ਅਕਾਲੀ ਦਲ-ਭਾਜਪਾ ਸੰਭਾਵੀ ਗਠਜੋੜ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਸੀਨੀਅਰ ਆਗੂ CR ਪਾਟਿਲ ਨੇ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ ਹੈ। ਦਿੱਲੀ ਵਿਚ ਇਹ ਅਹਿਮ ਮੁਲਾਕਾਤ ਹੋਈ ਹੈ ਤੇ ਇਸ ਦੌਰਾਨ ਅਕਾਲੀ ਦਲ ਤੇ ਭਾਜਪਾ ਵਿਚਾਲੇ ਸੰਭਾਵੀ ਗਠਜੋੜ ਨੂੰ ਲੈ ਕੇ ਵੀ ਚਰਚਾ ਹੋਈ ਹੈ।
ਇਸ ਮੁਲਾਕਾਤ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ਿਅਦ ਅਤੇ ਭਾਜਪਾ ਵਿਚਕਾਰ ਸੰਭਾਵੀ ਗੱਠਜੋੜ ਦੀ ਦਿਸ਼ਾ ’ਚ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਪਿਛਲੇ ਦਿਨੀਂ ਸੁਖਬੀਰ ਬਾਦਲ ਵੱਲੋਂ PM ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ ਗਈ ਸੀ ਤੇ ਉਸ ਦੌਰਾਨ ਵੀ ਗਠਜੋੜ ਨੂੰ ਲੈ ਕੇ ਚਰਚਾਵਾਂ ਹੋ ਰਹੀਆਂ ਸਨ। ਆਉਣ ਵਾਲੇ ਦਿਨਾਂ ਵਿਚ ਸਭ ਕੁਝ ਸਪੱਸ਼ਟ ਹੋ ਜਾਵੇਗਾ। CR ਪਾਟਿਲ ਨੂੰ ਹੁਣੇ ਜਿਹੇ ਪੰਜਾਬ ਵਿਚ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ ਤੇ ਉਨ੍ਹਾਂ ਨੂੰ ਪੰਜਾਬ ਇਲੈਕਸ਼ਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਹਾਲਾਂਕਿ ਲਗਾਤਾਰ ਸਿਆਸੀ ਹਲਚਲ ਜਾਰੀ ਹੈ।
ਇਹ ਵੀ ਪੜ੍ਹੋ : ਰੱਖੜੀ ਵਾਲੇ ਦਿਨ ਅੱਜ ਫਿਰ ਮਹਿਲਾਵਾਂ ਦੇ ਫੋਨਾਂ ‘ਚ ਹੋਵੇਗੀ ਟੂੰ-ਟੂੰ, CM ਮਾਨ ਵੱਲੋਂ ਖਾਤਿਆਂ ਵਿਚ ਪਾਏ ਜਾਣਗੇ ਪੈਸੇ
ਜਿਵੇਂ-ਜਿਵੇਂ 2027 ਦੀਆਂ ਚੋਣਾਂ ਨੇੜੇ ਆ ਰਹੀਆਂ ਤਾਂ ਹਰ ਇਕ ਪਾਰਟੀ ਵੱਲੋਂ ਪੂਰੇ ਜ਼ੋਰ-ਸ਼ੋਰ ਨਾਲ ਤਿਆਰੀਆਂ ਚੱਲ ਰਹੀਆਂ ਹਨ। ਹਾਲਾਂਕਿ ਗਠਜੋੜ ਨੂੰ ਲੈ ਕੇ ਅੰਤਿਮ ਫੈਸਲਾ ਦੋਵੇਂ ਪਾਰਟੀਆਂ ਦੀ ਲੀਡਰਸ਼ਿਪ ਦੀ ਸਹਿਮਤੀ ਤੋਂ ਬਾਅਦ ਹੀ ਸਾਹਮਣੇ ਆ ਸਕੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








