ਪੰਜਾਬ ਭਾਜਪਾ ਪੱਛਮੀ ਬੰਗਾਲ ਵਿੱਚ ਭਾਜਪਾ ਦੀ ਜਿੱਤ ਦਾ ਜਸ਼ਨ ਮਨਾਉਣ ਦੀ ਤਿਆਰੀ ਕਰ ਰਹੀ ਹੈ। ਇਹ ਸਮਾਗਮ ਸੈਕਟਰ 37, ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿੱਚ ਹੋਵੇਗਾ, ਜਿੱਥੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਆਗੂ ਇਕੱਠੇ ਹੋਣਗੇ। ਸੂਬਾ ਪਾਰਟੀ ਪ੍ਰਧਾਨ ਸੁਨੀਲ ਜਾਖੜ ਇਸ ਮੌਕੇ ਵਿਸ਼ੇਸ਼ ਮਹਿਮਾਨ ਹੋਣਗੇ। ਸਮਾਗਮ ਦੌਰਾਨ, ਵਰਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਨਗੇ ਅਤੇ ਉਨ੍ਹਾਂ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਨੂੰ ਜਿੱਤ ਦੇ ਮੁੱਖ ਕਾਰਨਾਂ ਵਜੋਂ ਦਰਸਾਉਣਗੇ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਪੱਛਮੀ ਬੰਗਾਲ ਵਿੱਚ ਸਫਲਤਾ ਭਾਜਪਾ ਦੀ ਵਿਚਾਰਧਾਰਾ ਅਤੇ ਵਿਕਾਸ ਏਜੰਡੇ ਦੀ ਜਿੱਤ ਹੈ। ਇਸ ਦੌਰਾਨ ਬੀਜੇਪੀ ਪੰਜਾਬ ਪ੍ਰਧਾਨ ਸੁਨੀਲ ਜਾਖੜ ਦਾ ਵੀ ਬੰਗਾਲ ਚੋਣਾਂ ਦੀ ਜਿੱਤ ‘ਤੇ ਵੱਡਾ ਬਿਆਨ ਸਾਹਮਣੇ ਆਇਆ।
ਬੇਜੀਪੀ ਦੀ ਪੱਛਮੀ ਬੰਗਾਲ ਵਿਚ ਜਿੱਤ ‘ਤੇ ਸੁਨੀਲ ਜਾਖੜ ਨੇ ਕਿਹਾ ਕਿ ਸਾਰੇ ਬੀਜੇਪੀ ਵਰਕਰ ਵਧਾਈ ਦੇ ਪਾਤਰ ਹਨ। ਉਸ ਤੋਂ ਵੀ ਜਿਆਦਾ ਪੱਛਮੀ ਬੰਗਾਲ ਦੇ ਲੋਕ ਵਧਾਈ ਦੇ ਪਾਤਰ ਹਨ। ਲੋਕਾਂ ਦਾ ਉਤਸ਼ਾਹ ਵੇਖਣ ਨੂੰ ਮਿਲਿਆ ਹੈ। ਪੱਛਮੀ ਬੰਗਾਲ ਦੇ ਲੋਕਾਂ ਨੂੰ ਖਾਸ ਤੌਰ ‘ਤੇ ਵਧਾਈ ਕਿ ਉਨ੍ਹਾਂ ਨੂੰ 15 ਸਾਲਾਂ ਦੇ ਕੁਸ਼ਾਸਨ ਤੋਂ ਛੁਟਕਾਰਾ ਮਿਲਿਆ ਤੇ ਉਨ੍ਹਾ ਨੇ ਹੁਣ ਬੀਜੇਪੀ ਨੂੰ ਸੇਵਾ ਦਾ ਮੌਕਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਵਿਚ ਬਹੁਤ ਸੂਝਵਾਨ ਲੋਕ ਹਨ। ਸੂਝਵਾਨ ਲੋਕ ਪੰਜਾਬ ਵਿਚ ਵੀ ਘੱਟ ਨਹੀਂ ਹੈ। ਪੰਜਾਬ ਬੰਗਾਲ ਦੀ ਜਦੋਂ ਵਾਰ-ਵਾਰ ਤੁਲਨਾ ਕੀਤੀ ਜਾਂਦੀ ਹੈ। ਪੰਜਾਬ ਵਿਚ ਜੋ ਹਾਲਾਤ ਬਣੇ ਹੋਏ ਹਨ, ਜੇ ਬੰਗਾਲ ਦੇ ਲੋਕ ਸੋਚ ਸਕਦੇ ਹਨ ਤਾਂ ਪੰਜਾਬ ਦੇ ਲੋਕ ਵੀ ਇਸ ਲਈ ਸੋਚਣਗੇ। ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਪਤਾ ਭਗਵੰਤ ਮਾਨ ਜੀ ਦਾ ਭਲਕੇ ਦਿੱਲੀ ਦਾ ਸ਼ੈਡਿਊਲ ਹੈ, ਪਰ ਜਦੋਂ ਉਹ ਜਾਣ ਬੱਸ ਨੂੰ ਸੰਭਾਲ ਕੇ ਲਿਜਾਣ ਕਿਤੇ ਉਨ੍ਹਾਂ ਦੇ ਸਾਰੇ ਵਿਧਾਇਕ ਜਾ ਕੇ ਬੀਜੇਪੀ ਦੇ ਜਸ਼ਨ ਵਿਚ ਸ਼ਾਮਲ ਨਾ ਹੋ ਜਾਣ।

ਦੱਸ ਦੇਈਏ ਕਿ ਭਲਕੇ ਇਸ ਜਿੱਤ ਦੇ ਪੰਜਾਬ ਜਸ਼ਨ ਦੌਰਾਨ, ਦਫਤਰ ਵਿੱਚ ਮਠਿਆਈਆਂ ਵੰਡੀਆਂ ਜਾਣਗੀਆਂ, ਅਤੇ ਵਰਕਰ ਇੱਕ ਦੂਜੇ ਨੂੰ ਜਿੱਤ ਦੀ ਵਧਾਈ ਦੇਣਗੇ। ਪਾਰਟੀ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਰਣਨੀਤੀਆਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਆਗੂਆਂ ਦਾ ਮੰਨਣਾ ਹੈ ਕਿ ਇਹ ਜਿੱਤ ਦੇਸ਼ ਭਰ ਵਿੱਚ ਭਾਜਪਾ ਦੇ ਵਧ ਰਹੇ ਸਮਰਥਨ ਅਧਾਰ ਦੀ ਨਿਸ਼ਾਨੀ ਹੈ, ਅਤੇ ਇਸ ਦਾ ਸਕਾਰਾਤਮਕ ਪ੍ਰਭਾਵ ਭਵਿੱਖ ਵਿੱਚ ਹੋਰ ਰਾਜਾਂ ਵਿੱਚ ਵੀ ਮਹਿਸੂਸ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਰਾਣਾ ਬਲਾਚੌਰੀਆ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ, AGTF ਨੇ ਤ੍ਰਿਪੁਰਾ ਤੋਂ ਗ੍ਰਿਫਤਾਰ ਕੀਤਾ ਸ਼ੂਟਰ
ਪਾਰਟੀ ਆਗੂਆਂ ਨੇ ਵਰਕਰਾਂ ਨੂੰ ਇਸ ਜਿੱਤ ਦਾ ਜਸ਼ਨ ਮਨਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣ ਲਈ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਸ ਸਮਾਗਮ ਰਾਹੀਂ, ਭਾਜਪਾ ਇੱਕ ਵਾਰ ਫਿਰ ਏਕਤਾ ਅਤੇ ਰਾਜਨੀਤਿਕ ਤਾਕਤ ਦਾ ਆਪਣਾ ਸੰਦੇਸ਼ ਦੇਣ ਦੀ ਕੋਸ਼ਿਸ਼ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










