ਕੇਂਦਰ ਸਰਕਾਰ ਵਿਚ ਜਲਦ ਹੀ ਵੱਡੇ ਪੱਧਰ ਤੇ ਕੈਬਨਿਟ ਫੇਰਬਦਲ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਚਰਚਾ ਹੈ ਕਿ ਪ੍ਰਧਾਨ ਮੰਤਰੀ 28 ਜੂਨ ਜਾਂ 29 ਜੂਨ ਨੂੰ ਆਪਣੇ ਮੰਤਰੀ ਮੰਡਲ ਵਿਚ ਬਦਲਾਅ ਕਰ ਸਕਦੇ ਹਨ। ਹਾਲਾਂਕਿ ਸਰਕਾਰ ਵੱਲੋਂ ਕੋਈ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ ਹੈ ਪਰ ਸਿਆਸੀ ਗਲਿਆਰਿਆਂ ਵਿਚ ਚਰਚਾਵਾਂ ਦਾ ਬਾਜ਼ਾਰ ਗਰਮ ਹੈ ਕਿਉਂਕਿ 23 ਜੂਨ ਨੂੰ ਹੀ PM ਮੋਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਸੀ।
ਚਰਚਾ ਹੈ ਕਿ ਪ੍ਰਸਤਾਵਿਤ ਫੇਰਬਦਲ ਵਿਚ ਕੁਝ ਨਵੇਂ ਚਿਹਰਿਆਂ ਨੂੰ ਕੇਂਦਰੀ ਕੈਬਨਿਟ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ ਜਦੋਂ ਕਿ ਕੁਝ ਮੌਜੂਦਾ ਮੰਤਰੀਆਂ ਦੇ ਵਿਭਾਗਾਂ ਵਿਚ ਵੀ ਬਦਲਾਅ ਹੋ ਸਕਦਾ ਹੈ। ਕੈਬਨਿਟ ਵਿਚ ਫੇਰਬਦਲ ਦੀਆਂ ਚਰਚਾਵਾਂ ਅਜਿਹੇ ਸਮੇਂ ਵਿਚ ਹੋ ਰਹੀਆਂ ਹਨ ਜਦੋਂ ਕਿ ਸਰਕਾਰ ਉੱਤਰ ਪ੍ਰਦੇਸ਼ ਵਰਗੇ ਵੱਡੇ ਸੂਬੇ ਵਿਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਅਜਿਹੇ ਵਿਚ ਭਾਜਪਾ ਭਵਿੱਖ ਦੀ ਰਾਜਨੀਤਕ ਰਣਨੀਤੀ ਨੂੰ ਧਿਆਨ ਵਿਚ ਰੱਖਦੇ ਹੋਏ ਜਨਤਾ ਨੂੰ ਇਕ ਸੰਦੇਸ਼ ਦੇਣ ਦੀ ਕੋਸ਼ਿਸ਼ ਕਰ ਸਕਦੀ ਹੈ।
ਇਹ ਵੀ ਪੜ੍ਹੋ : ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ
ਦੂਜੇ ਪਾਸੇ ਹੁਣੇ ਜਿਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਨੀਅਰ ਨੇਤਾਵਾਂ ਤੇ ਪਾਰਟੀ ਸੰਗਠਨ ਦੇ ਮੁੱਖ ਅਧਿਕਾਰੀਆਂ ਦੇ ਨਾਲ ਕਈ ਦੌਰ ਦੀਆਂ ਬੈਠਕਾਂ ਕੀਤੀਆਂ ਹਨ। ਇਸ ਨਾਲ ਕੈਬਨਿਟ ਵਿਸਤਾਰ ਤੇ ਫੇਰਬਦਲ ਦੀਆਂ ਅਟਕਲਾਂ ਨੂੰ ਹੋਰ ਪਕੜ ਮਿਲੀ ਹੈ। ਇਸ ਤੋਂ ਇਲਾਵਾ ਸੰਗਠਨ ਵਿਚ ਨਵੀਆਂ ਜ਼ਿੰਮੇਵਾਰੀਆਂ ਮਿਲਣ ਕਾਰਨ ਕੁਝ ਨੇਤਾਵਾਂ ਨੂੰ ਸਰਕਾਰ ਤੋਂ ਹਟਾ ਕੇ ਪਾਰਟੀ ਕੰਮ ਵਿਚ ਲਗਾਇਆ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









