ਪੰਜਾਬੀ ਗਾਇਕ ਅਤੇ ਰੈਪਰ ਬਾਦਸ਼ਾਹ ਦੇ ਵਿਵਾਦਪੂਰਨ ਗੀਤ “ਟਟੀਰੀ” ਨੂੰ ਇਸ ਦੇ ਇਤਰਾਜਯੋਗ ਬੋਲਾਂ ਕਾਰਨ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾ ਦਿੱਤਾ ਗਿਆ ਸੀ। ਗਾਇਕ ਨੇ ਆਪਣੀ ਗਲਤੀ ਮੰਨ ਲਈ ਅਤੇ ਮੁਆਫੀ ਮੰਗੀ, ਪਰ ਹੁਣ ਉਹ ਉਸੇ ਗੀਤ ਨਾਲ ਹਰਿਆਣਾ ਦੇ ਸਥਾਨਕ ਅਤੇ ਲੋਕ ਸੰਗੀਤ ਦੀ ਇੱਕ ਝਲਕ ਦਰਸ਼ਕਾਂ ਸਾਹਮਣੇ ਲਿਆਉਣ ਲਈ ਤਿਆਰ ਹੈ।
ਬਾਦਸ਼ਾਹ ਨੇ ਬਦਲਾਅ ਅਤੇ ਇੱਕ ਨਵੇਂ ਸਿਰਲੇਖ ਨਾਲ “ਟਟੀਰੀ” ਨੂੰ ਦੁਬਾਰਾ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਬਾਦਸ਼ਾਹ ਨੇ ਸੋਸ਼ਲ ਮੀਡੀਆ ਰਾਹੀਂ “ਟਟੀਰੀ” ਨੂੰ “ਟਟੀਰੀ ਫਿਰ ਸੇ” ਦੇ ਰੂਪ ਵਿੱਚ ਰਿਲੀਜ਼ ਕਰਨ ਦਾ ਐਲਾਨ ਕੀਤਾ। ਗਾਇਕ ਨੇ ਗੀਤ ਨਾਲ ਸਾਰਿਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਦਾ ਵੀ ਵਾਅਦਾ ਕੀਤਾ ਅਤੇ ਸਾਰਿਆਂ ਨੂੰ ਭਰੋਸਾ ਦਿੱਤਾ ਕਿ ਹਰਿਆਣਾ ਅਤੇ ਦੇਸ਼ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਕਾਰਨਾਂ ਨੂੰ ਦੁਹਰਾਇਆ ਨਹੀਂ ਜਾਵੇਗਾ।

ਇਹ ਗੀਤ 14 ਅਪ੍ਰੈਲ ਨੂੰ ਯੂਟਿਊਬ ‘ਤੇ ਦੁਬਾਰਾ ਰਿਲੀਜ਼ ਕੀਤਾ ਜਾਵੇਗਾ। ਇੰਸਟਾਗ੍ਰਾਮ ‘ਤੇ ਗੀਤ ਦੀ ਇੱਕ ਝਲਕ ਸਾਂਝੀ ਕਰਦੇ ਹੋਏ ਗਾਇਕ ਨੇ ਲਿਖਿਆ, “ਪਿਛਲੇ ਕੁਝ ਹਫ਼ਤਿਆਂ ਵਿੱਚ, ਅਸੀਂ ‘ਟਟੀਰੀ’ ਨੂੰ ਲੈ ਕੇ ਸਰਕਾਰੀ ਅਧਿਕਾਰੀਆਂ, ਮਹਿਲਾ ਕਮਿਸ਼ਨ, ਸਮਾਜ ਸੇਵਕਾਂ ਅਤੇ ਸਾਡੀ ਸੰਸਕ੍ਰਿਤੀ ਦੀ ਪਰਵਾਹ ਕਰਨਵਾਲੇ ਕਈ ਲੋਕਾਂ ਦੀਆਂ ਚਿੰਤਾਵਾਂ ਸੁਣੀਆਂ ਹਨ। ਇਸ ਦੇ ਆਧਾਰ ‘ਤੇ, ਅਸੀਂ ਗਾਣੇ ਵਿੱਚ ਜ਼ਰੂਰੀ ਬਦਲਾਅ ਕੀਤੇ ਹਨ ਅਤੇ ਉਨ੍ਹਾਂ ਸਾਰੇ ਹਿੱਸਿਆਂ ਨੂੰ ਹਟਾ ਦਿੱਤਾ ਹੈ ਜੋ ਅਪਮਾਨਜਨਕ ਮੰਨੇ ਗਏ ਸਨ। ਮੈਂ ਇਸ ਫੀਡਬੈਕ ਅਤੇ ਉਨ੍ਹਾਂ ਦੇ ਪਿੱਛੇ ਦੀ ਭਾਵਨਾ ਦਾ ਸਤਿਕਾਰ ਕਰਦਾ ਹਾਂ। ਕਲਾਕਾਰ ਹੋਣ ਦੇ ਨਾਤੇ, ਸਾਡੇ ਸਮਾਜ ਅਤੇ ਸੱਭਿਆਚਾਰ ਪ੍ਰਤੀ ਸਾਡੀ ਜ਼ਿੰਮੇਵਾਰੀ ਵੀ ਓਨੀ ਹੀ ਮਹੱਤਵਪੂਰਨ ਹੈ।”
ਇਹ ਵੀ ਪੜ੍ਹੋ : ਪੰਜਾਬ ਲਈ ਮਾਣ ਵਾਲੀ ਗੱਲ, ਪਰਾਲੀ ਮੈਨੇਜਮੈਂਟ ਨੂੰ ਲੈ ਕੇ ਮਿਲਿਆ ਅਵਾਰਡ, ਮਾਮਲਿਆਂ ‘ਚ 94% ਕਮੀ
ਦੱਸ ਦੇਈਏ ਕਿ ਹਾਲ ਹੀ ਵਿਚ ਬਾਦਸ਼ਾਹ ਨੇ “ਟੇਟੀਰੀ” ਗਾਣੇ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਸਬੰਧ ਵਿੱਚ ਰਾਸ਼ਟਰੀ ਮਹਿਲਾ ਕਮਿਸ਼ਨ (NCW) ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਮੁਆਫੀ ਮੰਗੀ। ਬਾਦਸ਼ਾਹ ਤੇ ਉਸ ਦੀ ਟੀਮ ਨੇ ਬਿਨਾਂ ਸ਼ਰਤ ਮਾਫੀ ਮਗੀ ਤੇ ਭਵਿੱਖ ਵਿਚ ਅਜਿਹੀ ਗਲਤੀ ਨਾ ਦੋਹਰਾਉਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਬਾਦਸ਼ਾਹ ਨੇ ਮਹਿਲਾ ਸਸ਼ਕਤੀਕਰਨ ਲਈ ਕੰਮ ਕਰਨ, 4 ਮਹੀਨਿਆਂ ਦੇ ਅੰਦਰ ਇੱਕ ਪਾਜੀਟਿਵ ਸਾਂਗ ਬਣਾਉਣ ਤੇ ਆਰਥਿਕ ਰੂਪ ਤੋਂ ਕਮਜੋਰ 50 ਕੁੜੀਆਂ ਦੀ ਸਿੱਖਿਆ ਦਾ ਖਰਚ ਉਠਾਉਣ ਦਾ ਵੀ ਵਾਅਦ ਕੀਤਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .










