bhullar news Archives - Daily Post Punjabi

ਪੰਜਾਬ ਸੰਭਾਵੀ ਹਾ/ਦਸਿਆਂ ਵਾਲੇ 784 ਬਲੈਕ ਸਪਾਟਾਂ ਦੀ ਸ਼ਨਾਖ਼ਤ ਕਰਨ ਤੇ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ: ਮੰਤਰੀ ਭੁੱਲਰ
ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਨਵੀਨਤਮ ਇੰਜੀਨੀਅਰਿੰਗ ਤਕਨੀਕਾਂ ਦੀ ਸਹਾਇਤਾ ਨਾਲ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲਾਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ ਇਨ੍ਹਾਂ ਵਿੱਚੋਂ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ।

ਇੱਥੇ ਮਗਸੀਪਾ ਵਿਖੇ ‘ਸੜਕ ਸੁਰੱਖਿਆ ਮਹੀਨੇ’ ਦੇ ਸਮਾਪਤੀ ਸਮਾਰੋਹ ਦੌਰਾਨ ਪੀ.ਆਰ.ਟੀ.ਸੀ./ਪੀ.ਬੀ. ਰੋਡਵੇਜ਼, ਟਰੱਕਾਂ ਅਤੇ ਸਕੂਲ ਬੱਸਾਂ ਦੇ ਡਰਾਈਵਰਾਂ, ਪ੍ਰਾਈਵੇਟ ਬੱਸ ਅਪਰੇਟਰਾਂ ਅਤੇ ਟੈਕਸੀ ਆਪਰੇਟਰਾਂ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸੜਕ ਹਾਦਸਿਆਂ ਵਿੱਚ ਮੌਤ ਦਰ ਨੂੰ ਹੋਰ ਘਟਾਉਣ ਲਈ ਐਨ.ਐਚ.ਏ.ਆਈ. ਦੀ ਮਦਦ ਨਾਲ ਹੁਣ ਤੱਕ ਇਨ੍ਹਾਂ ਬਲੈਕ ਸਪਾਟਾਂ ਨੂੰ ਦਰੁਸਤ ਕਰਨ ਲਈ ਲਗਭਗ 700 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੜਕੀ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਲਈ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ, ਜੰਕਸ਼ਨਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਸਪੀਡੋ ਅਤੇ ਐਲਕੋ-ਮੀਟਰਾਂ ਦੀ ਵਰਤੋਂ ਵਰਗੇ ਵੱਖ-ਵੱਖ ਕਦਮ ਚੁੱਕੇ ਗਏ ਹਨ। ਡਰਾਈਵਰਾਂ ਨੂੰ ਸੇਫਟੀ ਬੈਲਟ ਨਿਯਮਿਤ ਤੌਰ ‘ਤੇ ਲਾਉਣ ਦੀ ਅਪੀਲ ਕੈਬਨਿਟ ਮੰਤਰੀ ਨੇ ਕਿਹਾ ਕਿ ਟੈਕਸੀ ਅਤੇ ਕਾਰਾਂ ਵਿੱਚ ਪਿਛਲੀ ਸੀਟ ਦੀ ਬੈਲਟ ਦੀ ਵਰਤੋਂ ਵੀ ਯਕੀਨੀ ਬਣਾਈ ਜਾਵੇ।

ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟ ਰਤਨਮ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਦੌਰਾਨ ਸੂਬੇ ਭਰ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਸਾਈਕਲ/ਦੋ-ਪਹੀਆ ਵਾਹਨ ਰੈਲੀਆਂ, ਟਰਾਂਸਪੋਰਟ ਵਾਹਨਾਂ ‘ਤੇ ਰੀਟਰੋ-ਰਿਫਲੈਕਟਿਵ ਟੇਪ ਲਗਾਉਣਾ, ਡਰਾਈਵਰਾਂ ਨਾਲ ਨੁੱਕੜ ਟਾਕ, ਸੀਟ ਬੈਲਟ ਤੇ ਹੈਲਮੇਟ ਅਤੇ ਲਾਲ ਬੱਤੀ ਦੀ ਉਲੰਘਣਾ ਬਾਰੇ ਜਾਗਰੂਕਤਾ ਮੁਹਿੰਮਾਂ, ਤੇਜ਼ ਰਫਤਾਰ ਅਤੇ ਸ਼ਰਾਬ ਪੀ ਕੇ ਡਰਾਈਵਿੰਗ ਵਿਰੁੱਧ ਵਿਸ਼ੇਸ਼ ਮੁਹਿੰਮਾਂ, ਸੜਕ ਕਿਨਾਰੇ ਉੱਗੀ ਬਨਸਪਤੀ ਦੀ ਸਫ਼ਾਈ, ਰੋਡ ਸਾਈਨਜ਼ ਲਗਾਉਣਾ, ਡਰਾਈਵਰਾਂ ਲਈ ਮੈਡੀਕਲ/ਅੱਖਾਂ ਦਾ ਚੈਕਅੱਪ ਕੈਂਪ ਅਤੇ ਸੰਭਾਵੀ ਹਾਦਸੇ ਵਾਲੀਆਂ ਥਾਵਾਂ ਦੀ ਸ਼ਨਾਖ਼ਤ ਕਰਨਾ ਸ਼ਾਮਲ ਸੀ। ਇਸ ਤੋਂ ਇਲਾਵਾ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਵਿਭਾਗਾਂ ਦੇ ਸਹਿਯੋਗ ਨਾਲ ਸਮਾਜ ਸੇਵੀ ਸੰਗਠਨਾਂ ਅਤੇ ਸੜਕ ਸੁਰੱਖਿਆ ਮਾਹਿਰਾਂ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਬਾਰੇ ਭਾਸ਼ਣ, ਵਾਕਥੌਨ, ਪੋਸਟਰ ਮੇਕਿੰਗ ਤੇ ਕੁਇਜ਼ ਮੁਕਾਬਲੇ, ਪ੍ਰਦਰਸ਼ਨੀਆਂ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ।

ਇਸ ਮੌਕੇ “ਐਕਸੀਡੈਂਟ ਬਲੈਕ ਸਪਾਟਸ ਦੀ ਸ਼ਨਾਖ਼ਤ ਤੇ ਸੁਧਾਰ ਅਤੇ ਇਸ ਦੇ ਪ੍ਰਭਾਵ” ਵਿਸ਼ੇ ‘ਤੇ ਵਰਕਸ਼ਾਪ ਕਰਵਾਈ ਗਈ, ਜਿਸ ਵਿੱਚ ਸੜਕੀ ਮਾਮਲਿਆਂ ਨਾਲ ਸਬੰਧਤ ਵਿਭਾਗ ਜਿਵੇਂ ਐਨ.ਐਚ.ਏ.ਆਈ., ਪੀ.ਡਬਲਿਊ.ਡੀ. (ਬੀ ਐਂਡ ਆਰ), ਸਥਾਨਕ ਸਰਕਾਰਾਂ, ਪੰਜਾਬ ਮੰਡੀ ਬੋਰਡ ਵੱਲੋਂ ਇਸ ਮਹੀਨੇ ਦੌਰਾਨ ਕੀਤੀਆਂ ਪਹਿਲਕਦਮੀਆਂ ਦੀ ਰਿਪੋਰਟ ਪੇਸ਼ ਕੀਤੀ ਗਈ।

ਇਹ ਵੀ ਪੜ੍ਹੋ : ਸ਼ਰਾਬ ਘਪਲੇ ਕੇਸ ‘ਚ CM ਕੇਜਰੀਵਾਲ ਨੂੰ ED ਦਾ 6ਵਾਂ ਸੰਮਨ, 19 ਫਰਵਰੀ ਨੂੰ ਕੀਤਾ ਤਲਬ

ਇਸ ਮੌਕੇ ਏ.ਡੀ.ਜੀ.ਪੀ.(ਟ੍ਰੈਫਿਕ) ਸ੍ਰੀ ਏ.ਐਸ. ਰਾਏ, ਟਰੈਫਿਕ ਸਲਾਹਕਾਰ ਪੰਜਾਬ ਸ੍ਰੀ ਨਵਦੀਪ ਅਸੀਜਾ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ਡਰਾਈਵਰਾਂ ਨੂੰ ਵਾਹਨਾਂ ਵਿੱਚ ਰੱਖਣ ਲਈ ਲਗਭਗ 400 ਫਸਟ-ਏਡ ਕਿੱਟਾਂ ਵੰਡੀਆਂ ਗਈਆਂ। ਇਹ ਕਿੱਟਾਂ ਐਮ.ਡੀ. ਮਿਲਕਫੈੱਡ ਸ੍ਰੀ ਕਮਲ ਗਰਗ, ਆਈ.ਏ.ਐਸ. ਵੱਲੋਂ ਸਪਾਂਸਰ ਕੀਤੀਆਂ ਗਈਆਂ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਸੰਭਾਵੀ ਹਾ/ਦਸਿਆਂ ਵਾਲੇ 784 ਬਲੈਕ ਸਪਾਟਾਂ ਦੀ ਸ਼ਨਾਖ਼ਤ ਕਰਨ ਤੇ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ: ਮੰਤਰੀ ਭੁੱਲਰ appeared first on Daily Post Punjabi.