ਕੇਂਦਰ ਸਰਕਾਰ ਨੇ ਈਰਾਨ ਯੁੱਧ ਦੇ ਚੱਲਦਿਆਂ ਦੇਸ਼ ਵਿਚ ਸੰਭਾਵਿਤ ਲਾਕਡਾਊਨ ਨੂੰ ਲੈ ਕੇ ਚੱਲ ਰਹੀਆਂ ਅਫਵਾਹਾਂ ‘ਤੇ ਸਾਫ ਤੇ ਸਖਤ ਰੁਖ਼ ਅਪਣਾਇਆ ਹੈ। ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਸਪ4ਸ਼ਟ ਸ਼ਬਦਾਂ ਵਿਚ ਕਿਹਾ ਕਿ ਲਾਕਡਾਊਨ ਨੂੰ ਲੈ ਕੇ ਜੋ ਵੀ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਹ ਗਲਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਅਜਿਹਾ ਕੋਈ ਪ੍ਰਸਤਾਵ ਵਿਚਾਰਅਧੀਨ ਨਹੀਂ ਹੈ ਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਸਰਕਾਰ ਹਾਲਾਤ ‘ਤੇ ਨਜ਼ਰ ਰੱਖ ਰਹੀ ਹੈ ਪਰ ਫਿਲਹਾਲ ਦੇਸ਼ ਵਿਚ ਕਿਸੇ ਵੀ ਤਰ੍ਹਾਂ ਦੇ ਲਾਕਡਾਊਨ ਦੀ ਯੋਜਨਾ ਨਹੀਂ ਹੈ।
ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਇਹ ਸਾਰੀਆਂ ਗੱਲਾਂ ਅਫਵਾਹਾਂ ਹਨ। ਭਾਰਤ ਸਰਕਾਰ ਲਾਕਡਾਊਨ ਨਹੀਂ ਲਗਾ ਰਹੀ ਹੈ। ਸਾਡਾ ਧਿਆਨ ਅਜੇ ਈਂਧਣ ਤੇ ਊਰਜਾ ਸਪਲਾਈ ਨੂੰ ਯਕੀਨੀ ਬਣਾਉਣ ‘ਤੇ ਹੈ। ਉਨ੍ਹਾਂ ਕਿਹਾ ਕਿ ਲਾਕਡਾਊਨ ਨੂੰ ਲੈ ਕੇ ਅਫਵਾਹ ਫੈਲਾਉਣਾ ਗੈਰ-ਜ਼ਿੰਮੇਵਾਰਾਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੇਵਜ੍ਹਾ ਸੋਸ਼ਲ ਮੀਡੀਆ ਜ਼ਰੀਏ ਹਫੜਾ-ਦਫੜੀ ਦੀ ਸਥਿਤੀ ਪੈਦਾ ਨਾ ਕਰੇ।

ਇਹ ਵੀ ਪੜ੍ਹੋ : ਪੰਜਾਬ ‘ਚ ਨਿੱਜੀ ਕੰਪਨੀ ਨਾਇਰਾ ਨੇ ਵਧਾਏ ਪੈਟਰੋਲ-ਡੀਜ਼ਲ ਦੇ ਰੇਟ, 5 ਰੁਪਏ ਤੱਕ ਮਹਿੰਗਾ ਕੀਤਾ ਪੈਟਰੋਲ
ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਉਣ ‘ਤੇ ਵੀ ਪ੍ਰਤੀਕਿਰਿਆ ਦਿੱਤੀ ਹੈ। ਪੁਰੀ ਨੇ ਕਿਹਾਕਿ ਪਿਛਲੇ 1 ਮਹੀਨੇ ਵਿਚ ਕੌਮਾਂਤਰੀ ਕੱਚੇ ਤੇਲ ਦੀਆਂ ਕੀਮਤਾਂ ਆਸਮਾਨ ਨੂੰ ਛੂਹ ਰਹੀਆਂ ਹਨ। ਇਹ ਲਗਭਗ 70 ਡਾਲਰ ਪ੍ਰਤੀ ਬੈਰਲ ਤੋਂ ਵਧ ਕੇ ਲਗਭਗ 122 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ। ਨਤੀਜੇ ਵਜੋਂ ਦੁਨੀਆ ਭਰ ਵਿਚ ਉਪਭੋਗਤਾਵਾਂ ਲਈ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧ ਗਈਆਂ ਹਨ। ਉਨ੍ਹਾਂ ਕਿਹਾ ਕਿ ਪੱਛਮ ਏਸ਼ੀਆ ਸੰਕਟ ਨੂੰ ਦੇਖਦੇ ਹੋਏ ਘਰੇਲੂ ਖਪਤ ਲਈ ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਿਚ 10 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਨਾਲ ਆਮ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਐਕਸਾਈਜ਼ ਡਿਊਟੀ ‘ਚ ਕਟੌਤੀ ਕਰ ਕੇ ਖੁਦ ਬੋਝ ਸਹੇਗੀ ਤੇ ਆਮ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









