ਪੰਜਾਬ ਸਰਕਾਰ ਨੇ ਸਫਾਈ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਬੈਂਸ ਨੇ ਇਹ ਜਾਣਕਾਰੀ ਦਿੱਤੀ।
ਮੰਤਰੀ ਬੈਂਸ ਨੇ ਕਿਹਾ ਕਿ ਸਾਰੀਆਂ ਨਗਰ ਨਿਗਮ ਸੰਸਥਾਵਾਂ ਆਪਣੇ ਸਦਨ ਵਿੱਚ ਇੱਕ ਮਤਾ ਪਾਸ ਕਰਕੇ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜਣਗੀਆਂ, ਜੋ ਇਸ ਨੂੰ ਤੁਰੰਤ ਮਨਜ਼ੂਰੀ ਦੇ ਦੇਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜ ਸਾਲ ਦੀ ਠੇਕੇ ‘ਤੇ ਸੇਵਾ ਪੂਰੀ ਕਰ ਚੁੱਕੇ ਸਫਾਈ ਕਰਮਚਾਰੀਆਂ ਦੇ ਨਾਲ 2021 ਵਿੱਚ ਨਿਯੁਕਤ ਕੀਤੇ ਗਏ ਕਰਮਚਾਰੀਆਂ ਨੂੰ ਵੀ ਇਸ ਦਾ ਲਾਭ ਮਿਲੇਗਾ। ਸਾਰੀਆਂ ਨਗਰ ਨਿਗਮ ਸੰਸਥਾਵਾਂ ਨੂੰ ਜਲਦੀ ਹੀ ਪ੍ਰਸਤਾਵ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਆਊਟਸੋਰਸ ‘ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ ਵੀ ਰਾਹਤ ਦਿੱਤੀ ਜਾਵੇਗੀ। ਜਿਨ੍ਹਾਂ ਕਰਮਚਾਰੀਆਂ ਨੇ ਆਊਟਸੋਰਸ ‘ਤੇ ਤਿੰਨ ਸਾਲ ਦੀ ਸੇਵਾ ਪੂਰੀ ਕਰ ਲਈ ਹੈ ਉਨ੍ਹਾਂ ਨੂੰ ਠੇਕੇ ‘ਤੇ ਰੱਖਿਆ ਜਾਵੇਗਾ। ਵਿਭਾਗ ਨੇ ਇਸ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : 21 ਲੱਖ ਮੁਆਵਜ਼ਾ, ਭਰਾ ਨੂੰ ਨੌਕਰੀ, PU ਸਟੂਡੈਂਟ ਮੌਤ ਮਾਮਲੇ ‘ਚ ਪਰਿਵਾਰ ਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ
ਮੰਤਰੀ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਨਾਲ ਮੀਟਿੰਗ ਤੋਂ ਬਾਅਦ ਸਾਰੇ ਮੁੱਦਿਆਂ ‘ਤੇ ਸਹਿਮਤੀ ਬਣ ਗਈ ਹੈ। ਤਨਖਾਹ ਵਿੱਚ ਵਾਧਾ 1 ਅਗਸਤ ਤੋਂ ਲਾਗੂ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜ਼ਿਆਦਾਤਰ ਕਰਮਚਾਰੀ ਯੂਨੀਅਨਾਂ ਨੇ ਹੜਤਾਲ ਖਤਮ ਕਰਨ ਦਾ ਫੈਸਲਾ ਕੀਤਾ ਹੈ। ਬਾਕੀ ਯੂਨੀਅਨਾਂ ਨੂੰ ਵੀ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਮਾਨਸੂਨ ਦੌਰਾਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









