ਐਂਟੀ-ਗੈਂਗਸਟਰ ਟਾਸਕ ਫੋਰਸ ਨੂੰ ਕੇਂਦਰੀ ਏਜੰਸੀਆਂ ਤੇ ਤ੍ਰਿਪੁਰਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ‘ਚ ਵੱਡੀ ਸਫਲਤਾ ਮਿਲੀ। AGTF ਨੇ ਮੋਹਾਲੀ ਵਿਚ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕਾਂਡ ਦੇ ਸ਼ੂਟਰ ਆਦਿਤਿਆ ਉਰਫ਼ ਮੱਖਣ ਨੂੰ ਤ੍ਰਿਪੁਰਾ ਦੇ ਅਗਰਤਲਾ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮ ਦੇ ਸਾਥੀਆਂ ਦੀ ਪਹਿਲਾਂ ਹੀ ਕੋਲਕਾਤਾ ਤੋਂ ਗ੍ਰਿਫ਼ਤਾਰੀ ਹੋ ਚੁੱਕੀ ਹੈ। ਇਹ ਜਾਣਕਾਰੀ DGP ਗੌਰਵ ਯਾਦਵ ਨੇ ਸਾਂਝੀ ਕੀਤੀ। ਦੱਸ ਦੇਈਏ ਕਿ ਰਾਣਾ ਬਲਾਚੌਰੀਆ ਦਾ ਕਤਲ ਪਿਛਲੇ ਸਾਲ ਦਸੰਬਰ ਵਿਚ ਮੋਹਾਲੀ ਦੇ ਪਿੰਡ ਸੋਹਾਣਾ ਵਿੱਚ ਹੋਇਆ ਸੀ।

ਪੰਜਾਬ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਕਿ “ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਕੇਂਦਰੀ ਏਜੰਸੀਆਂ ਅਤੇ ਤ੍ਰਿਪੁਰਾ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ 15.12.2025 ਨੂੰ ਪਿੰਡ ਸੋਹਾਣਾ, ਸੈਕਟਰ-79, ਐਸ.ਏ.ਐਸ ਨਗਰ ਵਿਖੇ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਹੋਏ ਸਨਸਨੀਖੇਜ਼ ਕਤਲ ਦੇ ਸ਼ੂਟਰਾਂ ਵਿੱਚੋਂ ਇੱਕ, ਆਦਿਤਿਆ ਉਰਫ਼ ਮੱਖਣ ਨੂੰ ਅਗਰਤਲਾ, ਤ੍ਰਿਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ।”
ਇਹ ਵੀ ਪੜ੍ਹੋ : ਜਸਵਿੰਦਰ ਭੱਲਾ ਦੇ ਨਾਂ ‘ਤੇ ਮੋਹਾਲੀ ‘ਚ ਚੌਂਕ, ਮਰਹੂਮ ਅਦਾਕਾਰ ਦੇ ਜਨਮ ਦਿਨ ‘ਤੇ ਕੀਤਾ ਗਿਆ ਉਦਘਾਟਨ
ਉਨ੍ਹਾਂ ਅੱਗੇ ਕਿਹਾ ਕਿ “ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਚੱਲਦਿਆਂ, ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਯੋਜਨਾਬੱਧ ਕਤਲ ਨੂੰ ਅੰਜਾਮ ਦਿੱਤਾ ਸੀ। ਜਦੋਂ ਕਿ ਉਸਦੇ ਸਾਥੀਆਂ ਨੂੰ ਪਹਿਲਾਂ ਹੀ AGTF ਵੱਲੋਂ ਕੋਲਕਾਤਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਪਰ ਇਹ ਮੁਲਜ਼ਮ ਹੁਣ ਤੱਕ ਫ਼ਰਾਰ ਸੀ ਅਤੇ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ।ਪੰਜਾਬ ਪੁਲਿਸ ਸੰਗਠਿਤ ਅਪਰਾਧ ਵਿਰੁੱਧ ਆਪਣੀ ‘ਜ਼ੀਰੋ-ਟੋਲਰੈਂਸ’ ਨੀਤੀ ਨੂੰ ਦੁਹਰਾਉਂਦੀ ਹੈ ਅਤੇ ਇੱਕ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਪੰਜਾਬ ਪੁਲਿਸ ਵਿਦੇਸ਼ਾਂ ਵਿੱਚ ਜਾਂ ਭਾਰਤ ਦੇ ਕਿਸੇ ਵੀ ਹਿੱਸੇ ਵਿੱਚ ਬੈਠੇ ਮੁਲਜ਼ਮਾਂ ਦਾ ਪਿੱਛਾ ਕਰੇਗੀ ਤਾਂ ਜੋ ਉਹਨਾਂ ਨੂੰ ਉਹਨਾਂ ਦੇ ਕੀਤੇ ਦੀ ਕਾਨੂੰਨੀ ਸਜ਼ਾ ਮਿਲ ਸਕੇ।”
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










