ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ (IO) ਨੂੰ ਅਚਾਨਕ ਬਦਲ ਦਿੱਤਾ ਗਿਆ ਹੈ । ਇਸ ਤੋਂ ਪਹਿਲਾਂ ਥਾਣਾ ਸਦਰ ਮਾਨਸਾ ਦੇ ਐਸਐਚਓ ਅੰਗਰੇਜ ਸਿੰਘ ਇਸ ਦੀ ਜਾਂਚ ਕਰ ਰਹੇ ਸਨ । ਉਨ੍ਹਾਂ ਦੀ ਥਾਂ ਹੁਣ ਗੁਰਲਾਲ ਸਿੰਘ ਨੂੰ ਜਾਂਚ ਅਧਿਕਾਰੀ ਲਗਾਇਆ ਗਿਆ ਹੈ । ਅੰਗਰੇਜ ਸਿੰਘ ਥਾਣਾ ਸਿਟੀ ਮਾਨਸਾ ਦੇ SHO ਸਨ। ਮੂਸੇਵਾਲਾ ਦਾ ਕਤਲ ਹੋਣ ਇਸੇ ਥਾਣੇ ਦੇ ਇਲਾਕੇ ਵਿੱਚ ਹੋਣ ਕਾਰਨ ਉਹ ਬਤੌਰ SHO ਜਾਂਚ ਕਰ ਰਹੇ ਸਨ। ਜਿੱਥੇ ਉਨ੍ਹਾਂ ਨੂੰ ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਪੁਲਿਸ ਨੂੰ ਉਨ੍ਹਾਂ ਦੀ ਅਤੇ ਥਾਣੇ ਦੀ ਸੁਰੱਖਿਆ ਵਧਾਉਣੀ ਪਈ ਸੀ । ਅੰਗਰੇਜ ਸਿੰਘ ਨੂੰ ਹੁਣ ਬੁਢਲਾਡਾ ਦਾ SHO ਲਗਾਇਆ ਗਿਆ ਹੈ। ਹਾਲਾਂਕਿ ਮਾਨਸਾ ਦੇ SSP ਗੌਰਵ ਤੁਰਾ ਨੇ ਇਸ ਨੂੰ ਰੁਟੀਨ ਤਬਾਦਲਾ ਦੱਸਿਆ ਹੈ।

ਮੂਸੇਵਾਲਾ ਕਤਲ ਕਾਂਡ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਕਰ ਰਹੀ ਹੈ । ਜਿਸ ਦੀ ਅਗਵਾਈ IG ਜਸਕਰਨ ਸਿੰਘ ਕਰ ਰਹੇ ਹਨ । ਟੀਮ ਵਿੱਚ ਮਾਨਸਾ ਦੇ SSP ਗੌਰਵ ਤੂਰਾ, ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੇ AIG ਗੁਰਮੀਤ ਚੌਹਾਨ ਵੀ ਸ਼ਾਮਲ ਹਨ । ਇਸ ਵਿੱਚ ਬਠਿੰਡਾ ਅਤੇ ਮਾਨਸਾ ਦੇ DSP ਦੇ ਨਾਲ-ਨਾਲ ਥਾਣਾ ਸਿਟੀ ਮਾਨਸਾ ਦੇ SHO ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਰਿਟਾਇਰਡ IAS ਦੀ ਪਤਨੀ ਨੇ 8 ਸਾਲ ਤੱਕ ਬਣਾਇਆ ਬੰਧਕ, ਪੀੜਤਾ ਬੋਲੀ-ਜੀਭ ਨਾਲ ਕਰਵਾਉਂਦੀ ਸੀ ਫਰਸ਼ ਸਾਫ
ਦੱਸ ਦੇਈਏ ਕਿ ਜਾਂਚ ਅਧਿਕਾਰੀ ਅੰਗਰੇਜ ਸਿੰਘ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਮੂਸੇਵਾਲਾ ਕਤਲ ਕਾਂਡ ਦਾ ਚਲਾਨ ਪੇਸ਼ ਕਰ ਚੁੱਕੀ ਹੈ। ਜਿਸ ਵਿੱਚ 24 ਕਾਤਲਾਂ ਅਤੇ 166 ਗਵਾਹਾਂ ਦੇ ਨਾਮ ਦਰਜ ਹਨ। ਇਸ ਵਿੱਚ ਗੋਲਡੀ ਬਰਾੜ ਨੂੰ ਮਾਸਟਰਮਾਈਂਡ ਦੱਸਿਆ ਗਿਆ ਹੈ । ਗੋਲਡੀ ਬੇ ਹੀ ਮੂਸੇਵਾਲਾ ਦੀ ਰੇਕੀ ਕਰਨ ਦੇ ਨਾਲ-ਨਾਲ ਸ਼ੂਟਰਾਂ ਨੂੰ ਹਥਿਆਰ ਅਤੇ ਗੱਡੀਆਂ ਮੁਹੱਈਆ ਕਰਵਾਈਆਂ ਸਨ। ਇਸ ਤੋਂ ਇਲਾਵਾ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਨੇ ਵੀ ਗੋਲਡੀ ਦੀ ਸਾਜ਼ਿਸ਼ ਰਚਣ ਵਿਚ ਮਦਦ ਕੀਤੀ ਅਤੇ ਸ਼ੂਟਰ ਮੁਹੱਈਆ ਕਰਵਾਏ ।
ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “









