ਚੰਡੀਗੜ੍ਹ ਦੇ ਸੈਕਟਰ-26 ਸਥਿਤ ਇਕ ਡਿਸਕੋ ਕਲੱਬ ਦੇ ਬਾਹਰ ਬੀਤੀ ਸ਼ਾਮ ਤੇਜ਼ ਰਫਤਾਰ ਮਰਸੀਡੀਜ਼ ਦੀ ਟੱਕਰ ਨਾਲ 2 ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਹਾਦਸੇ ਮਗਰੋਂ ਚਾਲਕ ਵਾਹਨ ਸਣੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜ਼ਖਮੀਆਂ ਦਾ ਇਲਾਜ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ GMCH-32 ਵਿਚ ਚੱਲ ਰਿਹਾ ਹੈ।
ਪੁਲਿਸ ਮੁਤਾਬਕ ਬਾਬੂਧਾਮ ਕਾਲੋਨੀ, ਸੈਕਟਰ-26 ਵਾਸੀ ਅਮਨਜਟ ਤੇ ਸੈਕਟਰ-44 ਵਾਸੀ ਅਲਾਂਸ ਪ੍ਰੀਤ ਸ਼ਨੀਵਾਰ ਸ਼ਾਮ ਸੈਕਟਰ-26 ਸਥਿਤ ਡਿਸਕੋ ਕਲੱਬ ਗਏ ਸਨ। ਕਲੱਬ ਤੋਂ ਬਾਹਰ ਨਿਕਲਦੇ ਹੀ ਤੇਜ਼ ਰਫਤਾਰ ਮਰਸੀਡੀਜ਼ ਕਾਰ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਨੌਜਵਾਨ ਸੜਕ ‘ਤੇ ਦੂਰ ਜਾ ਡਿੱਗੇ ਤੇ ਗੰਭੀਰ ਜ਼ਖਮੀ ਹੋ ਗਏ। ਹਾਦੇਸ ਦੇ ਬਾਅਦ ਚਾਲਕ ਬਿਨਾਂ ਰੁਕੇ ਕਾਰ ਲੈ ਕੇ ਫਰਾਰ ਹੋ ਗਿਆ। ਸੂਚਨਾ ਮਿਲਦੇ ਹੀ ਸੈਕਟਰ-26 ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਤੇ ਦੋਵੇਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ : ਫਿਲਮ ‘ਸਤਲੁਜ’ ’ਤੇ ਲੱਗੀ ਪਾਬੰਦੀ ਖ਼ਿਲਾਫ਼ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਆਜ਼ਾਦ ਗਰੁੱਪ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਪੁਲਿਸ ਨੇ ਘਟਨਾ ਵਾਲੀ ਥਾਂ ਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਾਹਨ ਦੇ ਨੰਬਰ ਤੇ ਫਰਾਰ ਚਾਲਕ ਦੀ ਪਛਾਣ ਲਈ ਤਕਨੀਕੀ ਤੱਥਾਂ ਦੀ ਵੀ ਮਦਦ ਲਈ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਤੇ ਹੋਰ ਤੱਥਾਂ ਦੇ ਆਧਾਰ ‘ਤੇ ਮੁਲਜ਼ਮ ਦੀ ਪਛਾਣ ਕਰਕੇ ਜਲਦ ਗ੍ਰਿਫਤਾਰੀ ਕੀਤੀ ਜਾਵੇਗੀ। ਮਾਮਲੇ ਵਿਚ ਹਿਟ ਐਂਡ ਰਨ ਤੇ ਲਾਪ੍ਰਵਾਹੀ ਨਾਲ ਵਾਹਨ ਚਲਾਉਣ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:










