ਅੰਮ੍ਰਿਤਸਰ ਦੇ ਗੁਰੂਘਰ ‘ਚ ਵਾਪਰੇ ਹਾਦਸੇ ਦੇ ਜ਼ਖ਼ਮੀਆਂ ਨੂੰ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮਿਲਣ ਪਹੁੰਚੇ। ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵਿਖੇ ਪਹੁੰਚ ਕੇ ਜ਼ਖਮੀਆਂ ਦਾ ਹਾਲ ਜਾਣਿਆ । ਇੱਕ ਬੱਚੀ ਤੇ 7 ਮਹਿਲਾਵਾਂ ਦਾ ਚੱਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਗੱਭਰੂ ਨੇ ਵਿਦੇਸ਼ ‘ਚ ਗੱਡੇ ਝੰਡੇ, ਕੈਨੇਡਾ ‘ਚ ਜੱਜ ਬਣਿਆ ਵਿਕਰਮਜੀਤ ਸਿੰਘ ਔਜਲਾ

ਦੱਸ ਦੇਈਏ ਕਿ ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਵੱਡਾ ਹਾਦਸਾ ਵਾਪਰ ਗਿਆ। ਨਵੇਂ ਬਣ ਰਹੇ ਲੰਗਰ ਹਾਲ ਦੀ ਲੈਂਟਰ ਦੀਆਂ ਲੋਹੇ ਦੀਆਂ ਪਲੇਟਾਂ ਸੇਵਾ ਕਰ ਰਹੀਆਂ ਬੀਬੀਆਂ ‘ਤੇ ਡਿੱਗ ਗਈਆਂ। ਹਾਦਸੇ ਵਿਚ 2 ਮਹਿਲਾਵਾਂ ਦੀ ਦਰਦਨਾਕ ਮੌਤ ਹੋ ਗਈ ਜਦੋਂ ਕਿ 5 ਗੰਭੀਰ ਜ਼ਖਮੀ ਹੋ ਗਈਆਂ ਹਨ ਜਿਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










