ਪੰਜਾਬ ਵਿਚ ਭਲਕੇ ਬੱਸਾਂ ਦੀ ਹੜਤਾਲ ਨਹੀਂ ਹੋਵੇਗੀ। ਇਹ ਫੈਸਲਾ ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕਾਂਟ੍ਰੈਕਟ ਵਰਕਰਸ ਯੂਨੀਅਨ ਦੀ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਬੈਠਕ ਦੇ ਬਾਅਦ ਲਿਆ ਗਿਆ ਹੈ।
ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਬੈਠਕ ਕਾਫੀ ਚੰਗੀ ਰਹੀ। ਕਈ ਮੁੱਦਿਆਂ ‘ਤੇ ਸਹਿਮਤੀ ਬਣ ਗਈ ਹੈ। ਹੁਣ 6 ਸਤੰਬਰ ਨੂੰ ਦੁਬਾਰਾ ਬੈਠਕ ਹੋਵੇਗੀ। ਅਜਿਹੇ ਵਿਚ ਰੱਖੜੀ ਦੇ ਤਿਓਹਾਰ ਨੂੰ ਦੇਖਦੇ ਹੋਏ ਯੂਨੀਅਨ ਨੇ 27 ਅਗਸਤ ਨੂੰ ਹੜਤਾਲ ‘ਤੇ ਨਾ ਜਾਣ ਦਾ ਫੈਸਲਾ ਲਿਆ ਹੈ।
ਬੈਠਕ ਵਿਚ ਪਿਛਲੇ ਕਾਫੀ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ‘ਤੇ ਚਰਚਾ ਹੋਈ। ਇਸ ਵਿਚ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦਾ ਮੁੱਦਾ ਵੀ ਸ਼ਾਮਲ ਸੀ । ਸਰਕਾਰ ਨੂੰ 10 ਦਿਨ ਦਾ ਸਮਾਂ ਦਿੱਤਾ ਗਿਆ ਹੈ ਤੇ 6 ਸਤੰਬਰ ਨੂੰ ਅਗਲੀ ਬੈਠਕ ਦਾ ਸਮਾਂ ਦਿੱਤਾ ਗਿਆ ਹੈ। ਦੂਜਾ ਮੁੱਦਾ ਮੁਲਾਜ਼ਮਾਂ ਲਈ ਬਰਾਬਰ ਕੰਮ, ਬਰਾਬਰ ਤਨਖਾਹ ਲਾਗੂ ਕਰਨਾ ਸੀ।ਇਸ ‘ਤੇ ਮੰਤਰੀ ਚੀਮਾ ਨੇ ਦੱਸਿਆ ਕਿ ਇਹ ਫੈਸਲਾ ਸਾਰੇ ਵਿਭਾਗਾਂ ‘ਤੇ ਲਾਗੂ ਕੀਤਾ ਗਿਆ ਹੈ ਤੇ 2-4 ਦਿਨ ਵਿਚ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ। ਮੁਲਾਜ਼ਮਾਂ ‘ਤੇ ਦਰਜ ਪਰਚੇ ਰੱਦ ਕਰਨ ਦੀ ਵੀਵੱਡੀ ਮੰਗ ਸੀ।
ਇਹ ਵੀ ਪੜ੍ਹੋ : ਹਸਪਤਾਲ ‘ਚ ਇਲਾਜ ਦੌਰਾਨ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ, ਕਿਤੇ ਹੋ ਨਾ ਜਾਓ ਧੋਖਾਧੜੀ ਦਾ ਸ਼ਿਕਾਰ
ਟਰਾਂਸਪੋਰਟ ਮੰਤਰੀ ਨੇ ਦਸਿਆ ਕਿ ਇਸ ਸਬੰਧੀ ਗ੍ਰਹਿ ਵਿਭਾਗ ਨੂੰ ਪੱਤਰ ਭੇਜਿਆ ਗਿਆ ਸੀ। ਗ੍ਰਹਿ ਵਿਭਾਗ ਨੇ ਦੋਵੇਂ ਜ਼ਿਲ੍ਹਿਆਂ ਦੇ ਐੱਸਐੱਸਪੀ ਨੂੰ ਚਿੱਠੀ ਭੇਜ ਦਿੱਤੀ ਹੈ। ਆਊਟਸੋਰਸਿੰਗ ਵਿਚ ਘੱਟ ਤਨਖਾਹ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀ ਮੰਗ ‘ਤੇ ਵੀ ਵਿਚਾਰ ਕੀਤਾ ਗਿਆ। ਇਸ ਸਬੰਧੀ ਫਾਈਲਾਂ ਮੰਗਵਾਈਆਂ ਗਈਆਂ ਹਨ। ਦੂਜੇ ਪਾਸੇ ਬਹਾਲੀ ਦਾ ਮੁੱਦਾ ਵੀ ਚੁੱਕਿਆ ਗਿਆ ਤੇ ਮੁਲਾਜ਼ਮਾਂ ਨੂੰ ਬਹਾਲ ਕਰਨ ‘ਤੇ ਵਿਚਾਰ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








