ਬਰਨਾਲਾ ਦੇ ਪਿੰਡ ਰਾਜਗੜ੍ਹ ਵਿਖੇ ਪਿਛਲੇ ਦਿਨੀ ਗਲੀ ਬਣਾਉਣ ਨੂੰ ਲੈ ਕੇ ਵਾਪਰੇ ਝਗੜੇ ਦੌਰਾਨ ਪਿੰਡ ਦੇ ਇੱਕ ਨੌਜਵਾਨ ਮਨਜਿੰਦਰ ਸਿੰਘ ਵੱਲੋਂ ਆਪਣੇ ਪਰਿਵਾਰ ਦੀਆਂ ਮਹਿਲਾਵਾਂ ਨੂੰ ਬਦਸਲੂਕੀ ਅਤੇ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜੋ ਬਰਨਾਲੇ ਦੇ ਪ੍ਰਾਈਵੇਟ ਹਸਪਤਾਲ ਵਿੱਚ ਅਜੇ ਵੀ ਜੇਰੇ ਇਲਾਜ ਦਾਖਲ ਹੈ।
ਪੀੜਿਤ ਪਰਿਵਾਰਿਕ ਮੈਂਬਰਾਂ ਵੱਲੋਂ ਪਿੰਡ ਵਾਸੀਆਂ ਪਿੰਡ ਪੰਚਾਇਤਾਂ ਅਤੇ ਵੱਖੋ ਵੱਖਰੀਆਂ ਰਾਜਨੀਤਿਕ ਪਾਰਟੀਆਂ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੂੰ ਲੈ ਕੇ ਪਿਛਲੇ ਦਿਨੀ ਡੀਸੀ ਬਰਨਾਲਾ ਦੇ ਦਫਤਰ ਬਾਹਰ ਰੋਸ ਪ੍ਰਦਰਸ਼ਨ ਕਰਕੇ ਕਾਰਵਾਈ ਦੀ ਮੰਗ ਕੀਤੀ ਗਈ ਸੀ। ਜਿੱਥੇ ਉਹਨਾਂ ਵੱਲੋਂ ਪੁਲਿਸ ਦੀ ਕਾਰਵਾਈ ‘ਤੇ ਵੀ ਸੰਭਾਲ ਚੁੱਕੇ ਸਨ।
ਇਸ ਕਾਰਵਾਈ ਨੂੰ ਲੈ ਕੇ ਡੀਐਸਪੀ ਸਤਬੀਰ ਸਿੰਘ ਬੈਂਸ ਵੱਲੋਂ ਜਾਣਕਾਰੀ ਦਿੰਦੇ ਦੱਸਿਆ ਕਿ ਪਿਛਲੇ ਦਿਨੀ ਹੋਈ ਇਸ ਘਟਨਾਕ੍ਰਮ ਵਿੱਚ ਪੁਲਿਸ ਦਾ ਸਖਤ ਐਕਸ਼ਨ ਦੇਖਣ ਨੂੰ ਮਿਲਿਆ ਹੈ। ਜਿੱਥੇ ਪੁਲਿਸ ਨੇ ਮਾਮਲੇ ਵਿੱਚ ਪਿੰਡ ਰਾਜਗੜ੍ਹ ਦੇ ਮੌਜੂਦਾ ਆਪ ਪੰਚਾਇਤ ਮੈਂਬਰ ਗੁਰਸੇਵਕ ਸਿੰਘ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਰਾਣਾ ਬਲਾਚੌਰੀਆ ਕ.ਤ.ਲ/ਕਾਂ/ਡ ਮਾਮਲਾ : 8 ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਦਾਖਲ, 5 ਬ/ਦਮਾਸ਼ਾਂ ਖਿਲਾਫ਼ Arrest Warrant ਜਾਰੀ
ਪਰਿਵਾਰਿਕ ਮੈਂਬਰਾਂ ਵੱਲੋਂ ਧਨੋਲਾ ਪੁਲਿਸ ਥਾਣੇ ਦੇ ਐਸਐਚਓ ਤੇ ਵੀ ਗੰਭੀਰ ਦੋਸ਼ ਲਾਏ ਗਏ ਸੀ। ਜਿਸ ਨੂੰ ਲੈਕੇ ਇਸ ਮਾਮਲੇ ਵਿੱਚ SHO ਧਨੋਲਾ ‘ਤੇ ਵੀ ਗਾਜ ਡਿੱਗੀ ਹੈ, ਜਿੱਥੇ SHO ਧਨੋਲਾ ਨੂੰ ਸਸਪੈਂਡ ਕਰਕੇ ਪੁਲਿਸ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਮਾਮਲਿਆ ਦਰਜ ਕਰਕੇ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਵੱਖੋ ਵੱਖਰੀਆਂ ਰਾਜਨੀਤਿਕ ਪਾਰਟੀਆਂ ਪਿੰਡ ਪੰਚਾਇਤਾਂ ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਨੇ ਵਾਪਰੇ ਪਿੰਡ ਵਿੱਚ ਬਣ ਰਹੀ ਨਵੀਂ ਗਲੀ ਦੇ ਮਾਮਲੇ ਨੂੰ ਲੈ ਕੇ ਬਰਨਾਲਾ ਪੁਲਿਸ ਦਾ ਪੰਚਾਇਤ ਮੈਂਬਰ ਤੇ ਮਾਮਲਾ ਦਰਜ ਕਰਨਾ ਅਤੇ ਪੁਲਿਸ ਦੀ ਘਟੀਆ ਕਾਰਜਗੁਜਾਰੀ ਦੇ ਚਲਦਿਆਂ SHO ਧਨੋਲਾ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









