ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਮਾਣਾ ਧਰਮ ਯੁੱਧ ਮੋਰਚਾ ਜਲਦ ਹੀ ਖਤਮ ਹੋ ਸਕਦਾ ਹੈ। ਟਾਵਰ ‘ਤੇ ਧਰਨਾ ਦੇ ਰਹੇ ਗੁਰਜੀਤ ਸਿੰਘ ਖਾਲਸਾ ਦੀ ਮਾਤਾ ਪਰਮਜੀਤ ਕੌਰ ਜੀ ਦਾ ਬਿਆਨ ਸਾਹਮਣੇ ਆਇਆ ਹੈ ਕਿ ਨੋਟੀਫਿਕੇਸ਼ਨ ਜਾਰੀ ਹੁੰਦਿਆਂ ਹੀ ਮੋਰਚਾ ਖਤਮ ਕੀਤਾ ਜਾਵੇਗਾ।
ਦੱਸ ਦੇਈਏ ਕਿ ਬੇਅਦਬੀ ਖਿਲਾਫ ਬਿੱਲ ਪਾਸ ਹੋ ਚੁੱਕਾ ਹੈ ਜਿਸ ‘ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਦਸਤਖਤ ਵੀ ਕਰ ਦਿੱਤੇ ਗਏ ਹਨ। ਇਸ ਬਿੱਲ ਨੂੰ ਲੈ ਕੇ ਗੁਰਜੀਤ ਸਿੰਘ ਪਿਛਲੇ ਲੰਬੇ ਸਮੇਂ ਤੋਂ ਧਰਨਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਹੀ ਨੋਟੀਫਿਕੇਸ਼ਨ ਜਾਰੀ ਹੋਵੇਗਾ, ਗੁਰਜੀਤ ਸਿੰਘ ਖਾਲਸਾ ਟਾਵਰ ਤੋਂ ਹੇਠਾਂ ਉਤਰ ਆਉਣਗੇ। 400 ਫੁੱਟ ਉੱਚੇ ਟਾਵਰ ‘ਤੇ ਗੁਰਜੀਤ ਸਿੰਘ ਧਰਨਾ ਦੇ ਰਹੇ ਹਨ ਤੇ ਉਨ੍ਹਾਂ ਦੀ ਮੰਗ ਸੀ ਬੇਅਦਬੀ ਖਿਲਾਫ ਸਖਤ ਕਾਨੂੰਨ ਬਣਾਇਆ ਜਾਵੇ। ਤੇ ਹੁਣ ਆਮ ਆਦਮੀ ਪਾਰਟੀ ਨੇ ਇਸ ਬਿੱਲ ਨੂੰ ਐਕਟ ਬਣਵਾ ਲਿਆ ਹੈ।

ਇਹ ਵੀ ਪੜ੍ਹੋ : ਵਿਵਾਦਾਂ ‘ਚ ਘਿਰਿਆ ਚੰਡੀਗੜ੍ਹ ਦਾ ਨਾਮੀ Mall, ਫੂਡ ਕੋਰਟ ‘ਚ ਪਰੋਸੇ ਗਏ ਖਾਣੇ ’ਚੋਂ ਨਿਕਲੀ ਸੁੰਡੀ
ਜ਼ਿਕਰਯੋਗ ਹੈ ਕਿ ਅਕਤੂਬਰ 2024 ਤੋਂ ਗੁਰਜੀਤ ਸਿੰਘ ਖਾਲਸਾ ਧਰਨਾ ਦੇ ਰਹੇ ਹਨ ਤੇ ਹੁਣ ਜਲਦ ਹੀ ਉਹ ਹੇਠਾਂ ਉਤਰ ਆਉਣਗੇ ਕਿਉਂਕਿ ਉਨ੍ਹਾਂ ਦੀ ਮੰਗ ‘ਤੇ ਬੇਅਦਬੀ ਬਿੱਲ ਪਾਸ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:











