ਮਹਾਰਾਸ਼ਟਰ ਦੇ ਨਾਂਦੇੜ ਵਿੱਚ ਗੁਰਦੁਆਰਾ ਮਾਤਾ ਸਾਹਿਬ ‘ਤੇ ਹੋਏ ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੀਰਵਾਰ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦਾ ਗਿਆ। ਬਾਦਲ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਬਿਕਰਮ ਸਿੰਘ ਮਜੀਠੀਆ ਸਮੇਤ ਅਕਾਲੀ ਆਗੂ ਉਨ੍ਹਾਂ ਨੂੰ ਮਿਲੇ। ਮਜੀਠੀਆ ਫਿਰ ਖੁਦ ਕਾਰ ਚਲਾ ਕੇ ਮੇਦਾਂਤਾ ਹਸਪਤਾਲ ਗਏ।

ਸਰਜਰੀ ਤੋਂ ਬਾਅਦ ਉਨ੍ਹਾਂ ਨੂੰ ਉਸੇ ਦੁਪਹਿਰ ਨਾਂਦੇੜ ਦੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਕਿਰਪਾਨ ਨਾਲ ਸੁਖਬੀਰ ਦੇ ਹੱਥ ‘ਤੇ 5 ਸੈਂਟੀਮੀਟਰ ਦਾ ਕੱਟ ਲੱਗਿਆ। ਡਾਕਟਰਾਂ ਨੇ 8 ਤੋਂ 9 ਟਾਂਕੇ ਲੱਗੇ ਹਨ।
ਇਹ ਵੀ ਪੜ੍ਹੋ : ਕੂੜੇ ਤੋਂ ਹੋਵੇਗੀ ਕਮਾਈ! CM ਮਾਨ ਨੇ ਲੁਧਿਆਣਾ ‘ਚ ਕੀਤਾ CBG ਪਲਾਂਟ ਦਾ ਉਦਘਾਟਨ
ਹਸਪਤਾਲ ਤੋਂ ਬਾਹਰ ਆਉਣ ਤੋਂ ਬਾਅਦ, ਬਾਦਲ ਨੇ ਮੀਡੀਆ ਨੂੰ ਕਿਹਾ, “ਮੈਂ ਪੰਜਾਬ ਵਿੱਚ ਅਸ਼ਾਂਤੀ ਨਹੀਂ ਫੈਲਣ ਦਿਆਂਗਾ। ਮੈਂ ਕਦੇ ਵੀ ਅਜਿਹਾ ਨਹੀਂ ਹੋਣ ਦਿਆਂਗਾ। ਮੇਰੇ ਪਿਤਾ ਨੇ ਜਦੋਂ ਤੱਕ ਮੁੱਖ ਮੰਤਰੀ ਸਨ, ਕਦੇ ਵੀ ਅਜਿਹਾ ਨਹੀਂ ਹੋਣ ਦਿੱਤਾ। ਭਾਵੇਂ ਮੇਰੇ ‘ਤੇ ਕਿੰਨੇ ਵੀ ਹਮਲੇ ਹੋਣ, ਮੈਂ ਨਹੀਂ ਡਰਾਂਗਾ। ਜਿਸ ‘ਤੇ ਗੁਰੂ ਦਾ ਆਸ਼ੀਰਵਾਦ ਹੋਵੇ, ਉਸ ਦਾ ਕੋਈ ਕੁਝ ਨਹੀਂ ਵਿਗਾੜ ਸਕਦਾ।”
ਉਥੇ ਹੀ ਦੋਸ਼ੀ ਜਸਪਾਲ ਸਿੰਘ ਨੇ ਪੁਲਿਸ ਪੁੱਛਗਿੱਛ ਦੌਰਾਨ ਇੱਕ ਵੱਡਾ ਖੁਲਾਸਾ ਕੀਤਾ ਹੈ। ਉਸਨੇ ਕਿਹਾ ਕਿ ਉਸ ਨੂੰ ਵਾਹਿਗੁਰੂ ਤੋਂ ਸੁਖਬੀਰ ਬਾਦਲ ‘ਤੇ ਹਮਲਾ ਕਰਨ ਦੇ ਆਦੇਸ਼ ਮਿਲੇ ਸਨ। ਸੁਖਬੀਰ ਬਾਦਲ ‘ਤੇ ਹਮਲਾ ਕਰਨ ਦਾ ਵਿਚਾਰ ਉਸ ਨੂੰ ਗੁਰਦੁਆਰੇ ਵਿੱਚ ਅਰਦਾਸ ਕਰਦੇ ਸਮੇਂ ਆਇਆ। ਪੁੱਛਗਿੱਛ ਦੌਰਾਨ ਜਸਪਾਲ ਸਿੰਘ ਨੇ ਦਾਅਵਾ ਕੀਤਾ ਕਿ ਉਸਨੇ ਹਮਲਾ ਆਪਣੇ ਆਪ ਅਤੇ ਬਿਨਾਂ ਕਿਸੇ ਬਾਹਰੀ ਮਦਦ ਦੇ ਕੀਤਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








