ਤਰਨਤਾਰਨ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਤੇਜ਼ ਰਫਤਾਰ ਥਾਰ ਨੇ ਬਾਈਕ ਸਵਾਰ ਨੌਜਵਾਨਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਤੇ ਮੌਕੇ ‘ਤੇ ਹੀ ਇਕ ਦੀ ਮੌਤ ਹੋ ਗਈ ਹੈ ਜਦੋਂ ਕਿ ਉਸ ਦਾ ਦੂਜਾ ਸਾਥੀ ਗੰਭੀਰ ਜ਼ਖਮੀ ਹੋਇਆ ਹੈ। ਮ੍ਰਿਤਕ ਦੀ ਪਛਾਣ ਪਿੰਡ ਚੰਬਾ ਕਲਾ ਦੇ ਜਗਜੀਤ ਸਿੰਘ ਵਜੋਂ ਹੋਈ ਹੈ।

ਜਦੋਂ ਕਿ ਉਸ ਦੇ ਜ਼ਖਮੀ ਦੋਸਤ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ। ਥਾਰ ਚਾਲਕ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਮੌਕੇ ‘ਤੇ ਮੌਜੂਦ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਆਪਣੇ ਦੋਸਤ ਨਾਲ ਬਾਈਕ ਸਾਈਡ ‘ਤੇ ਖੜ੍ਹੀ ਕਰਕੇ ਗੱਲਬਾਤ ਕਰ ਰਿਹਾ ਸੀ ਕਿ ਤੇਜ਼ ਰਫਤਾਰ ਥਾਰ ਨੇ ਉਨ੍ਹਾਂ ਦੀ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕ ਫਾਈਨਾਂਸ ਕੰਪਨੀ ਵਿਚ ਕੰਮ ਕਰਦਾ ਸੀ। ਨੇੜੇ ਖੜ੍ਹੀ ਇਕ ਹੋਰ ਕਾਰ ਵੀ ਇਸ ਹਾਦਸੇ ਵਿਚ ਨੁਕਸਾਨੀ ਗਈ ਹੈ। SHO ਨੇ ਦੱਸਿਆ ਕਿ ਥਾਰ ਦੇ ਡਰਾਈਵਰ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਮਾਮਲੇ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









