ਕਪੂਰਥਲਾ ‘ਚ ਦਿਨ-ਦਿਹਾੜੇ ਸਰਕਾਰੀ ਬੱਸ ਵਿਚ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਚੱਲਦੀ PRTC ਦੀ ਬੱਸ ਨੂੰ ਰੋਕ ਕੇ ਬੱਸ ਕੰਡਕਟਰ ਤੋਂ ਪੈਸਿਆਂ ਨਾਲ ਭਰਿਆ ਬੈਗ ਖੋਹ ਲਿਆ ਤੇ ਮੌਕੇ ਤੋਂ ਫਰਾਰ ਹੋ ਗਏ। ਇਹ ਵਾਰਦਾਤ ਕਪੂਰਥਲਾ-ਸੁਲਤਾਨਪੁਰ ਰੋਡ ‘ਤੇ ਵਾਪਰੀ। ਪੁਲਿਸ ਵੱਲੋਂ ਪੂਰੇ ਮਾਮਲੇ ਦ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਜਲੰਧਰ ਡਿਪੂ 2 ਬੱਸ ਜਲੰਧਰ ਤੋਂ ਸੁਲਤਾਨਪੁਰ ਜਾ ਰਹੀ ਸੀ। ਬੱਸ ਕੰਡਕਟਰ ਮੁਤਾਬਕ ਲੁਟੇਰੇ ਇੱਕ ਕਾਰ ਵਿੱਚ ਆਏ। ਉਨ੍ਹਾਂ ਨੇ ਪਹਿਲਾਂ ਬੱਸ ਨੂੰ ਰਸਤਾ ਦੇਣ ਲਈ ਕਿਹਾ ਅਤੇ ਫਿਰ ਅਚਾਨਕ ਆਪਣੀ ਕਾਰ ਬੱਸ ਦੇ ਅੱਗੇ ਖੜ੍ਹੀ ਕਰਕੇ ਬੱਸ ਨੂੰ ਰੋਕ ਲਿਆ।

ਦੱਸਿਆ ਗਿਆ ਹੈ ਕਿ ਜਿਵੇਂ ਹੀ ਬੱਸ ਰੁਕੀ, ਲੁਟੇਰੇ ਤੇਜ਼ਧਾਰ ਹਥਿਆਰ ਲੈ ਕੇ ਬੱਸ ਵਿੱਚ ਦਾਖਲ ਹੋ ਗਏ ਅਤੇ ਪੈਸੇ ਮੰਗਣ ਲੱਗੇ। ਫਿਰ ਉਨ੍ਹਾਂ ਨੇ ਕੰਡਕਟਰ ਦਾ 900 ਰੁਪਏ ਵਾਲਾ ਬੈਗ ਖੋਹ ਲਿਆ ਅਤੇ ਤੇਜ਼ੀ ਨਾਲ ਭੱਜ ਗਏ। ਰਿਪੋਰਟਾਂ ਮੁਤਾਬਕ ਬੈਗ ਵਿੱਚ 900 ਰੁਪਏ ਨਕਦ ਸਨ।
ਇਹ ਵੀ ਪੜ੍ਹੋ : ਸਿੱਖ ਜਥੇ ‘ਚ PAK ਨਹੀਂ ਜਾਵੇਗੀ ਇਕੱਲੀ ਮਹਿਲਾ, ਸ਼੍ਰੋਮਣੀ ਕਮੇਟੀ ਨੇ ਇਸ ਵਜ੍ਹਾ ਕਰਕੇ ਲਿਆ ਵੱਡਾ ਫੈਸਲਾ
ਘਟਨਾ ਵੇਲੇ ਬੱਸ ਵਿੱਚ ਜ਼ਿਆਦਾਤਰ ਮਹਿਲਾ ਯਾਤਰੀਆਂ ਸਵਾਰ ਸਨ। ਘਟਨਾ ਨਾਲ ਯਾਤਰੀਆਂ ਵਿਚ ਦਹਿਸ਼ਤ ਫੈਲ ਗਈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









