ਮਾਨਸਾ ਜ਼ਿਲ੍ਹੇ ਦੇ ਬਰੇਟਾ ਕਸਬੇ ਵਿੱਚ ਸੋਮਵਾਰ ਨੂੰ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਵੀਰ ਸਿੰਘ ਕਾਲਾ ਜਵੰਦਾ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਅਕਾਲੀ ਆਗੂ ਗੰਭੀਰ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਬਰੇਟਾ ਅਨਾਜ ਮੰਡੀ ਵਿੱਚ ਕਾਲਾ ਜਵੰਦਾ ਆਪਣੀ ਕਮਿਸ਼ਨ ਏਜੰਟ ਦੀ ਦੁਕਾਨ ‘ਤੇ ਸੀ ਜਦੋਂ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਪੇਟ ਵਿੱਚ ਗੋਲੀ ਲੱਗਣ ਤੋਂ ਬਾਅਦ ਦਲਵੀਰ ਸਿੰਘ ਖੂਨ ਨਾਲ ਲੱਥਪੱਥ ਡਿੱਗ ਪਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਤਲਵੰਡੀ ਸਾਬੋ : ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਘਰ ਦੀ ਛੱਤ, ਮਾਂ-ਪੁੱਤਰ ਦੀ ਮੌ.ਤ, ਦੋ ਕੁੜੀਆਂ ਗੰਭੀਰ ਰੂਪ ‘ਚ ਜ਼ਖਮੀ
ਗੋਲੀਬਾਰੀ ਦੀ ਆਵਾਜ਼ ਸੁਣ ਕੇ, ਨੇੜਲੇ ਵਸਨੀਕ ਅਤੇ ਵਪਾਰੀ ਮੌਕੇ ‘ਤੇ ਪਹੁੰਚੇ ਅਤੇ ਖੂਨ ਨਾਲ ਲੱਥਪੱਥ ਅਕਾਲੀ ਆਗੂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ। ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਇੱਕ ਵੱਡੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਅਣਪਛਾਤੇ ਹਮਲਾਵਰਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:










