ਪੰਜਾਬ ਸਰਕਾਰ ਨੇ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਛੁੱਟੀਆਂ 1 ਜੂਨ ਤੋਂ 30 ਜੂਨ ਤੱਕ ਰਹਿਣਗੀਆਂ। ਹੁਕਮ ਜਾਰੀ ਕਰ ਦਿੱਤੇ ਗਏ ਹਨ। ਤੇਜ਼ ਗਰਮੀ ਕਾਰਨ ਚੰਡੀਗੜ੍ਹ ਦੇ ਸਕੂਲ ਪਹਿਲਾਂ ਹੀ ਬੰਦ ਕਰ ਦਿੱਤੇ ਗਏ ਹਨ।

ਗਰਮੀਆਂ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਲਈ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਸਕੂਲ 1 ਜੂਨ ਤੋਂ 30 ਜੂਨ ਤੱਕ ਬੰਦ ਰਹਿਣਗੇ।
ਇਹ ਵੀ ਪੜ੍ਹੋ : ‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ
ਸਿੱਖਿਆ ਵਿਭਾਗ ਦੀ ਸਕੱਤਰ ਸੋਨਾਲੀ ਗਿਰੀ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਹੁਕਮਾਂ ਦੀਆਂ ਕਾਪੀਆਂ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਭੇਜ ਦਿੱਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










