Shiromani Akali Dal’s protest: ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਤਬਾਹੀ ਮਚਾ ਦਿੱਤੀ ਹੈ, ਜਿਸ ਦੇ ਕਹਿਰ ਤੋਂ ਪੰਜਾਬ ਵੀ ਨਹੀਂ ਬਚਿਆ ਹੈ। ਪਰ ਇਸ ਕੋਰੋਨਾ ਕਾਲ ਦੇ ਦੌਰਾਨ ਲੋਕਾਂ ਤੇ ਇੱਕ ਹੋਰ ਮਹਿੰਗਾਈ ਦੀ ਮਾਰ ਪੈ ਰਹੀ ਹੈ। ਇਸ ਦੌਰਾਨ ਅੱਜ ਪੰਜਾਬ ਵਿੱਚ ਇੱਕ ਵੱਡੀ ਹੱਲਚਲ ਹੋਣ ਵਾਲੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਸੂਬਾ ਸਰਕਾਰ ਖਿਲਫ਼ ਪ੍ਰਦਰਸ਼ਨ ਕੀਤਾ ਜਾਣਾ ਹੈ। ਇਸ ਤੋਂ ਇਲਾਵਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਆਪਣੀ ਹੀ ਭਾਈਵਾਲ ਪਾਰਟੀ ਭਾਜਪਾ ਖਿਲਾਫ ਪਿੰਡ ਪੱਧਰ ‘ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰੇਗਾ। ਹਾਲਾਂਕਿ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਅਜਿਹਾ ਕਰਨ ਤੋਂ ਰੋਕਿਆ ਸੀ। ਪਰ ਅਕਾਲੀ ਦਲ ਪਾਰਟੀ ਆਪਣੇ ਫੈਸਲੇ ‘ਤੇ ਕਾਇਮ ਹੈ। ਇਸ ਕਾਰਨ ਪੰਜਾਬ ਦੀ ਸਿਆਸਤ ‘ਚ ਅੱਜ ਦਾ ਦਿਨ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਾਰਟੀ ਵਲੋਂ ਗਰੀਬਾਂ ਦੇ ਨੀਲੇ ਕਾਰਡ ਕੱਟਣ ਵਿਰੁੱਧ ਵੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .





