Bhagwant mann on Agnipath Scheme Archives - Daily Post Punjabi

ਕੇਂਦਰ ਦੀ ‘ਅਗਨੀਪਥ ਸਕੀਮ’ ਖਿਲਾਫ਼ ਵਿਧਾਨ ਸਭਾ ‘ਚ ਲਿਆਵਾਂਗੇ ਮਤਾ: CM ਭਗਵੰਤ ਮਾਨ
ਪੰਜਾਬ ਬਜਟ ਇਜਲਾਸ ਦਾ ਮੰਗਲਵਾਰ ਨੂੰ ਚੌਥਾ ਦਿਨ ਹੈ। ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪਥ ਯੋਜਨਾ ਦਾ ਮੁੱਦਾ ਚੁੱਕਿਆ ਗਿਆ। ਇਸ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਐਨਡੀਏ ਸਰਕਾਰ ਵੱਲੋਂ ਪ੍ਰਸਤਾਵਿਤ ‘ਅਗਨੀਪੱਥ’ ਸਕੀਮ ਦਾ ਵਿਰੋਧ ਕਰਨ ਲਈ ਸੂਬਾ ਸਰਕਾਰ ਵੱਲੋਂ ਜਲਦ ਹੀ ਵਿਧਾਨ ਸਭਾ ਵਿੱਚ ਮਤਾ ਲਿਆਂਦਾ ਜਾਵੇਗਾ । CM ਮਾਨ ਨੇ ਕਿਹਾ ਕਿ ਅਗਨੀਪੱਥ ਸਕੀਮ ਐਨਡੀਏ ਸਰਕਾਰ ਦਾ ਇੱਕ ਤਰਕਹੀਣ ਕਦਮ ਹੈ ਜੋ ਭਾਰਤੀ ਫ਼ੌਜ ਦੇ ਬੁਨਿਆਦੀ ਢਾਂਚੇ ਨੂੰ ਤਬਾਹ ਕਰ ਦੇਵੇਗਾ।

Bhagwant mann on Agnipath Scheme

ਮੁੱਖ ਮੰਤਰੀ ਨੇ ਕਿਹਾ ਕਿ ਐਨਡੀਏ ਸਰਕਾਰ ਵੱਲੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰਨ ਦਾ ਇਹ ਇੱਕ ਹੋਰ ਨਿਰਆਧਾਰ ਕਦਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਛੱਡ ਕੇ ਕਿਸੇ ਨੇ ਵੀ ਨੋਟਬੰਦੀ, ਜੀ.ਐਸ.ਟੀ., ਖੇਤੀ ਕਾਨੂੰਨਾਂ ਆਦਿ ਵਰਗੀਆਂ ਸਕੀਮਾਂ ਦੇ ਗੁਣਾਂ ਨੂੰ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ‘ਅਗਨੀਪੱਥ’ ਵੀ ਅਜਿਹਾ ਬੇਬੁਨਿਆਦ ਕਦਮ ਹੈ, ਜਿਸ ਨੂੰ ਕੋਈ ਵੀ ਸਮਝ ਨਹੀਂ ਸਕਦਾ । ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਇੱਕ ਨੌਜਵਾਨ 17 ਸਾਲ ਦੀ ਉਮਰ ਤੋਂ ਬਾਅਦ ਫੌਜ ਵਿੱਚ ਭਰਤੀ ਹੋ ਜਾਵੇਗਾ ਅਤੇ 21 ਸਾਲ ਦੀ ਉਮਰ ਵਿੱਚ ਸਿਰਫ਼ ਚਾਰ ਸਾਲ ਬਾਅਦ ਹੀ ਸੇਵਾਮੁਕਤ ਹੋ ਜਾਵੇਗਾ।

ਇਹ ਵੀ ਪੜ੍ਹੋ: ਦਰਦਨਾਕ ਹਾਦਸਾ: ਡੌਂਕੀ ਲਗਾ ਕੇ ਅਮਰੀਕਾ ਪਹੁੰਚੇ 46 ਲੋਕਾਂ ਦੀ ਮੌਤ, ਟਰੈਕਟਰ-ਟਰੇਲਰ ‘ਚੋਂ ਮਿਲੀਆਂ ਲਾਸ਼ਾਂ

ਇਸ ਤੋਂ ਅੱਗੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੁਖਦਾਇਕ ਗੱਲ ਹੈ ਕਿ ਜੋ ਨੌਜਵਾਨ ਭਰ ਜਵਾਨੀ ਵਿੱਚ ਦੇਸ਼ ਦੀ ਸੇਵਾ ਕਰੇਗਾ। ਉਸ ਨੂੰ ਇਸ ਸੇਵਾ ਬਦਲੇ ਕੋਈ ਪੈਨਸ਼ਨ ਜਾਂ ਹੋਰ ਲਾਭ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਉਨ੍ਹਾਂ ਨੌਜਵਾਨਾਂ ਲਈ ਬਹੁਤ ਵੱਡਾ ਘਾਟਾ ਹੈ ਜੋ ਆਪਣੀ ਸਰੀਰਕ ਯੋਗਤਾ ਦੇ ਆਧਾਰ ‘ਤੇ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨਾ ਚਾਹੁੰਦੇ ਹਨ । ਉਨ੍ਹਾਂ ਕਿਹਾ ਕਿ ‘ਅਗਨੀਪਥ’ ਸਕੀਮ ਦੇਸ਼ ਦੀ ਤਰਸਯੋਗ ਸਥਿਤੀ ਨੂੰ ਬਿਆਨ ਕਰਦੀ ਹੈ ਕਿਉਂਕਿ ਕੇਂਦਰ ਦੀ ਸੱਤਾਧਾਰੀ ਪਾਰਟੀ ਲਾਪਰਵਾਹੀ ਢੰਗ ਨਾਲ ਆਪਣਾ ਕੰਮ ਬਿਨ੍ਹਾਂ ਸੋਚੇ ਸਮਝੇ ਕਰ ਰਹੀ ਹੈ।

Bhagwant mann on Agnipath Scheme

ਇਸ ਸਬੰਧੀ CM ਮਾਨ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਲਿਖਿਆ,”ਭਾਜਪਾ ਸਰਕਾਰ ਦੀ ਅਗਨੀਪਥ ਯੋਜਨਾ ਇੱਕ ਬੇਹੱਦ ਤਰਕਹੀਣ ਕਦਮ ਹੈ..ਜੋ ਭਾਰਤੀ ਫੌਜ ਦੇ ਤਾਣੇ-ਬਾਣੇ ਨੂੰ ਬੁਰੀ ਤਰ੍ਹਾਂ ਤਬਾਹ ਕਰ ਦੇਵੇਗੀ। ਅਸੀਂ ਸਾਡੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਯੋਜਨਾ ਖ਼ਿਲਾਫ਼ ਬਹੁਤ ਜਲਦ ਵਿਧਾਨ ਸਭਾ ‘ਚ ਮਤਾ ਲੈ ਕੇ ਆਵਾਂਗੇ। ਮੈਂ ਇਸਦੇ ਲਈ ਸਾਰੀਆਂ ਪਾਰਟੀਆਂ ਦੇ ਸਮਰਥਨ-ਸਹਿਯੋਗ ਦੀ ਮੰਗ ਵੀ ਕਰਦਾ ਹਾਂ।”

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਕੇਂਦਰ ਦੀ ‘ਅਗਨੀਪਥ ਸਕੀਮ’ ਖਿਲਾਫ਼ ਵਿਧਾਨ ਸਭਾ ‘ਚ ਲਿਆਵਾਂਗੇ ਮਤਾ: CM ਭਗਵੰਤ ਮਾਨ appeared first on Daily Post Punjabi.