ਼ ਧੂੜ ਭਰੇ ਤੂਫ਼ਾਨ (60-70 ਕਿਲੋਮੀਟਰ ਪ੍ਰਤੀ ਘੰਟਾ ਤੱਕ) ਅਤੇ ਗਰਜ-ਤੂਫ਼ਾਨ ਦੇ ਨਾਲ-ਨਾਲ ਮਾਨਸੂਨ ਤੋਂ ਪਹਿਲਾਂ ਦੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਸਾਲ ਜੂਨ ਦੇ ਆਖਰੀ ਹਫ਼ਤੇ ਅਤੇ ਜੁਲਾਈ ਦੇ ਪਹਿਲੇ ਹਫ਼ਤੇ (28 ਜੂਨ ਤੋਂ 5 ਜੁਲਾਈ ਦੇ ਵਿਚਕਾਰ) ਸੂਬੇ ਵਿੱਚ ਮਾਨਸੂਨ ਦੇ ਆਉਣ ਦੀ ਉਮੀਦ ਹੈ। ਪੰਜਾਬ ਵਿੱਚ ਮਾਨਸੂਨ ਦੇ ਆਉਣ ਦੀ ਆਮ ਤਰੀਕ 30 ਜੂਨ ਹੈ।
ਮੌਸਮ ਵਿਭਾਗ ਨੇ 27 ਮਈ ਨੂੰ ਮੋਹਾਲੀ, ਪਟਿਆਲਾ, ਲੁਧਿਆਣਾ, ਬਠਿੰਡਾ, ਮਾਨਸਾ ਅਤੇ ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਲਈ ਗੰਭੀਰ ਗਰਮੀ ਦੀ ਚੇਤਾਵਨੀ ਜਾਰੀ ਕੀਤੀ ਹੈ। ਦੁਪਹਿਰ ਵੇਲੇ ਤੇਜ਼ ਧੁੱਪ ਅਤੇ ਗਰਮ ਹਵਾਵਾਂ ਸਥਿਤੀ ਨੂੰ ਹੋਰ ਵਿਗਾੜ ਸਕਦੀਆਂ ਹਨ।
ਮੌਸਮ ਵਿਭਾਗ ਮੁਤਾਬਕ 28 ਅਤੇ 29 ਮਈ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਅਚਾਨਕ ਬਦਲ ਸਕਦਾ ਹੈ। ਇਸ ਸਮੇਂ ਦੌਰਾਨ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਤੂਫ਼ਾਨ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਮੋਹਾਲੀ, ਪਟਿਆਲਾ, ਰੂਪਨਗਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਮੌਸਮ ਖਾਸ ਤੌਰ ‘ਤੇ ਖਰਾਬ ਹੋ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ MC ਚੋਣਾਂ : ਸਮਾਣਾ ‘ਚ ਅੱਜ ਦੁਬਾਰਾ ਹੋ ਰਹੀ ਵੋਟਿੰਗ, ਕੱਲ੍ਹ ਹੋਇਆ ਸੀ ਹੰਗਾਮਾ
ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 29 ਅਤੇ 30 ਮਈ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਤੋਂ ਬਾਅਦ ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਇਸ ਨਾਲ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










