ਪੰਜਾਬ ਤੇ ਚੰਡੀਗੜ੍ਹ ਵਿਚ ਮੌਸਮ ਵਿਚ ਥੋੜ੍ਹਾ ਬਦਲਾਅ ਆਇਆ ਹੈ। ਮੌਸਮ ਵਿਭਾਗ ਮੁਤਾਬਕ ਵੱਲੋਂ ਅੱਜ ਲਈ ਮੀਂਹ ਤੇ ਤੇਜ਼ ਤੂਫਾਨ ਤੇ ਬਿਜਲੀ ਡਿਗਣ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਗੜ੍ਹੇਮਾਰੀ ਵੀ ਹੋ ਸਕਦੀ ਹੈ ਤੇ ਨਾਲ ਹੀ ਕੁਝ ਥਾਵਾਂ ‘ਤੇ ਲੂ ਚੱਲਣ ਦੀ ਵੀ ਸੰਭਾਵਨਾ ਹੈ।
70-80 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਪਿਛਲੇ ਕਲ ਦੀ ਤੁਲਨਾ ਵਿਚ ਅਧਿਕਤਮ ਤਾਪਮਾਨ ਵਿਚ 2.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਇਹ ਸਾਧਾਰਨ ਦੇ ਲਗਭਗ ਨੇੜੇ ਪਹੁੰਚ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿਚ 1 ਡਿਗਰੀ ਤੋਂ ਲੈ ਕੇ 4 ਡਿਗਰੀ ਤੱਕ ਤਾਪਮਾਨ ਡਿੱਗਿਆ। ਫਰੀਦਕੋਟ ਵਿਚ ਸਭ ਤੋਂ ਵਧ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ।
ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿਚ ਤੇਜ਼ ਤੂਫਾਨ, ਬਿਜਲੀ ਡਿਗਣ ਦੇ ਨਾਲ ਗੜ੍ਹੇਮਾਰੀ ਦੀ ਵੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ ਅੱਜ ਤੇ ਭਲਕੇ ਸੂਬੇ ਵਿਚ ਕਈ ਥਾਵਾਂ ‘ਤੇ ਹਲਕਾ ਤੋਂ ਮੱਧਮ ਮੀਂਹ ਪੈ ਸਕਦਾ ਹੈ ਜਦੋਂ ਕਿ 31 ਤਰੀਕ ਨੂੰ ਕੁਝ ਹੀ ਥਾਵਾਂ ‘ਤੇ ਮੀਂਹ ਪੈ ਸਕਦਾਹੈ। ਆਉਣ ਵਾਲੇ ਦਿਨਾਂ ਵਿਚ ਅਧਿਕਤਮ ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦੇਖਣ ਨੂੰ ਮਿਲੇਗੀ। ਹਾਲਾਂਕਿ ਇਸ ਦੇ ਬਾਅਦ ਤਾਪਮਾਨ ਫਿਰ ਤੋਂ ਵਧਣ ਲੱਗੇਗਾ।
ਇਹ ਵੀ ਪੜ੍ਹੋ : ਨਗਰ ਨਿਗਮ ਚੋਣ ਨਤੀਜਿਆਂ ਦੇ ਆਏ ਸ਼ੁਰੂਆਤੀ ਰੁਝਾਨ, ‘ਆਪ’ ਚੱਲ ਰਹੀ ਅੱਗੇ ਤੇ ਅਕਾਲੀ ਦੂਜੇ ‘ਤੇ, BJP ਨੇ ਵੀ ਖੋਲ੍ਹਿਆ ਖਾਤਾ
ਪਠਾਨਕੋਟ, ਰੂਪਨਗਰ, ਮੋਹਾਲੀ ਵਿਚ ਹਲਕੇ ਮੀਂਹ ਦੇ ਨਾਲ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਬਠਿੰਡਾ ਵਿਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਰਨਾਲਾ, ਮਾਨਸਾ ਤੇ ਸੰਗਰੂਰ ਵਿਚ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










