ਬੀਤੇ ਦਿਨੀਂ ਕਈ ਥਾਵਾਂ ‘ਤੇ ਮੀਂਹ ਤੇ ਹਨ੍ਹੇਰੀ ਕਰਕੇ ਪੰਜਾਬ ਤੇ ਚੰਡੀਗੜ੍ਹ ਵਿਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅੱਜ ਤੇ ਕੱਲ੍ਹ ਲਈ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਹੈ। 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਚੰਡੀਗੜ੍ਹ ਮੌਸਮ ਵਿਗਿਆਨ ਮੁਤਾਬਕ ਸੂਬੇ ਦੇ ਔਸਤ ਅਧਿਕਤਮ ਤਾਪਮਾਨ ਵਿਚ ਪਿਛਲੇ 24 ਘੰਟਿਆਂ ਵਿਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਬਾਵਜੂਦ ਤਾਪਮਾਨ ਸਾਧਾਰਨ ਤੋਂ 2.7 ਡਿਗਰੀ ਘੱਟ ਬਣਿਆ ਹੋਇਆ ਹੈ। ਸਭ ਤੋਂ ਵਧ ਤਾਪਮਾਨ ਬਠਿੰਡਾ ਵਿਚ 42.6 ਡਿਗਰੀ ਰਿਕਾਰਡ ਕੀਤਾ ਗਿਆ। ਚੰਡੀਗੜ੍ਹ ਵਿਚ 5.6mm ਮੀਂਹ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮੋਹਾਲੀ ਵਿਚ ਮੀਂਹ ਪੈਣ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ :ਵੈਸ਼ਨੋ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, 2 ਦੀ ਮੌ/ਤ, 13 ਜ਼ਖ਼ਮੀ
ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿਚ ਕਈ ਥਾਵਾਂ ‘ਤੇ ਮੀਂਹ ਦੇ ਆਸਾਰ ਹਨ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਤੇ ਸ੍ਰੀ ਮੁਕਤਸਰ ਸਾਹਿਬ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿਚ ਮੀਂਹ ਪਿਆ। ਬੀਤੀ ਸ਼ਾਮ ਵੀ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਤੇ ਤੇਜ਼ ਹਵਾਵਾਂ ਚੱਲੀਆਂ। ਪੱਛਮੀ ਗੜਬੜੀ ਦੇ ਪ੍ਰਭਾਵ ਨਾਲ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਵਿਚ ਬਦਲਾਅ ਆਇਆ ਹੈ। ਇਸ ਦੇ ਚੱਲਦੇ ਕਈ ਇਲਾਕਿਆਂ ਵਿਚ ਮੀਂਹ ,ਤੇਜ਼ ਹਵਾਵਾਂ ਤੇ ਬਿਜਲੀ ਡਿਗਣ ਦੀ ਸੰਭਾਵਨਾ ਬਣੀ ਹੋਈ ਹੈ। ਮਾਨਸੂਨ ਅਜੇ ਪੰਜਾਬ ਤੱਕ ਨਹੀਂ ਪਹੁੰਚਿਆ ਹੈ ਪਰ ਮੌਜੂਦਾ ਮੀਂਹ ਦਾ ਕਾਰਨ ਪੱਛਮੀ ਗੜਬੜੀ ਹੈ। 6, 7 ਤੇ 10 ਜੂਨ ਨੂੰ ਵੀ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 3 ਦਿਨਾਂ ਤੱਕ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ, ਇਸ ਦੇ ਬਾਅਦ ਗਰਮੀ ਵਧ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










