ਅੰਬਾਲਾ ਵਿੱਚ ਪੰਜੋਖਰਾ ਸਾਹਿਬ ਵਿਵਾਦ ਤੋਂ ਬਾਅਦ ਜੇਲ੍ਹ ਵਿੱਚ ਬੰਦ ਦੋ ਸਿੱਖ ਨੌਜਵਾਨਾਂ ਨੂੰ ਸ਼ੁੱਕਰਵਾਰ ਦੇਰ ਸ਼ਾਮ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਗਈ। ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਦੇ ਪਰਿਵਾਰਾਂ ਵਿਚ ਖੁਸ਼ੀ ਦਾ ਮਾਹੌਲ ਹੈ। ਸਿੱਖ ਭਾਈਚਾਰੇ ਵੱਲੋਂ ਉਨ੍ਹਾਂ ਦੀ ਰਿਹਾਈ ਨੂੰ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਪੰਜੋਖਰਾ ਸਾਹਿਬ ਘਟਨਾ ਤੋਂ ਬਾਅਦ ਪੁਲਿਸ ਨੇ ਦੋਵਾਂ ਸਿੱਖ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਸੀ। ਇਸ ਤੋਂ ਬਾਅਦ, ਸਿੱਖ ਭਾਈਚਾਰੇ ਨੇ ਉਨ੍ਹਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤੇ। ਇਹ ਮਾਮਲਾ ਹਰਿਆਣਾ ਦੇ ਮੁੱਖ ਮੰਤਰੀ ਤੱਕ ਵੀ ਪਹੁੰਚਿਆ। ਸਿੱਖ ਭਾਈਚਾਰੇ ਨੇ ਦੋਵਾਂ ਨੌਜਵਾਨਾਂ ਦੀ ਤੁਰੰਤ ਰਿਹਾਈ ਅਤੇ ਉਨ੍ਹਾਂ ਵਿਰੁੱਧ ਦਰਜ ਕੇਸਾਂ ਨੂੰ ਖਾਰਿਜ ਕਰਨ ਦੀ ਮੰਗ ਕੀਤੀ ਸੀ।
ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਸਿੱਖ ਭਾਈਚਾਰੇ ਦੇ ਨੁਮਾਇੰਦਿਆਂ ਨੂੰ ਦੋਵਾਂ ਨੌਜਵਾਨਾਂ ਦੀ ਜਲਦੀ ਰਿਹਾਈ ਦਾ ਭਰੋਸਾ ਮਿਲਿਆ ਸੀ। ਇਸ ਦੌਰਾਨ ਅਦਾਲਤ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਦੋਵਾਂ ਨੌਜਵਾਨਾਂ ਨੂੰ ਕੱਲ੍ਹ ਦੇਰ ਸ਼ਾਮ ਰਿਹਾਅ ਕਰ ਦਿੱਤਾ ਗਿਆ। ਹਾਲਾਂਕਿ, ਮਾਮਲਿਆਂ ਨੂੰ ਖਾਰਿਜ ਕਰਨ ਸੰਬੰਧੀ ਅੱਗੇ ਦੀ ਕਾਨੂੰਨੀ ਕਾਰਵਾਈ ਅਜੇ ਵੀ ਪੈਂਡਿੰਗ ਹੈ।
ਦੋਵਾਂ ਨੌਜਵਾਨਾਂ ਦੀ ਨੁਮਾਇੰਦਗੀ ਕਰ ਰਹੇ ਵਕੀਲ ਚੰਨਦੀਪ ਸਿੰਘ ਨੇ ਕਿਹਾ, “ਅਦਾਲਤ ਨੇ ਦੋਵਾਂ ਨੌਜਵਾਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 26 ਅਗਸਤ ਨੂੰ ਹੋਵੇਗੀ। ਦੋਵਾਂ ਨੌਜਵਾਨਾਂ ਨੂੰ ਉਸ ਦਿਨ ਅਦਾਲਤ ਵਿੱਚ ਪੇਸ਼ ਹੋਣਾ ਜ਼ਰੂਰੀ ਹੈ। ਇਸ ਤੋਂ ਬਾਅਦ ਪੁਲਿਸ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।”
ਇਹ ਵੀ ਪੜ੍ਹੋ : ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, 13 ਅਗਸਤ ਨੂੰ ਕੇਂਦਰ ਵੱਲੋਂ 3 ਦਿਨ ਦੀ ਪੈਰੋਲ ਹੋਈ ਆਫ਼ਰ
ਇਸ ਦੌਰਾਨ ਜੇਲ੍ਹ ਤੋਂ ਰਿਹਾਅ ਹੋਏ ਅਨਮੋਲ ਸਿੰਘ ਦੇ ਭਰਾ ਨੇ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ “ਅੱਜ ਸਾਡੇ ਲਈ ਬਹੁਤ ਰਾਹਤ ਵਾਲਾ ਦਿਨ ਹੈ। ਮੇਰੇ ਭਰਾ ਨੂੰ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਅਸੀਂ ਹਰਿਆਣਾ ਸਰਕਾਰ ਅਤੇ ਜਗਦੀਸ਼ ਸਿੰਘ ਝੀਂਡਾ ਦਾ ਧੰਨਵਾਦ ਕਰਦੇ ਹਾਂ।” ਇਹ ਧਿਆਨ ਦੇਣ ਯੋਗ ਹੈ ਕਿ ਰਿਹਾਈ ਤੋਂ ਬਾਅਦ ਦੋਵਾਂ ਨੌਜਵਾਨਾਂ ਦੇ ਸਮਰਥਕਾਂ ਅਤੇ ਪਰਿਵਾਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








