ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਚ ਪਹੁੰਚ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਆਪਣਾ ਸਪੱਸ਼ਟੀਕਰਨ ਸੌਂਪਣਗੇ। ਉਹ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਣਗੇ । ਦਰਅਸਲ ਬੇਅਦਬੀ ਖਿਲਾਫ ‘ਆਪ’ ਸਰਕਾਰ ਵੱਲੋਂ ਬਣਾਏ ਗਏ ਕਾਨੂੰਨ ਨੂੰ ਲੈ ਕੇ ਜਥੇਦਾਰ ਨੇ ਉਨ੍ਹਾਂ ਨੂੰ ਤਲਬ ਕੀਤਾ ਸੀ।
ਮਾਮਲਾ ਉਸ ਸਮੇਂ ਚਰਚਾ ਵਿਚ ਆਇਆ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਾਨੂੰਨ ਬਣਾਉਣ ਦੀ ਪ੍ਰਕਿਰਿਆ ‘ਤੇ ਸਵਾਲ ਚੁੱਕੇ ਗਏ। ਜਥੇਦਾਰ ਗੜਗੱਜ ਨੇ ਕਿਹਾ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਤੇ ਧਾਰਮਿਕ ਮੁੱਦੇ ‘ਤੇ ਕਾਨੂੰਨ ਤਿਆਰ ਕਰਨ ਤੋਂ ਪਹਿਲਾਂ ਪੰਥ ਦੀ ਸਮੂਹਿਕ ਰਾਏ ਲੈਣਾ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਸਿੱਖ ਮਰਿਆਦਾ ਤੇ ਧਾਰਮਿਕ ਪ੍ਰੰਪਰਾਵਾਂ ਨਾਲ ਜੁੜੇ ਮਾਮਲਿਆਂ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੀ ਭੂਮਿਕਾ ਸਭ ਤੋਂ ਅਹਿਮ ਮੰਨੀ ਜਾਂਦੀ ਹੈ ਤੇ ਇਸ ਦੀ ਅਣਦੇਖੀ ਕਰਨਾ ਗਲਤ ਹੈ।
ਇਹ ਵੀ ਪੜ੍ਹੋ : ਪੱਛਮੀ ਬੰਗਾਲ ਦੇ ਰਾਜਪਾਲ ਨੇ ਵਿਧਾਨ ਸਭਾ ਨੂੰ ਕੀਤਾ ਭੰਗ, ਮਮਤਾ ਬੈਨਰਜੀ ਦੇ ਅਸਤੀਫਾ ਨਾ ਦੇਣ ‘ਤੇ ਹੋਇਆ ਐਕਸ਼ਨ
ਦੂਜੇ ਪਾਸੇ ਸਪੀਕਰ ਸੰਧਵਾਂ ਨੇ ਵੀ ਇਸ ਮੁੱਦੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਉਨ੍ਹਾਂ ਲਈ ਸਰਵਉੱਚ ਹੈ। ਜੇਕਰ ਉਨ੍ਹਾਂ ਨੂੰ ਅਧਿਕਾਰਕ ਤੌਰ ਤੋਂ ਬੁਲਾਇਆ ਗਿਆ ਹੈ ਤਾਂ ਉਹ ਪੂਰੀ ਸ਼ਰਧਾ ਨਾਲ ਪਹੁੰਚ ਕੇ ਆਪਣਾ ਪੱਖ ਰੱਖਣਗੇ। ਹੁਣ ਸਾਰਿਆਂ ਦੀਆਂ ਨਜ਼ਰਾਂ ਅੱਜ ਹੋਣ ਵਾਲੀ ਇਸ ਪੇਸ਼ੀ ‘ਤੇ ਟਿਕੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










