ਪੰਜਾਬ ‘ਚ ਆਉਣ ਵਾਲੇ ਦਿਨਾਂ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ 1 ਤੋਂ 5 ਸਤੰਬਰ ਤੱਕ ਸੂਬੇ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਕੁਝ ਥਾਵਾਂ ‘ਤੇ ਗਰਜ ਦੇ ਨਾਲ ਮੀਂਹ ਵੀ ਹੋ ਸਕਦੀ ਹੈ। ਮੌਸਮ ਵਿਭਾਗ ਦੇ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਮੱਧਮ ਮੀਂਹ ਮੀਂਹ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਅਲੱਗ-ਅਲੱਗ ਥਾਵਾਂ ‘ਤੇ ਵੀ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਉਮੀਦ ਹੈ। ਸੋਮਵਾਰ ਨੂੰ ਪੰਜਾਬ ਦੇ ਲਗਭਗ ਨੌਂ ਜ਼ਿਲ੍ਹਿਆਂ ਲਈ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਸੀ ਪਰ ਪਠਾਨਕੋਟ ਨੂੰ ਛੱਡ ਕੇ ਕਿਸੇ ਵੀ ਜ਼ਿਲ੍ਹੇ ਵਿੱਚ ਕੋਈ ਮੀਂਹ ਦਰਜ ਨਹੀਂ ਕੀਤਾ ਗਿਆ। ਪਠਾਨਕੋਟ ਵਿੱਚ 1.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 8 IPS, 12 PPS ਅਧਿਕਾਰੀਆਂ ਦੇ ਹੋਏ ਤਬਾਦਲੇ
ਮੌਸਮ ਵਿਭਾਗ ਮੁਤਾਬਕ ਉੱਤਰੀ ਪਾਕਿਸਤਾਨ ਅਤੇ ਜੰਮੂ ਦੇ ਆਲੇ-ਦੁਆਲੇ ਉੱਪਰਲੇ ਵਾਯੂਮੰਡਲ ਵਿੱਚ ਇੱਕ ਪੱਛਮੀ ਗੜਬੜੀ ਸਰਗਰਮ ਹੈ। ਇਸ ਦਾ ਪੰਜਾਬ ਵਿੱਚ ਮੌਸਮ ‘ਤੇ ਅਸਰ ਪੈ ਰਿਹਾ ਹੈ। ਇਸ ਤੋਂ ਇਲਾਵਾ, ਮਾਨਸੂਨ ਟ੍ਰਫ ਅੰਮ੍ਰਿਤਸਰ ਅਤੇ ਪਟਿਆਲਾ ਖੇਤਰਾਂ ਵਿੱਚੋਂ ਲੰਘ ਰਿਹਾ ਹੈ। ਇਸ ਕਾਰਨ ਰਾਜ ਦੇ ਕੁਝ ਹਿੱਸਿਆਂ ਵਿੱਚ ਬੱਦਲ ਬਣਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








