ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾ ਰਹੇ ਸੇਵਾਦਾਰਾਂ ਨੇ ਇੱਕ ਵਾਰ ਫਿਰ ਆਪਣੀ ਇਮਾਨਦਾਰੀ, ਨਿਸ਼ਕਾਮ ਸੇਵਾ ਅਤੇ ਜ਼ਿੰਮੇਵਾਰੀ ਦਾ ਸ਼ਾਨਦਾਰ ਉਦਾਹਰਨ ਪੇਸ਼ ਕਰਦਿਆਂ ਹਿਮਾਚਲ ਪ੍ਰਦੇਸ਼ ਤੋਂ ਦਰਸ਼ਨਾਂ ਲਈ ਆਏ ਇੱਕ ਸ਼ਰਧਾਲੂ ਪਰਿਵਾਰ ਦਾ ਲੱਖਾਂ ਰੁਪਏ ਦੇ ਸੋਨੇ ਦੇ ਗਹਿਣਿਆਂ ਅਤੇ 25 ਹਜ਼ਾਰ ਰੁਪਏ ਦੀ ਨਗਦੀ ਨਾਲ ਭਰਿਆ ਗੁਆਚਿਆ ਬੈਗ ਸੁਰੱਖਿਅਤ ਢੰਗ ਨਾਲ ਅਸਲ ਵਾਰਸਾਂ ਦੇ ਹਵਾਲੇ ਕਰ ਦਿੱਤਾ।
ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਤੋਂ ਆਇਆ ਇੱਕ ਪਰਿਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚਿਆ ਸੀ। ਇਸ ਦੌਰਾਨ ਪਰਕਰਮਾ ਵਿੱਚ ਉਨ੍ਹਾਂ ਦਾ ਇੱਕ ਬੈਗ ਗੁੰਮ ਹੋ ਗਿਆ, ਜਿਸ ਵਿੱਚ ਸੋਨੇ ਦੇ ਕੀਮਤੀ ਗਹਿਣਿਆਂ ਦੇ ਨਾਲ-ਨਾਲ 25,000 ਰੁਪਏ ਦੀ ਨਗਦੀ ਵੀ ਮੌਜੂਦ ਸੀ। ਬੈਗ ਗੁੰਮ ਹੋਣ ਕਾਰਨ ਪਰਿਵਾਰ ਕਾਫ਼ੀ ਪਰੇਸ਼ਾਨ ਹੋ ਗਿਆ, ਪਰ ਕੁਝ ਹੀ ਸਮੇਂ ਬਾਅਦ ਇਹ ਬੈਗ ਸੇਵਾਦਾਰਾਂ ਨੂੰ ਪਰਕਰਮਾ ਵਿੱਚ ਲਾਵਾਰਿਸ ਹਾਲਤ ਵਿੱਚ ਮਿਲ ਗਿਆ।
ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੌਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਬੈਗ ਮਿਲਣ ਉਪਰੰਤ ਉਸ ਨੂੰ ਤੁਰੰਤ ਸੀਸੀਟੀਵੀ ਕੰਟਰੋਲ ਰੂਮ ਵਿੱਚ ਲਿਜਾਇਆ ਗਿਆ, ਜਿੱਥੇ ਲੋੜੀਂਦੀ ਜਾਂਚ ਕੀਤੀ ਗਈ। ਇਸ ਤੋਂ ਬਾਅਦ ਬੈਗ ਵਿੱਚੋਂ ਮਿਲੇ ਪਤੇ ਅਤੇ ਹੋਰ ਜਾਣਕਾਰੀ ਦੇ ਆਧਾਰ ‘ਤੇ ਸ਼ਰਧਾਲੂ ਪਰਿਵਾਰ ਨਾਲ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁੜ ਸ੍ਰੀ ਦਰਬਾਰ ਸਾਹਿਬ ਵਿਖੇ ਬੁਲਾਇਆ ਗਿਆ।
ਮੈਨੇਜਰ ਸਰਦਾਰ ਮੇਜਰ ਸਿੰਘ ਅਰਦਾਸੀਆ ਅਤੇ ਸਰਦਾਰ ਗੁਰਵਿੰਦਰ ਸਿੰਘ ਦੇਵੀਦਾਸਪੁਰ ਦੀ ਹਾਜ਼ਰੀ ਵਿੱਚ ਸੰਗਤਾਂ ਦੇ ਸਾਹਮਣੇ ਪੂਰੀ ਤਸੱਲੀ ਕਰਨ ਤੋਂ ਬਾਅਦ ਬੈਗ ਅਤੇ ਉਸ ਵਿੱਚ ਮੌਜੂਦ ਸਾਰਾ ਕੀਮਤੀ ਸਮਾਨ ਸਹੀ ਵਾਰਸਾਂ ਨੂੰ ਸੁਰੱਖਿਅਤ ਵਾਪਸ ਸੌਂਪ ਦਿੱਤਾ ਗਿਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸਰਦਾਰ ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾਦਾਰਾਂ ਦੀ ਇਮਾਨਦਾਰੀ ਅਤੇ ਨਿਸ਼ਕਾਮ ਸੇਵਾ ਦੀ ਭਰਪੂਰ ਪ੍ਰਸ਼ੰਸਾ ਕੀਤੀ।
ਇਹ ਵੀ ਪੜ੍ਹੋ : ਪੰਜਾਬ ‘ਚ ਮਾਨਸੂਨ ਨੇ ਮੁੜ ਫੜ੍ਹੀ ਰਫ਼ਤਾਰ ! 10 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਹਰ ਰੋਜ਼ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ ਅਤੇ ਸੇਵਾਦਾਰ ਦਿਨ-ਰਾਤ ਪੂਰੀ ਲਗਨ, ਜ਼ਿੰਮੇਵਾਰੀ ਅਤੇ ਸਮਰਪਣ ਨਾਲ ਸੰਗਤਾਂ ਦੀ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਗੁਰੂ ਘਰ ਦੀ ਸੇਵਾ ਭਾਵਨਾ ਅਤੇ ਸੇਵਾਦਾਰਾਂ ਦੀ ਇਮਾਨਦਾਰੀ ਨੂੰ ਦਰਸਾਉਂਦੀਆਂ ਹਨ।
ਕਾਹਲਵਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਛੋਟੀ-ਮੋਟੀ ਗਲਤੀ ਜਾਂ ਭੁਲੇਖੇ ਕਾਰਨ ਗੁਰੂ ਘਰ ਬਾਰੇ ਨਕਾਰਾਤਮਕ ਪ੍ਰਚਾਰ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਨਾਲ ਹੀ ਉਨ੍ਹਾਂ ਸਲਾਹ ਦਿੱਤੀ ਕਿ ਸ਼ਰਧਾਲੂ ਆਪਣੇ ਕੀਮਤੀ ਗਹਿਣੇ, ਨਗਦੀ ਅਤੇ ਹੋਰ ਕੀਮਤੀ ਸਮਾਨ ਪਰਕਰਮਾ ਵਿੱਚ ਨਾਲ ਲਿਜਾਣ ਦੀ ਬਜਾਏ ਗੁਰੂ ਘਰ ਵੱਲੋਂ ਬਣਾਏ ਗਏ ਵਿਸ਼ੇਸ਼ ਸੁਰੱਖਿਅਤ ਕਾਊਂਟਰਾਂ ‘ਤੇ ਜਮ੍ਹਾਂ ਕਰਵਾਉਣ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਤੋਂ ਬਚਿਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








