ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਵਿਚਾਲੇ ਦੇ ਛੇ ਜ਼ਿਲ੍ਹਿਆਂ ਵਿਚ ਹਨੇਰੀ ਤੇ ਮੀਂਹ ਦਾ ਅਲਰਟ ਜਾਰੀ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ।
ਚੰਡੀਗੜ੍ਹ ਅਤੇ 17 ਹੋਰ ਜ਼ਿਲ੍ਹਿਆਂ ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ SAS ਨਗਰ (ਮੋਹਾਲੀ) ਵਿੱਚ ਵੀ ਹੀਟਵੇਵ ਦੀ ਸਥਿਤੀ ਰਹਿਣ ਦੀ ਉਮੀਦ ਹੈ। ਹੀਟਵੇਵ 28 ਮਈ ਤੱਕ ਜਾਰੀ ਰਹਿਣ ਦੀ ਉਮੀਦ ਹੈ।

ਸ਼ੁੱਕਰਵਾਰ ਨੂੰ ਮੌਸਮ ਵਿੱਚ ਆਈ ਤਬਦੀਲੀ ਨੇ ਭਿਆਨਕ ਗਰਮੀ ਤੋਂ ਕੁਝ ਰਾਹਤ ਦਿੱਤੀ। ਹਿਮਾਚਲ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਪਏ ਮੀਂਹ ਕਰਕੇ ਸੂਬੇ ਭਰ ਵਿੱਚ ਤਾਪਮਾਨ ਵਿੱਚ 3.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ, ਜਿਸ ਨਾਲ ਤਾਪਮਾਨ ਆਮ ਦੇ ਨੇੜੇ ਆ ਗਿਆ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਦਰਜ ਕੀਤਾ ਗਿਆ।
ਇਸ ਦੌਰਾਨ ਪੰਜਾਬ ਸਰਕਾਰ ਨੇ ਗਰਮੀ ਕਾਰਨ ਸਰਕਾਰੀ ਦਫਤਰਾਂ ਅਤੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਤੇਜ਼ ਗਰਮੀ ਦੇ ਮੱਦੇਨਜ਼ਰ ਲਿਆ ਗਿਆ ਹੈ। ਚੰਡੀਗੜ੍ਹ ਦੇ ਸਕੂਲ ਅੱਜ ਤੋਂ 30 ਜੂਨ ਤੱਕ ਬੰਦ ਰਹਿਣਗੇ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਦਿਨ-ਦਿਹਾੜੇ ਮੂੰਹ ਬੰਨ ਕੇ ਸੁਨਿਆਰੇ ਦੀ ਦੁਕਾਨ ‘ਚ ਵੜੇ ਬੰਦੇ, ਬੰਧਕ ਬਣਾ ਕੇ ਕੀਤੀ ਲੁੱਟ
ਦੂਜੇ ਪਾਸੇ ਦਿੱਲੀ-ਐਨਸੀਆਰ ਵਿੱਚ ਮੌਸਮ ਅਚਾਨਕ ਬਦਲ ਗਿਆ ਹੈ। ਦਿੱਲੀ ਅਤੇ ਗੁਰੂਗ੍ਰਾਮ ਸਮੇਤ ਐਨਸੀਆਰ ਦੇ ਕਈ ਇਲਾਕਿਆਂ ਵਿੱਚ ਹਲਕੀ ਬੂੰਦਾਬਾਂਦੀ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ ਕਈ ਇਲਾਕਿਆਂ ਵਿੱਚ ਧੂੜ ਭਰੀ ਹਨੇਰੀ, ਗਰਜ-ਤੂਫ਼ਾਨ ਦੇ ਨਾਲ ਹਲਕੀ ਬਾਰਿਸ਼ ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਸੀ। ਹਵਾ ਦੀ ਰਫਤਾਰ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ











