ਰੱਖੜ ਪੁੰਨਿਆ ਮੇਲੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਬਾਬਾ ਬਕਾਲਾ ਸਾਹਿਬ ਹਲਕੇ ਦੇ 18 ਸਕੂਲਾਂ ਲਈ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਇੱਕ ਹੁਕਮ ਜਾਰੀ ਕਰਕੇ ਇਨ੍ਹਾਂ ਸਕੂਲਾਂ ਨੂੰ 27 ਅਗਸਤ ਤੋਂ 29 ਅਗਸਤ, 2026 ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ।
ਜ਼ਿਲ੍ਹਾ ਪ੍ਰਸ਼ਾਸਨ ਮੁਤਾਬਕ ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਅਤੇ ਸੈਲਾਨੀਆਂ ਦੇ ਆਉਣ ਦੀ ਉਮੀਦ ਹੈ। ਮੇਲੇ ਦੌਰਾਨ ਲੋਕਾਂ ਦੀ ਸਹੂਲਤ, ਟ੍ਰੈਫਿਕ ਪ੍ਰਬੰਧਨ ਅਤੇ ਸੁਚਾਰੂ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਬੰਧਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਨ੍ਹਾਂ 18 ਸਕੂਲਾਂ ਵਿੱਚ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਦਸ਼ਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਉਮਰਾਨੰਗਲ, ਸਰਕਾਰੀ ਮਿਡਲ ਸਕੂਲ ਠਠੀਆਂ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਜੀਟੀਬੀ ਸਕੂਲ ਬਾਬਾ ਬਕਾਲਾ, ਨਿਊ ਸੈਂਚੁਰੀ ਪਬਲਿਕ ਸਕੂਲ ਛਾਪਿਆਂਵਾਲੀ ਅਤੇ ਸੇਂਟ ਸੋਲਜਰ ਪਬਲਿਕ ਸਕੂਲ ਠਠੀਆਂ ਸ਼ਾਮਲ ਹਨ।
ਇਸ ਤੋਂ ਇਲਾਵਾ, ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਸਰਕਾਰੀ ਗਰਲਜ਼ ਹਾਈ ਸਕੂਲ ਸਠਿਆਲਾ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਸਰਕਾਰੀ ਐਲੀਮੈਂਟਰੀ ਸਕੂਲ ਉਮਰਾਨੰਗਲ, ਸਰਕਾਰੀ ਐਲੀਮੈਂਟਰੀ ਸਕੂਲ ਠਠਿਆਲਾ, ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ) ਅਤੇ ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਉੱਤਰੀ) ਵੀ 27 ਅਗਸਤ ਤੋਂ 29 ਅਗਸਤ ਤੱਕ ਬੰਦ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ‘ਚ ਸਵਾਈਨ ਫਲੂ ਦਾ ਖਤਰਾ! ਅਗਸਤ ‘ਚ ਵਧੇ ਕੇਸ, 70 ਮਾਮਲੇ ਆਏ ਸਾਹਮਣੇ
ਜ਼ਿਲ੍ਹਾ ਪ੍ਰਸ਼ਾਸਨ ਨੇ ਸਬੰਧਤ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਸ਼ਾਸਨ ਮੁਤਾਬਕ ਇਹ ਫੈਸਲਾ ਮੇਲੇ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਇਲਾਕੇ ਵਿੱਚ ਸੁਚਾਰੂ ਪ੍ਰਬੰਧ ਬਣਾਈ ਰੱਖਣ ਲਈ ਲਿਆ ਗਿਆ ਹੈ। ਤਿੰਨ ਦਿਨਾਂ ਦੀ ਛੁੱਟੀ ਤੋਂ ਬਾਅਦ ਸਕੂਲਾਂ ਵਿੱਚ ਨਿਯਮਤ ਕਲਾਸਾਂ ਮੁੜ ਸ਼ੁਰੂ ਹੋਣਗੀਆਂ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








