ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ‘ਤੇ CM ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੂੰ ਕੋਈ ਮੁੱਦਾ ਨਹੀਂ ਮਿਲ ਰਿਹਾ। BJP ਦਾ ਕੰਮ ਕਰਨ ਦਾ ਤਰੀਕਾ ਇਹੀ ਹੈ। ਭਾਜਪਾ ਦੇ ਪੰਜਾਬ ‘ਚ ਪੈਰ ਨਹੀਂ ਲੱਗ ਰਹੇ।BJP ਐਂਟੀ ਲੋਕਤੰਤਰ ਤਰੀਕੇ ਨਾਲ ਕੰਮ ਕਰਦੀ ਹੈ ਤੇ ਘਟੀਆ ਹੱਥਕੰਡੇ ਅਪਣਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿਚ ਅਜਿਹਾ ਤਰੀਕਾ ਚੱਲ ਪਿਆ ਹੈ ਕਿ ਜਿਥੇ ਚੋਮਾਂ ਹੋਣ ਵਾਲੀਆਂ ਹੋਣ ਉਥੇ ਵਿਰੋਧੀਆਂ ਦੇ ਵੱਡੇ ਨੇਤਾਵਾਂ ਨੂੰ 2-3 ਮਹੀਨੇ ਪਹਿਲਾਂ ਜੇਲ੍ਹ ਭੇਜ ਦਿੱਤਾ ਜਾਵੇ। ਉਨ੍ਹਾਂ ਨੇ ਇਸ ਨੂੰ ਲੋਕਤੰਤਰ ਦੇ ਖਿਲਾਫ ਦੱਸਿਆ। ਮੁੱਖ ਮੰਤਰੀ ਮਾਨ ਨੇ ਦਿੱਲੀ ਚੋਣਾਂ ਦੌਰਾਨ ਸੰਜੇ ਸਿੰਘ ਤੇ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦਾ ਵੀ ਜ਼ਿਕਰ ਕੀਤਾ।
ਦੂਜੇ ਪਾਸੇ ਇਸ ਸਾਰੇ ਮਾਮਲੇ ‘ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗ੍ਰਿਫ਼ਤਾਰੀ ਉਦੋਂ ਕੀਤੀ ਜਾਂਦੀ ਹੈ ਜਦੋਂ ਪੁਲਿਸ ਨੇ ਉਸ ਵਿਅਕਤੀ ਤੋਂ ਪੁੱਛਗਿੱਛ ਤੇ ਜਾਂਚ ਕਰਨੀ ਹੋਵੇ। ਸਤੇਂਦਰ ਜੈਨ ਦੀ ਪੁਲਿਸ ਨੇ ਕਸਟਡੀ ਹੀ ਨਹੀਂ ਲਈ, ਇਸਦਾ ਮਤਲਬ ਸਤੇਂਦਰ ਤੋਂ ਕੋਈ ਪੁੱਛਗਿੱਛ ਨਹੀਂ ਕਰਨੀ, ਸਿਰਫ਼ ਅਮਿਤ ਸ਼ਾਹ ਦੇ ਦਬਾਅ ਕਾਰਨ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਮਹਿਰੋਂ ਦੀ ਅਚਾਨਕ ਵਿਗੜੀ ਸਿਹਤ, ਚੈੱਕਅਪ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲੈ ਕੇ ਪਹੁੰਚੀ ਪੁਲਿਸ

ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਦੀ ਵਿੱਤ ਮੰਤਰੀ ਹਰਪਾਲ ਸਿੰਘ ਨੇ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੀ ‘ਆਪ’ ਦੇ ਪੰਜਾਬ ਸਹਿ-ਇੰਚਾਰਜ ਸਤੇਂਦਰ ਜੈਨ ਨੂੰ 2022 ਦੇ ਇੱਕ ਮਾਮਲੇ ‘ਚ ਗ੍ਰਿਫ਼ਤਾਰ ਕਰਨਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਜੇਕਰ ਇਹ ਬਦਲਾਖੋਰੀ ਤੇ ਦਬਾਅ ਬਣਾਉਣ ਲਈ ਜਾਂਚ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤਣਾ ਨਹੀਂ ਹੈ, ਤਾਂ ਫਿਰ ਹੋਰ ਕੀ ਹੈ? ਪੰਜਾਬ ਦੇ ਲੋਕ ਇਸ ਦਾ ਮੂੰਹ-ਤੋੜਵਾਂ ਜਵਾਬ ਦੇਣਗੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








