ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੂੰ ਅੱਜ ਪੰਜਾਬ SC ਕਮਿਸ਼ਨ ਵੱਲੋਂ ਤਲਬ ਕੀਤਾ ਗਿਆ ਸੀ, ਹਾਲਾਂਕਿ ਉਹ ਅੱਜ ਵੀ SC ਕਮਿਸ਼ਨ ਅੱਗੇ ਨਿੱਜੀ ਤੌਰ ‘ਤੇ ਪੇਸ਼ ਨਹੀਂ ਹੋਏ। ਮਾਮਲੇ ਸਬੰਧੀ ਉਨ੍ਹਾਂ ਦੇ ਵਕੀਲਾਂ ਵੱਲੋਂ SC ਕਮਿਸ਼ਨ ਅੱਗੇ ਪੱਖ ਰੱਖਿਆ ਗਿਆ। ਵਕੀਲਾਂ ਨੇ ਦੱਸਿਆ ਕਿ ਵਿਭਾਗੀ ਕੰਮ ਹੋਣ ਕਾਰਨ ਰਵਨੀਤ ਸਿੰਘ ਬਿੱਟੂ ਅੱਜ ਪੇਸ਼ ਨਹੀਂ ਹੋ ਸਕੇ। SC ਕਮਿਸ਼ਨ ਨੇ ਹੁਣ ਰਵਨੀਤ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।
ਮਾਮਲਾ 26 ਮਈ ਦਾ ਹੈ ਜਦੋਂ ਨਗਰ ਨਿਗਮ ਚੋਣਾਂ ਦੌਰਾਨ ਵੋਟਿੰਗ ਚੱਲ ਰਹੀ ਸੀ। ਇਸ ਦੌਰਾਨ ਭਾਜਪਾ ਨੇਤਾ ਓਂਕਾਰ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਰਵਨੀਤ ਬਿੱਟੂ ਧੂਰੀ ਪਹੁੰਚੇ ਸਨ। ਉਨ੍ਹਾਂ ਦੀ ਪੁਲਿਸ ਨਾਲ ਬਹਿਸ ਹੋ ਗਈ ਸੀ ਤੇ ਉਨ੍ਹਾਂ ਨੇ ਮੁਲਾਜ਼ਮ ਨੂੰ ਜਾਤੀਸੂਚਕ ਸ਼ਬਦ ਕਹੇ।
ਇਹ ਵੀ ਪੜ੍ਹੋ : ਜਲੰਧਰ ਦੇ ਭੋਗਪੁਰ ‘ਚ ਵਾਪਰਿਆ ਭਿ/ਆਨ/ਕ ਹਾ/ਦਸਾ: ਬੱਸ ਨੇ ਜੁਗਾੜੂ ਰੇਹੜੀ ਨੂੰ ਮਾ/ਰੀ ਟੱ/ਕਰ, ਮਾਂ-ਧੀ ਦੀ ਮੌ/ਤ
ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਸੀ। ਇਸ ਦੇ ਬਾਅਦ ਪੰਜਾਬ ਐੱਸਸੀ ਕਮਿਸ਼ਨ ਨੇ ਇਸ ਦਾ ਨੋਟਿਸ ਲੈਂਦੇ ਹੋਏ ਬਿੱਟੂ ਨੂੰ ਤਲਬ ਕੀਤਾ ਤੇ ਸੰਗਰੂਰ ਪੁਲਿਸ ਤੋਂ ਰਿਪੋਰਟ ਵੀ ਮੰਗੀ ਸੀ । ਹਾਲਾਂਕਿ ਬਿੱਟੂ ਨੇ ਆਪਣੇ ਸ਼ਬਦਾਂ ਲਈ ਜਨਤਕ ਤੌਰ ਤੋਂ ਮਾਫੀ ਮੰਗੀ ਸੀ ਤੇ ਦੂਜੇ ਪਾਸੇ ਸੰਗਰੂਰ ਪੁਲਿਸ ਵੱਲੋਂ ਵੀ ਰਿਪੋਰਟ ਪੇਸ਼ ਕਰ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









