Ajj Da Hukamnama 6 June 2022 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-06-2022
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-06-2022

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-06-2022 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-06-2022
ਵਡਹੰਸੁ ਮਹਲਾ ੧ ਛੰਤ ॥

ੴ ਸਤਿਗੁਰ ਪ੍ਰਸਾਦਿ ॥

ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥

ਸਰੀਰ (ਹਿਰਦੇ) ਨੂੰ ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ। ਕੇਵਲ ਉਸ ਮਨੁੱਖ ਦਾ ਨਹਾਉਣਾ ਕਬੂਲ ਹੈ ਜੋ ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰ ਪ੍ਰਭੂ ਹਿਰਦੇ ਵਿੱਚ ਆ ਵਸਦਾ ਹੈ ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤ ਉੱਚੀ ਨਹੀਂ ਹੋ ਸਕਦੀ, ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰਨਾ ਵਿਅਰਥ ਹੈ। ਜਿਥੇ ਭੀ ਜਾ ਕੇ ਬੈਠੀਏ, ਪ੍ਰਭੂ ਦੀ ਸਿਫ਼ਤ-ਸਾਲਾਹ ਕਰੀਏ ਤੇ ਆਪਣੀ ਸੁਰਤ ਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿੱਚ ਪ੍ਰੋਈਏ। (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ (ਤੀਰਥ-) ਇਸ਼ਨਾਨ ਦਾ ਕੀਹ ਲਾਭ? ॥੧॥ (ਪ੍ਰਭੂ!) ਮੈਂ ਤਦੋਂ ਹੀ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾ ਕਰਦਾ ਹੈਂ। ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਸਕਦਾ ਹੈ। ਜਦੋਂ ਪ੍ਰਭੂ ਦਾ ਨਾਮ ਮਨ ਵਿਚ ਮਿੱਠਾ ਲੱਗਣ ਲਗ ਪਿਆ ਤਦੋਂ ਦੁੱਖ ਨੇ ਆਪਣਾ ਡੇਰਾ ਚੁੱਕ ਲਿਆ (ਸਮਝੋ)। (ਹੇ ਪ੍ਰਭੂ!) ਜਦੋਂ ਤੂੰ ਹੁਕਮ ਕੀਤਾ ਤਦੋਂ ਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ। ਹੇ ਪ੍ਰਭੂ, ਜਿਸ ਨੇ ਆਪਣੇ ਆਪ ਹੀ ਜਗਤ ਪੈਦਾ ਕੀਤਾ ਹੈ, ਜਦੋਂ ਤੂੰ ਮੈਨੂੰ ਪ੍ਰੇਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ। ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ, ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ ॥੨॥ ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਹਰੇਕ ਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ। ਕਿਸੇ ਮਨੁੱਖ ਨੂੰ ਭੈੜਾ ਆਖ ਕੇ ਕੋਈ ਝਗੜਾ ਖੜਾ ਨਹੀਂ ਕਰਨਾ ਚਾਹੀਦਾ (ਭਾਵ, ਭੈੜੇ ਦੀ ਨਿੰਦਿਆਂ ਕਰਨਾ ਪ੍ਰਭੂ ਨਾਲ ਝਗੜਾ ਕਰਨਾ ਹੈ)। ਮਾਲਕ-ਪ੍ਰਭੂ ਨਾਲ ਝਗੜਾ ਨਹੀਂ ਪਾਣਾ ਚਾਹੀਦਾ, ਇਸ ਤਰ੍ਹਾਂ ਤਾਂ ਆਪਣੇ ਆਪ ਨੂੰ ਆਪ ਹੀ ਤਬਾਹ ਕਰੀਦਾ ਹੈ। ਜਿਸ ਮਾਲਕ ਦੇ ਸੰਗ ਜੀਊਣਾ ਹੈ, ਉਸੇ ਨਾਲ ਸ਼ਰੀਕਾ ਕਰ ਕੇ ਕਿਉਂ ਰੋਈਏ? ਪਰਮਾਤਮਾ ਜੋ (ਸੁਖ ਦੁਖ) ਦੇਂਦਾ ਹੈ ਉਹ (ਖਿੜੇ-ਮੱਥੇ) ਸਹਾਰਨਾ ਚਾਹੀਦਾ ਹੈ, ਗਿਲਾ-ਗੁਜ਼ਾਰੀ ਦੇ ਬੋਲ ਨਹੀਂ ਕਰਨੇ ਚਾਹੀਦੇ। ਸਾਡੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਸਾਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ ॥੩॥ ਸਾਰੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਪੈਦਾ ਕੀਤੀ ਹੈ, ਆਪ ਹੀ ਹਰੇਕ ਜੀਵ ਉਤੇ ਮੇਹਰ ਦੀ ਨਿਗਾਹ ਕਰਦਾ ਹੈ। ਕੋਈ ਜੀਵ ਕੌੜੀ (ਦੁੱਖ ਵਾਲੀ) ਚੀਜ਼ ਨਹੀਂ ਮੰਗਦਾ, ਹਰੇਕ ਮਿੱਠੀ (ਸੁਖਦਾਈ) ਚੀਜ਼ ਹੀ ਮੰਗਦਾ ਹੈ। ਹਰੇਕ ਜੀਵ ਮਿੱਠੇ (ਸੁੱਖਦਾਈ) ਪਦਾਰਥਾਂ ਦੀ ਮੰਗ ਹੀ ਮੰਗਦਾ ਹੈ, ਪਰ ਖਸਮ-ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਜਾਪਦਾ ਹੈ। ਜੀਵ ਦਾਨ-ਪੁੰਨ ਕਰਦੇ ਹਨ, ਇਹੋ ਜਿਹੇ ਹੋਰ ਭੀ ਅਨੇਕਾਂ ਧਾਰਮਿਕ ਕੰਮ ਕਰਦੇ ਹਨ, ਪਰ ਪਰਮਾਤਮਾ ਦੇ ਨਾਮ(-ਜਪਣ) ਦੇ ਬਰਾਬਰ ਹੋਰ ਕੋਈ ਉੱਦਮ ਨਹੀਂ ਹੈ। ਹੇ ਨਾਨਕ! ਜਿਨ੍ਹਾਂ ਬੰਦਿਆਂ ਉਤੇ ਧੁਰੋਂ ਪਰਮਾਤਮਾ ਵਲੋਂ ਕਦੇ ਬਖ਼ਸ਼ਸ਼ ਹੁੰਦੀ ਹੈ ਉਹਨਾਂ ਨੂੰ ਨਾਮ ਦੀ ਦਾਤ ਮਿਲਦੀ ਹੈ। ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ ਤੇ ਆਪ ਹੀ ਸਭ ਉਤੇ ਮੇਹਰ ਦੀ ਨਜ਼ਰ ਕਰਦਾ ਹੈ ॥੪॥੧॥

Wadahans, First Mehl, Chhant: One Universal Creator God. By The Grace Of The True Guru: Why bother to wash the body, polluted by falsehood? One’s cleansing bath is only approved, if he practices Truth. When there is Truth within the heart, then one becomes True, and obtains the True Lord. Without pre-ordained destiny, understanding is not attained; talking and babbling, one wastes his life away. Wherever you go and sit, speak well, and write the Word of the Shabad in your consciousness. Why bother to wash the body which is polluted by falsehood? ||1|| When I have spoken, I spoke as You made me speak. The Ambrosial Name of the Lord is pleasing to my mind. The Naam, the Name of the Lord, seems so sweet to my mind; it has destroyed the dwelling of pain. Peace came to dwell in my mind, when You gave the Order. It is Yours to bestow Your Grace, and it is mine to speak this prayer; You created Yourself. When I have spoken, I spoke as You made me speak. ||2|| The Lord and Master gives them their turn, according to the deeds they have done. Do not speak ill of others, or get involved in arguments. Do not get into arguments with the Lord, or you shall ruin yourself. If you challenge the One, with whom you must abide, you will cry in the end. Be satisfied with what God gives you; tell your mind not to complain uselessly. The Lord and Master gives them their turn, according to the deeds they have done. ||3|| He Himself created all, and He blesses then with His Glance of Grace. No one asks for that which is bitter; everyone asks for sweets. Let everyone ask for sweets, and behold, it is as the Lord wills. Giving donations to charity, and performing various religious rituals are not equal to the contemplation of the Naam. O Nanak, those who are blessed with the Naam have had such good karma pre-ordained. He Himself created all, and He blesses them with His Glance of Grace. ||4||1||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-06-2022 appeared first on Daily Post Punjabi.