burn stubbl resolution Archives - Daily Post Punjabi

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ
Additional DC appeals to farmers: ਮਾਨਸਾ : ਕੋਵਿਡ-19 ਸਬੰਧੀ ਜ਼ਿਲ੍ਹਾ ਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਨ ਦੀ ਮੁਹਿੰਮ ਤਹਿਤ ਇਸ ਹਫ਼ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਫੇਸਬੁੱਕ ਦੇ ਸਿੱਧੇ ਪ੍ਰਸਾਰਣ ਰਾਹੀਂ ਲੋਕਾਂ ਦੇ ਰੂਬਰੂ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਵੇਂ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ਿਟੀਵ ਕੇਸਾਂ ਨੂੰ ਠੱਲ੍ਹ ਪਈ ਹੈ ਪਰ ਫਿਰ ਵੀ ਸਾਨੂੰ ਜ਼ਰੂਰੀ ਅਹਿਤਿਆਤ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਮਾਜਿਕ ਦੂਰੀ, ਮਾਸਕ ਪਾਉਣਾ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਨ ਜਾਂ ਸੈਨੇਟਾਇਜ਼ਰ ਨਾਲ ਸਾਫ਼ ਰੱਖਣ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਵਧਾਨੀਆਂ ਦੀ ਵਰਤੋਂ ਕਰ ਕੇ ਅਸੀਂ ਖੁਦ ਨੂੰ ਤੰਦਰੁਸਤ ਰੱਖ ਸਕਦੇ ਹਾਂ ਅਤੇ ਇਸ ਬਿਮਾਰੀ ਤੋਂ ਬਚਾਅ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਵਾਇਰਲ ਬੁਖ਼ਾਰ ਹੁੰਦਾ ਹੈ ਤਾਂ ਉਹ ਉਸਨੂੰ ਹਲਕੇ ਵਿੱਚ ਨਾ ਲੈਣ ਅਤੇ ਆਪਣਾ ਮੈਡੀਕਲ ਚੈਕਅੱਪ ਜ਼ਰੂਰ ਕਰਵਾਉਣ ਕਿ ਕਿਤੇ ਇਹ ਕੋਰੋਨਾ ਵਾਇਰਸ ਨਾਲ ਸਬੰਧਤ ਬੁਖ਼ਾਰ ਤਾਂ ਨਹੀਂ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਸਾਡੀਆਂ ਸੈਂਪÇਲੰਗ ਟੀਮਾਂ ਤਾਇਨਾਤ ਹਨ, ਉਥੇ ਜਾ ਕੇ ਵੀ ਤੁਸੀ ਆਪਣਾ ਕੋਵਿਡ ਟੈਸਟ ਕਰਵਾ ਸਕਦੇ ਹੋ।

Additional DC appeals to farmers

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੇ ਵੀ ਕੇਸ ਸਾਹਮਣੇ ਆ ਰਹੇ ਹਨ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਜ਼ਿਲ੍ਹੇ ਅੰਦਰ ਫੋਗਿੰਗ ਅਤੇ ਖੜ੍ਹੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾ ਰਿਹਾ ਹੈ। ਊਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅੰਦਰ ਗਮਲੇ, ਕੂਲਰ ਅਤੇ ਫਰਿੱਜ ਦੀਆਂ ਟਰੇਆਂ ਆਦਿ ਨੂੰ ਚੈਕ ਕਰਦੇ ਰਹਿਣ ਕਿ ਉਨ੍ਹਾਂ ਵਿੱਚ ਪਾਣੀ ਤਾਂ ਨਹੀਂ ਖੜ੍ਹ ਰਿਹਾ ਅਤੇ ਜੇਕਰ ਤੁਹਾਨੂੰ ਲੱਗਦਾ ਹੈ ਕਿ ਕਿਸੇ ਵਸਤੂ ਵਿੱਚ ਕਾਫ਼ੀ ਸਮੇਂ ਤੋਂ ਪਾਣੀ ਖੜ੍ਹਾ ਹੈ ਅਤੇ ਇਸ ਵਿੱਚ ਡੇਂਗੂ ਦਾ ਲਾਰਵਾ ਹੋ ਸਕਦਾ ਹੈ ਤਾਂ ਤੁਰੰਤ ਨਗਰ ਕੌਂਸਲ ਜਾਂ ਨਗਰ ਪੰਚਾਇਤ ਨਾਲ ਤਾਲਮੇਲ ਕਰੋ ਤਾਂ ਜੋ ਉਸਨੂੰ ਨਸ਼ਟ ਕਰਵਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਕਿਸਾਨ ਭਰਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਬਿਮਾਰੀਆਂ ਫੈਲਦੀਆਂ ਹਨ ਉਥੇ ਵਾਤਾਵਰਨ ਵੀ ਗੰਦਲਾ ਹੁੰਦਾ ਹੈ। ਉਨ੍ਹਾਂ ਨੌਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਰਗੈਨਿਕ ਖੇਤੀ ਕਰਨ ਨੂੰ ਤਰਜ਼ੀਹ ਦੇਣ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੇ ਕੈਂਪ ਜਾਂ ਟੇ੍ਰਨਿੰਗ ਦੀ ਲੋੜ ਹੈ ਤਾਂ ਉਸ ਸਬੰਧੀ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤਿਓਹਾਰਾਂ ਦਾ ਸੀਜ਼ਨ ਵੀ ਆ ਗਿਆ ਹੈ ਅਤੇ ਜੇਕਰ ਕਿਸੇ ਨੂੰ ਵੀ ਲੱਗਦਾ ਹੈ ਕਿ ਕਿਸੇ ਦੁਕਾਨ ’ਤੇ ਨਕਲੀ ਮਿਠਾਈ ਵੇਚੀ ਜਾ ਰਹੀ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਲੋਕ ਜ਼ਿਲ੍ਹਾ ਪ੍ਰਸ਼ਾਸਨ ਦੇ ਅੱਖ ਤੇ ਕੰਨ ਹਨ ਇਸ ਲਈ ਤੁਹਾਡੇ ਸਹਿਯੋਗ ਦੀ ਬਹੁਤ ਜ਼ਰੂਰਤ ਹੈ।

The post ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ appeared first on Daily Post Punjabi.

ਪਰਾਲੀ ਨਾ ਸਾੜਨ ਲਈ ਜ਼ਿਲ੍ਹੇ ਦੀਆਂ 90 ਪ੍ਰਤੀਸ਼ਤ ਗ੍ਰਾਮ ਪੰਚਾਇਤਾਂ ਨੇ ਕੀਤੇ ਮਤੇ ਪਾਸ
village panchayats burn stubbl resolution: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਕੀਤੀ ਅਪੀਲ ਨੂੰ ਸਵੀਕਾਰ ਕਰਦਿਆਂ ਪਿੰਡਾਂ ‘ਚ ਪਰਾਲੀ ਨਾ ਸਾੜਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੀਆਂ 90 ਪ੍ਰਤੀਸ਼ਤ ਗ੍ਰਾਮ ਪੰਚਾਇਤਾਂ ਵੱਲੋਂ ਮਤੇ ਪਾਸ ਕਰਕੇ ਸਹੁੰ ਖਾਧੀ ਗਈ ਕਿ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਾਈ ਜਾਵੇਗੀ। ਦੱਸਣਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ‘ਚ ਕੁੱਲ 941 ਗਰਾਮ ਪੰਚਾਇਤਾਂ ਹਨ, ਜਿਨ੍ਹਾਂ ‘ਚੋਂ 847 ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਪਰਾਲੀ ਨਾ ਸਾੜਨ ਸਬੰਧੀ ਮਤੇ ਪਾਸ ਕੀਤੇ ਹਨ।ਡੀ.ਸੀ ਵਰਿੰਦਰ ਕੁਮਾਰ ਸ਼ਰਮਾ ਨੇ ਪੰਚਾਇਤਾਂ ਵੱਲੋਂ ਪਰਾਲੀ ਸਾੜਨ ਵਾਲੀ ਵਾਤਾਵਰਨ-ਵਿਰੋਧੀ ਪ੍ਰਥਾ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਬਾਕੀ ਰਹਿੰਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਲੁਧਿਆਣਾ ਨੂੰ ਪਰਾਲੀ ਨਾ ਸਾੜਨ ਵਾਲਾ ਜ਼ਿਲ੍ਹਾ ਬਣਾਉਣ ‘ਚ ਪ੍ਰਸਾਸ਼ਨ ਦਾ ਸਹਿਯੋਗ ਕਰਨ।

village panchayats burn stubbl resolution

ਡੀ.ਸੀ ਨੇ ਇਹ ਵੀ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਇਸ ਔਖੀ ਘੜੀ ‘ਚ ਪ੍ਰਸ਼ਾਸਨ ਵੱਲੋਂ ਲੋਕ ਹਿੱਤ ਲਈ ਕੋਰੋਨਾ ਵਾਇਰਸ ਨੂੰ ਹਰਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇੱਕ ਵਾਰ ਫੇਰ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਸਾੜਨ ਤੋਂ ਪਰਹੇਜ਼ ਕਰਨ ਕਿਉਂਕਿ ਇਹ ਜ਼ਹਿਰੀਲੀਆਂ ਗੈਸਾਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਤੋਂ ਇਲਾਵਾ ਚੱਲ ਰਹੀ ਕੋਵਿਡ-19 ਮਹਾਮਾਰੀ ਦੀ ਸਥਿਤੀ ਨੂੰ ਹੋਰ ਵਿਗਾੜ ਸਕਦੀਆਂ ਹਨ, ਜਿਸ ਨਾਲ ਕੀਮਤੀ ਜਾਨਾਂ ਵੀ ਜਾ ਸਕਦੀਆਂ ਹਨ। ਪੰਚਾਇਤਾਂ ਵੱਲੋਂ ਪਾਸ ਕੀਤੇ ਗਏ ਮਤਿਆਂ ‘ਚ ਇਸ ਗੱਲ ‘ਤੇ ਜੋਰ ਦਿੱਤਾ ਗਿਆ ਕਿ ਝੋਨੇ ਦੇ ਨਾੜ ਨੂੰ ਅੱਗ ਲਾਏ ਬਿਨਾਂ ਖੇਤਾਂ ‘ਚ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਅਸੀਂ ਬਰਕਰਾਰ ਰੱਖ ਸਕਦੇ ਹਾਂ। ਉਨ੍ਹਾਂ ਅੱਗੇ ਜ਼ਿਕਰ ਕੀਤਾ ਕਿ ਅੱਗ ਲਗਾਉਣ ਨਾਲ ਜਿੱਥੇ ਮਿੱਤਰ ਕੀੜੇ, ਜੀਵ ਜੰਤੂ ਅਤੇ ਸੂਖਮ ਜੀਵ ਅੱਗ ਦੀ ਲਪੇਟ ‘ਚ ਆ ਜਾਂਦੇ ਹਨ, ਉੱਥੇ ਜਾਨੀ-ਮਾਲੀ ਨੁਕਸਾਨ ਦਾ ਖਤਰਾ ਅਤੇ ਪ੍ਰਦੂਸ਼ਣ ‘ਚ ਵੀ ਵਾਧਾ ਹੁੰਦਾ ਹੈ।

village panchayats burn stubbl resolution

ਇਸ ਮੌਕੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਪੀਯੂਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਕੁਝ ਦਿਨਾਂ ‘ਚ ਸਾਰੀਆਂ ਗ੍ਰਾਮ ਪੰਚਾਇਤਾਂ ਇਸੇ ਤਰ੍ਹਾਂ ਦੇ ਮਤੇ ਪਾਸ ਕਰਕੇ ਲੁਧਿਆਣਾ ਜ਼ਿਲ੍ਹੇ ਨੂੰ ਪਰਾਲੀ ਸਾੜਨ ਤੋਂ ਮੁਕਤ ਜ਼ਿਲ੍ਹਾ ਬਣਾਉਣ ‘ਚ ਜ਼ਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਕਰਨਗੀਆਂ।ਇਹ ਵੀ ਦੱਸਿਆ ਜਾਂਦਾ ਹੈ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਪਿੰਡਾਂ ਦੇ ਗੁਰਦੁਆਰਿਆਂ ਰਾਹੀਂ ਮੁਨਿਆਦੀ ਕਰਕੇ ਕਿਸਾਨਾਂ ਨੂੰ ਖੁੱਲੇ ਨੂੰ ਖੇਤਾਂ ‘ਚ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਾ ਰਹੀ ਹੈ।

The post ਪਰਾਲੀ ਨਾ ਸਾੜਨ ਲਈ ਜ਼ਿਲ੍ਹੇ ਦੀਆਂ 90 ਪ੍ਰਤੀਸ਼ਤ ਗ੍ਰਾਮ ਪੰਚਾਇਤਾਂ ਨੇ ਕੀਤੇ ਮਤੇ ਪਾਸ appeared first on Daily Post Punjabi.