ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਵੀਰਵਾਰ ਨੂੰ ਚੋਣਾਂ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਹੈ।
ਪੰਜਾਬ ਯੂਨੀਵਰਸਿਟੀ ਕੈਂਪਸ ਵਿਦਿਆਰਥੀ ਪ੍ਰੀਸ਼ਦ ਦੀਆਂ ਚੋਣਾਂ 31 ਅਗਸਤ ਨੂੰ ਹੋਣਗੀਆਂ ਅਤੇ ਨਤੀਜੇ ਉਸੇ ਦਿਨ ਐਲਾਨੇ ਜਾਣਗੇ। ਐਲਾਨੇ ਗਏ ਸ਼ਡਿਊਲ ਮੁਤਾਬਕ ਨਾਮਜ਼ਦਗੀਆਂ ਦਾਖਲ ਕਰਨ ਦਾ ਕੰਮ 24 ਅਗਸਤ ਨੂੰ ਸਵੇਰੇ 9.30 ਵਜੇ ਤੋਂ 10.30 ਵਜੇ ਤੱਕ ਹੋਵੇਗਾ, ਜਿਸ ਤੋਂ ਬਾਅਦ ਸਵੇਰੇ 10.35 ਵਜੇ ਤੱਕ ਪੜਤਾਲ ਹੋਵੇਗੀ। ਉਮੀਦਵਾਰਾਂ ਦੀ ਸੂਚੀ ਸਬੰਧਤ ਵਿਭਾਗ ਦੇ ਨੋਟਿਸ ਬੋਰਡ ‘ਤੇ ਦੁਪਹਿਰ 12.30 ਵਜੇ ਤੋਂ 1.30 ਵਜੇ ਤੱਕ ਦਰਜ ਕੀਤੀ ਜਾ ਸਕਦੀ ਹੈ।

ਇਸ ਦੌਰਾਨ ਉਮੀਦਵਾਰਾਂ ਨੂੰ ਦੁਪਹਿਰ 2.30 ਵਜੇ ਤੱਕ ਡੀਨ ਵਿਦਿਆਰਥੀ ਭਲਾਈ (DSW) ਦਫ਼ਤਰ ਵਿੱਚ ਇਤਰਾਜ਼ ਜਮ੍ਹਾ ਕਰਨ ਦੀ ਇਜਾਜ਼ਤ ਹੋਵੇਗੀ। ਮਨਜ਼ੂਰਸ਼ੁਦਾ ਉਮੀਦਵਾਰਾਂ ਦੀ ਸੂਚੀ 25 ਅਗਸਤ ਨੂੰ ਸਵੇਰੇ 10 ਵਜੇ ਪ੍ਰਦਰਸ਼ਿਤ ਕੀਤੀ ਜਾਵੇਗੀ, ਜਿਸ ਤੋਂ ਬਾਅਦ ਸਵੇਰੇ 10.30 ਵਜੇ ਤੋਂ ਦੁਪਹਿਰ 10.30 ਵਜੇ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਧੂ-ਧੂ ਕਰਕੇ ਸੜਿਆ ਕੈਮੀਕਲ ਨਾਲ ਭਰਿਆ ਟਰੱਕ, ਘਰਾਂ ਦੀਆਂ ਕੰਧਾਂ ‘ਚ ਆਈਆਂ ਤ੍ਰੇੜਾਂ
ਇਸ ਤੋਂ ਪਹਿਲਾਂ ਯੂਨੀਵਰਸਿਟੀ ਨੇ ਸਤੰਬਰ ਦੇ ਪਹਿਲੇ ਹਫ਼ਤੇ ਚੋਣਾਂ ਕਰਵਾਉਣ ਦਾ ਪ੍ਰਸਤਾਵ ਰੱਖਿਆ ਸੀ, ਪਰ ਪੁਲਿਸ ਕਰਮਚਾਰੀਆਂ ਦੀ ਅਣਹੋਂਦ ਦਾ ਹਵਾਲਾ ਦਿੰਦੇ ਹੋਏ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਬਾਅਦ ਵਿੱਚ ਚੋਣਾਂ ਕਰਵਾਉਣ ਲਈ 31 ਅਗਸਤ ਦਾ ਪ੍ਰਸਤਾਵ ਰੱਖਿਆ ਗਿਆ, ਜਿਸ ਨੂੰ ਯੂਟੀ ਪ੍ਰਸ਼ਾਸਨ ਨੇ ਮਨਜ਼ੂਰੀ ਦੇ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








