ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕਤਲ ਕੀਤਾ ਹੈ। ਮ੍ਰਿਤਕਾ ਦੀ ਪਛਾਣ ਰਮਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਪਤੀ ਅਮਰਜੀਤ ਸਿੰਘ, ਉਸ ਦੇ ਚਾਚਾ ਕੁਲਦੀਪ ਤੇ ਚਾਚੀ ਸੋਨੀਆ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਘਟਨਾ 13 ਅਗਸਤ ਦੀ ਦੱਸੀ ਜਾ ਰਹੀ ਹੈ। ਦੋਸ਼ ਹੈ ਕਿ ਛੁੱਟੀ ‘ਤੇ ਘਰ ਆਏ ਫੌਜੀ ਅਮਰਜੀਤ ਸਿੰਘ ਨੇ ਆਪਣੀ ਪਤਨੀ ਨਾਲ ਮਾਰਕੁੱਟ ਕੀਤੀ ਜਿਸ ਨਾਲ ਉਸ ਦੀ ਮੌਤ ਹੋ ਗਈ। ਘਟਨਾ ਦੇ ਬਾਅਦ ਪਰਿਵਾਰ ਤੇ ਹੋਰ ਲੋਕਾਂ ਨੂੰ ਗੁੰਮਰਾਹ ਕਰਨ ਲਈ ਦੱਸਿਆ ਕਿ ਰਮਾ ਛੱਤ ਤੋਂ ਡਿੱਗ ਗਈ ਹੈ। ਇਸ ਦੇ ਬਾਅਦ ਉਸ ਨੂੰ ਇਲਾਜ ਲਈ ਹਾਜੀਪੁਰ ਦੇ ਇਕ ਹਸਪਤਾਲ ਵਿਚ ਭਰਤੀ ਕਰਾਇਆ ਗਿਆ। ਜਦੋਂ ਰਮਾ ਦੇ ਪਰਿਵਾਰ ਵਾਲੇ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਨੇ ਉਸ ਦੇ ਸਰੀਰ ‘ਤੇ ਸੱਟ ਦੇ ਨਿਸ਼ਾਨ ਸਨ। ਇਸ ਨਾਲ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਉਸ ਦੀ ਮੌਤ ਹਾਦਸੇ ਵਿਚ ਨਹੀਂ ਸਗੋਂ ਮਾਰਕੁੱਟ ਕਰਕੇ ਹੋਈ ਹੈ। ਇਸ ਦੇ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ।
ਇਹ ਵੀ ਪੜ੍ਹੋ : ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾ/ਨ
ਮ੍ਰਿਤਕਾ ਦੇ ਪਿਤਾ ਨੇ ਪੁਲਿਸ ਨੂੰ ਦੱਸਿਆ ਕਿ ਰਮਾ ਦਾ ਵਿਆਹ ਅਮਰਜੀਤ ਸਿੰਘ ਨਾਲ ਹੋਇਆ ਸੀਤੇ ਉਨ੍ਹਾਂ ਦੇ ਦੋ ਬੱਚੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਵਿਆਹ ਦੇ ਬਾਅਦ ਤੋਂ ਹੀ ਅਮਰਜੀਤ ਰਮਾ ਨਾਲ ਮਾਰਕੁੱਟ ਕਰਦਾ ਸੀ। 13 ਅਗਸਤ ਦੀ ਰਾਤ ਵੀ ਮਾਰਕੁੱਟ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਇੰਚਾਰਜ ਨੇ ਦੱਸਿਆ ਕਿ ਪੀੜਤ ਪੱਖ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਅਮਰਜੀਤ ਸਿੰਘ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਜਦੋਂ ਕਿ 2 ਹੋਰ ਮੁਲਜ਼ਮ ਫਰਾਰ ਹੈ। ਪੋਸਟਮਾਰਟਮ ਦੇ ਬਾਅਦ ਮ੍ਰਿਤਕ ਦੇਹ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








