ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਿਟਾਇਰਡ ਜੱਜ ਅਨੁਪਿੰਦਰ ਸਿੰਘ ਗਰੇਵਾਲ ਨੂੰ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ (NCLT) ਦੇ ਪ੍ਰਧਾਨ ਵਜੋਂ ਨਿਯੁਕਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।
ਇਸ ਸਬੰਧੀ ਪ੍ਰਸੋਨਲ ਅਤੇ ਟ੍ਰੇਨਿੰਗ ਵਿਭਾਗ (DoPT) ਵੱਲੋਂ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਕੈਬਨਿਟ ਦੀ ਨਿਯੁਕਤੀ ਕਮੇਟੀ ਨੇ NCLT ਦੇ ਇਸ ਅਹੁਦੇ ਲਈ ਜਸਟਿਸ ਗਰੇਵਾਲ ਦੀ ਨਿਯੁਕਤੀ ਦੇ ਕਾਰਪੋਰੇਟ ਮਾਮਲਿਆਂ ਦੇ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਨੋਟੀਫਿਕੇਸ਼ਨ ਮੁਤਾਬਕ ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ (ਰਿਟਾਇਰਡ) ਅਨੁਪਿੰਦਰ ਸਿੰਘ ਗਰੇਵਾਲ ਨੂੰ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ (NCLT) ਦੇ ਪ੍ਰਧਾਨ ਵਜੋਂ ਨਿਯੁਕਤ ਕਰਨ ਦੇ ਕਾਰਪੋਰੇਟ ਮਾਮਲਿਆਂ ਦੇ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਸਟਿਸ ਗਰੇਵਾਲ ਜਸਟਿਸ ਰਾਮਲਿੰਗਮ ਸੁਧਾਕਰ ਦੀ ਜਗ੍ਹਾ ਲੈਣਗੇ, ਜਿਨ੍ਹਾਂ ਨੇ 1 ਨਵੰਬਰ, 2021 ਤੋਂ NCLT ਪ੍ਰਧਾਨ ਵਜੋਂ ਸੇਵਾ ਨਿਭਾਈ ਸੀ ਅਤੇ ਇਸ ਸਾਲ ਦੇ ਸ਼ੁਰੂ ਵਿੱਚ ਆਪਣਾ ਅਹੁਦਾ ਛੱਡ ਦਿੱਤਾ ਸੀ।
ਇਹ ਵੀ ਪੜ੍ਹੋ : ਜਵਾਈ ਨੇ ਸਾਲੇ ਤੇ ਸਹੁਰੇ ਦਾ ਗੋਲੀਆਂ ਮਾਰ ਕੀਤਾ ਕਤਲ, ਧੀ ਦੇ ਘਰ ਝਗੜਾ ਸੁਲਝਾਉਣ ਆਏ ਸਨ ਦੋਵੇਂ
ਦੱਸ ਦੇਈਏ ਕਿ ਆਮ ਤੌਰ ‘ਤੇ ਹਾਈ ਕੋਰਟ ਦੇ ਸਾਬਕਾ ਮੁੱਖ ਜੱਜ ਨੂੰ NCLT ਦਾ ਪ੍ਰਧਾਨ ਨਿਯੁਕਤ ਕੀਤਾ ਜਾਂਦਾ ਹੈ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਾਬਕਾ ਸੀਨੀਅਰ ਜੱਜ ਨੂੰ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਗਰੇਵਾਲ ਦੀ ਨਿਯੁਕਤੀ ਨੂੰ ਪੰਜ ਸਾਲਾਂ ਦੀ ਮਿਆਦ ਲਈ ਜਾਂ 67 ਸਾਲ ਦੀ ਉਮਰ ਹੋਣ ਤੱਕ, ਜੋ ਵੀ ਪਹਿਲਾਂ ਹੋਵੇ, ਲਈ ਮਨਜ਼ੂਰੀ ਦੇ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:











