ਬਿਹਾਰ ਦੇ ਲਖੀਸਰਾਏ ਵਿੱਚ ਸਾਉਣ ਦੇ ਤੀਜੇ ਸੋਮਵਾਰ ਨੂੰ ਭਗਦੜ ਮਚਣ ਨਾਲ ਸੱਤ ਮਹਿਲਾ ਸ਼ਰਧਾਲੂਆਂ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। 23 ਤੋਂ ਵੱਧ ਲੋਕ ਜ਼ਖਮੀ ਹੋ ਗਏ। ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਇਹ ਘਟਨਾ ਅਸ਼ੋਕਧਾਮ ਸਟੇਸ਼ਨ ਤੋਂ ਮੰਦਰ ਜਾਣ ਵਾਲੇ ਰਸਤੇ ‘ਤੇ ਹੋਈ।
ਲਖੀਸਰਾਏ ਦੇ ਜ਼ਿਲ੍ਹਾ ਮੈਜਿਸਟ੍ਰੇਟ ਸ਼ੈਲੇਂਦਰ ਕੁਮਾਰ ਨੇ ਦੱਸਿਆ ਕਿ ਇੱਕ ਖੰਭਾ ਪੁਰਸ਼ਾਂ ਦੀ ਲਾਈਨ ‘ਤੇ ਡਿੱਗ ਗਿਆ। ਅਫਵਾਹ ਫੈਲ ਗਈ ਕਿ ਭੀੜ ‘ਤੇ ਇੱਕ ਚਾਲੂ ਬਿਜਲੀ ਦੀ ਲਾਈਨ ਡਿੱਗੀ ਹੈ, ਪਰ ਇਹ ਅਸਲ ਵਿੱਚ ਇੱਕ ਕੇਬਲ (ਡਿਸ਼/ਇੰਟਰਨੈੱਟ ਕੇਬਲ) ਸੀ। ਪੁਰਸ਼ਾਂ ਵੱਲੋਂ ਭੀੜ ਦਾ ਦਬਾਅ ਔਰਤਾਂ ਦੀ ਲਾਈਨ ‘ਤੇ ਪਿਆ, ਜਿਸ ਨਾਲ ਉਹ ਇੱਕ-ਦੂਜੇ ‘ਤੇ ਡਿੱਗ ਗਈਆਂ। ਚਾਰ ਮ੍ਰਿਤਕਾਂ ਦੀ ਪਛਾਣ ਹੋ ਗਈ ਹੈ, ਇਨ੍ਹਾਂ ਵਿਚ ਲਖੀਸਰਾਏ ਦੀ ਮਧੂਬਾਲਾ ਦੇਵੀ, ਮਨਮਾਲਾ ਦੇਵੀ, ਹੇਮਲਤਾ ਦੇਵੀ ਅਤੇ ਰਿੰਕੂ ਦੇਵੀ ਲਖੀਸਰਾਏ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ। ਮੁੱਖ ਮੰਤਰੀ ਸਮਰਾਟ ਚੌਧਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ₹4-4 ਲੱਖ ਦੇ ਮੁਆਵਜ਼ੇ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਲਖੀਸਰਾਏ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਇੰਸਟਾਗ੍ਰਾਮ ‘ਤੇ ਲਿਖਿਆ, “ਬਿਹਾਰ ਦੇ ਲਖੀਸਰਾਏ ਵਿੱਚ ਭਗਦੜ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ਤੋਂ ਮੈਂ ਦੁਖੀ ਹਾਂ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਪੀੜਤ ਪਰਿਵਾਰਾਂ ਨਾਲ ਹਨ। ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ।”
ਇਹ ਵੀ ਪੜ੍ਹੋ : ਸੂਬੇ ‘ਚ ਅਗਲੇ 2 ਦਿਨ ਪਏਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਹਾਦਸੇ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਕੁਝ ਲੋਕ ਬੈਰੀਕੇਡਾਂ ‘ਤੇ ਚੜ੍ਹਦੇ ਅਤੇ ਕੁਝ ਉਨ੍ਹਾਂ ਨੂੰ ਤੋੜਦੇ ਹੋਏ, ਭੀੜ ਤੋਂ ਬਚਣ ਦੀ ਕੋਸ਼ਿਸ਼ ਕਰਦੇ ਦਿਖਾਈ ਦੇ ਰਹੇ ਹਨ। ਹਰ ਪਾਸੇ ਚੀਕ-ਚਿਹਾੜਾ ਸੀ। ਲੋਕ ਸੜਕ ਤੋਂ ਹੇਠਾਂ ਖੇਤਾਂ ਵਿੱਚ ਡਿੱਗਦੇ ਦਿਖਾਈ ਦੇ ਰਹੇ ਸਨ।
ਬਿਹਾਰ ਦੇ ਮੰਤਰੀ ਕੇਦਾਰ ਗੁਪਤਾ ਨੇ ਕਿਹਾ, “ਅਸ਼ੋਕ ਧਾਮ ਮੰਦਰ ਵਿੱਚ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾਵੇਗੀ। ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾਵੇਗੀ।”
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








