Captain urges to take stand on china Archives - Daily Post Punjabi

ਸੁਖਬੀਰ ਬਾਦਲ ਨੇ ਮੁੱਖ ਮੰਤਰੀ ‘ਤੇ ਪੰਜਾਬੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦਾ ਲਾਇਆ ਦੋਸ਼
Sukhbir Badal Blamed Captain: ਚੰਡੀਗੜ੍ਹ, 5 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਪੰਜਾਬੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਉਹ ਸੂਬੇ ਲਈ ਮਾਲ ਗੱਡੀਆਂ ਦੀਆਂ ਸੇਵਾਵਾਂ ਮੁੜ ਸ਼ੁਰੂ ਕਰਨ ਲਈ ਰੇਲ ਮੰਤਰੀ ਪਿਯੂਸ ਗੋਇਲ ਤੱਕ ਪਹੁੰਚ ਕਰਨ ਵਿਚ ਨਾਕਾਮ ਰਹੇ ਹਨ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਾਣ ਬੁੱਝ ਕੇ ਡਰਾਮੇ ਕਰ ਰਹੇ ਹਨ ਤਾਂ ਕਿ ਪੰਜਾਬ ਦੇ ਲੋਕਾਂ ਦੇ ਲਾਭ ਲਈ ਕੋਈ ਹੱਲ ਨਾ ਨਿਕਲੇ।

Sukhbir Badal Blamed Captain

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਨੇ ਸਰਕਾਰੀ ਵਫਦ ਦੀ ਅਗਵਾਈ ਕਰਦਿਆਂ ਰੇਲ ਮੰਤਰੀ ਨਾਲ ਮੁਲਾਕਾਤ ਕਿਉਂ ਨਹੀਂ ਕੀਤੀ ਤੇ ਕਿਉਂ ਉਹਨਾਂ ਨੇ ਮੰਤਰੀਆਂ ਦਾ ਵਫਦ ਪੰਜਾਬ ਲਈ ਰੇਲ ਗੱਡੀਆਂ ਦੀਆਂ ਸੇਵਾਵਾਂ ਮੁੜ ਸ਼ੁਰੂ ਕਰਨ ਲਈ ਗੱਲਬਾਤ ਵਾਸਤੇ ਭੇਜਿਆ ਹੈ। ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਤੁਸੀਂ ਕਾਂਗਰਸ ਦੇ ਐਮ ਪੀਜ਼ ਦੇ ਦੋ ਬੈਚ ਰੇਲ ਮੰਤਰੀ ਨਾਲ ਮੁਲਾਕਾਤ ਕਰਨ ਵਾਸਤੇ ਭੇਜ ਦਿੱਤੇ ਜਿਹਨਾਂ ਨੇ ਕੁਝ ਵੀ ਹਾਸਲ ਨਹੀਂ ਕੀਤਾ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਇਸ ਚਲ ਰਹੇ ਸੰਕਟ ਦੇ ਹੱਲ ਵਿਚ ਕੋਈ ਦਿਲਚਸਪੀ ਨਹੀਂ ਰੱਖਦੇ ਕਿਉਂਕਿ ਅੇਮ ਪੀਜ਼ ਤਾਂ ਪੰਜਾਬ ਸਰਕਾਰ ਵੱਲੋਂ ਕੋਈ ਫੈਸਲਾ ਲੈ ਹੀ ਨਹੀਂ ਸਕਦੇ। ਉਹਨਾਂ ਕਿਹਾ ਕਿ ਇਸ ਤੋਂ ਪਤਾ ਚਲਦਾ ਹੈ ਕਿ ਉਹ ਸੂਬੇ ਪ੍ਰਤੀ ਕਿੰਨੇ ਗੰਭੀਰ ਹਨ ਜਦਕਿ ਸੂਬਾ ਉਸ ਵੇਲੇ ਹਨੇਰੇ ਵਿਚ ਡੁੱਬਣ ਦੇ ਖਤਰੇ ਦਾ ਸਾਹਮਣਾ ਕਰ ਰਿਹਾ ਹੈ ਜਦੋਂ ਕਣਕ ਦੀ ਬਿਜਾਈ ਸਿਖ਼ਰਾਂ ’ਤੇ ਹੈ। ਉਹਨਾਂ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਖਾਦਾਂ ਦੀ ਕਮੀ ਦੀ ਮਾਰ ਝੱਲ ਰਹੇ ਹਨ ਜਦਕਿ ਵਪਾਰ ਤੇ ਉਦਯੋਗ ਵੀ ਖੜ੍ਹੋਤ ਵਿਚ ਹਨ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ’ਤੇ ਇਸ ਪੀੜਾ ਦਾ ਕੋਈ ਅਸਰ ਨਹੀਂ ਪੈਂਦਾ ਤੇ ਉਹ ਸਿਰਫ ਡਰਾਮੇ ਦੇ ਰੋਸ ਵਿਖਾਵੇ ਕਰ ਕੇ ਉਸ ਮਾਮਲੇ ’ਤੇ ਰਾਜਨੀਤੀ ਕਰ ਰਹੇ ਹਨ ਜੋ ਪੰਜਾਬੀਆਂ ਦੇ ਭਵਿੱਖ ਨਾਲ ਜੁੜਿਆ ਹੈ।

Sukhbir Badal Blamed Captain

ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਇਸ ਸਾਰੀ ਖੇਡ ਦੇ ਹਿੱਸੇ ਵਜੋਂ ਸਾਰੇ ਫੈਸਲੇ ਲੈ ਰਹੇ ਹਨ। ਉਹਨਾਂ ਕਿਹਾ ਕਿ ਪਹਿਲਾਂ ਉਹਨਾਂ ਨੇ ਉਹਨਾਂ ਦਾ ਸੁਝਾਅ ਮੰਨ ਕੇ ਸਾਰੇ ਸੂਬੇ ਨੂੰ ਇਕ ਸਰਕਾਰੀ ਮੰਡੀ ਬਣਾਉਣ ਦਾ ਬਿੱਲ ਵਿਧਾਨ ਸਭਾ ਵਿਚ ਪੇਸ਼ ਕਰਨ ਤੋਂ ਨਾਹ ਕਰ ਦਿੱਤੀ। ਹੁਣ ਉਹ ਰੇਲ ਮੰਤਰੀ ਨੂੰ ਮਿਲ ਕੇ ਪੰਜਾਬ ਲਈ ਰੇਲ ਸੇਵਾਵਾਂ ਮੁੜ ਸ਼ੁਰੂ ਕਰਵਾਉਣ ਜਾਂ ਪ੍ਰਧਾਨ ਮੰਤਰੀ ਨੂੰ ਮਿਲ ਕੇ ਕਿਸਾਨਾਂ ਦੀਆਂ ਸ਼ਿਕਾਇਤਾਂ ਦੂਰ ਕਰਵਾਉਣ ਤੋਂ ਨਾਂਹ ਕਰ ਰਹੇ ਹਨ। ਉਹਨਾ ਕਿਹਾ ਕਿ ਇਸ ਸਭ ਦਾ ਮਤਲਬ ਹੈ ਕਿ ਮੁੱਖ ਮੰਤਰੀ ਇਕ ਨਿਸ਼ਚਿਤ ਯੋਜਨਾ ਤਹਿਤ ਚਲ ਰਹੇ ਹਨ ਤਾਂ ਜੋ ਕਿਸਾਨ ਜਥੇਬੰਦੀਆਂ ਨੂੰ ਬਦਨਾਮ ਕੀਤਾ ਜਾ ਸਕੇ ਤੇ ਉਹ ਕੇਂਦਰ ਦੇ ਹੱਥਾਂ ਵਿਚ ਖੇਡ ਰਹੇ ਹਨ ਜਿਸਨੇ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਸੰਘਰਸ਼ ਖਤਮ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਵੀ ਰੇਲ ਸੇਵਾਵਾਂ ਬਹਾਲ ਨਹੀਂ ਕੀਤੀਆਂ। ਸ੍ਰੀ ਬਾਦਲ ਨੇ ਕਿਹਾ ਕਿ ਅਜਿਹੇ ਹਾਲਾਤ ਵਿਚ ਜੇਕਰ ਸੂਬੇ ਵਿਚ ਸਮਾਜਿਕ ਤੇ ਆਰਥਿਕ ਬੇਚੈਨੀ ਪੈਦਾ ਹੁੰਦੀ ਹੈ ਤਾਂ ਇਸਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਲਈ ਵੀ ਜ਼ਿੰਮੇਵਾਰ ਹੋਣਗੇ ਕਿਉਂÎਕ ਕਿਸਾਨਾਂ ਨੂੰ ਖਾਦਾਂ ਦੀ ਫੌਰੀ ਜ਼ਰੂਰਤ ਹੈ ਜਦਕਿ ਵਪਾਰ ਤੇ ਉਦਯੋਗ ਵੀ ਵੱਡੇ ਘਾਟੇ ਝੱਲ ਰਿਹਾ ਹੈ ਕਿਉਂਕਿ ਕੱਚਾ ਮਾਲ ਆ ਨਹੀਂ ਰਿਹਾ ਤੇ ਤਿਆਰ ਮਾਲ ਜਾ ਨਹੀਂ ਰਿਹਾ। ਉਹਨਾਂ ਕਿਹਾ ਕਿ ਸੂਬੇ ਵਿਚ ਬਿਜਲੀ ਕੱਟਾਂ, ਜਿਸ ਕਾਰਨ ਸੂਬੇ ਦੇ ਲੋਕਾਂ ਨੂੰ ਮੁਸ਼ਕਿਲਾਂ ਹੋ ਰਹੀਆਂ ਹਨ, ਲਈ ਵੀ ਮੁੱਖ ਮ ੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ।

The post ਸੁਖਬੀਰ ਬਾਦਲ ਨੇ ਮੁੱਖ ਮੰਤਰੀ ‘ਤੇ ਪੰਜਾਬੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦਾ ਲਾਇਆ ਦੋਸ਼ appeared first on Daily Post Punjabi.

ਕਿਸਾਨਾਂ ਦੇ ਅੰਦੋਲਨ ਕਾਰਨ ਪੰਜਾਬ ਅਗਲੇ 2-4 ਦਿਨਾਂ ਤੱਕ ਬਿਜਲੀ ਤੋਂ ਹੋ ਜਾਵੇਗਾ ਵਾਂਝਾ: ਕੈਪਟਨ
punjab cm urges punjab farmers: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਦਘਾਟਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਿੰਤਾ ਜ਼ਾਹਰ ਕੀਤੀ ਹੈ ਕਿ ਕਿਸਾਨ ਅੰਦੋਲਨ ਕਾਰਨ ਅਗਲੇ ਦੋ-ਚਾਰ ਦਿਨਾਂ ਤੱਕ ਪੰਜਾਬ ਬਿਜਲੀ ਤੋਂ ਵਾਂਝਾ ਹੋ ਜਾਏਗਾ। ਉਨ੍ਹਾਂ ਕਿਹਾ ਕੋਲੇ ਦੀ ਤੋਟ ਕਾਰਨ ਪੰਜਾਬ ਵਿੱਚ ਹੁਣ ਸਿਰਫ਼ ਇੱਕ ਥਰਮਲ ਪਲਾਂਟ ਹੀ ਚੱਲ ਰਿਹਾ ਹੈ ਤੇ ਜਦੋਂ ਉਹ ਬੰਦ ਹੋ ਗਿਆ ਤਾਂ ਸੂਬੇ ’ਚ ਬਿਜਲੀ ਗੁੱਲ ਹੋ ਜਾਏਗੀ। ਇਸਦੇ ਨਾਲ ਉਨ੍ਹਾਂ ਇਹ ਵੀ ਸ਼ਪੱਸ਼ਟ ਕੀਤਾ ਕਿ ਰਾਜ ਕੋਲ ਨੈਸ਼ਨਲ ਗਰਿੱਡਡ ਪਾਸੋਂ ਵੀ ਬਿਜਲੀ ਖਰੀਦਣ ਲਈ ਪੈਸਾ ਨਹੀਂ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨਾਲ ਪੰਜਾਬ ਦਾ ਹੀ ਨੁਕਸਾਨ ਹੋ ਰਿਹਾ ਹੈ, ਜਦੋਂ ਕਿ ਪੰਜਾਬ ਦੀ ਲੜਾਈ ਕੇਂਦਰ ਸਰਕਾਰ ਨਾਲ ਹੈ ਤਾਂ ਉਹਨਾਂ ਨੂੰ ਦਿੱਲੀ ਵਿੱਚ ਜਾ ਕੇ ਧਰਨੇ ਲਾਉਣੇ ਚਾਹੀਦੇ ਹਨ।

The post ਕਿਸਾਨਾਂ ਦੇ ਅੰਦੋਲਨ ਕਾਰਨ ਪੰਜਾਬ ਅਗਲੇ 2-4 ਦਿਨਾਂ ਤੱਕ ਬਿਜਲੀ ਤੋਂ ਹੋ ਜਾਵੇਗਾ ਵਾਂਝਾ: ਕੈਪਟਨ appeared first on Daily Post Punjabi.

ਕੈਪਟਨ ਦੀ ਕੇਂਦਰ ਨੂੰ ਅਪੀਲ, ਜੇਕਰ ਕੂਟਨੀਤੀ ਕੰਮ ਨਹੀਂ ਕਰਦੀ ਤਾਂ ਚੀਨ ਖਿਲਾਫ ਸਖਤ ਸਟੈਂਡ ਲਿਆ ਜਾਵੇ
Captain urges to take stand on china: ਚੰਡੀਗੜ੍ਹ: ਜੰਗ ਲਈ ਕੋਈ ਸਮਰਥਨ ਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਚੀਨ ਵੱਲੋਂ ਕੂਟਨੀਤਕ ਯਤਨਾਂ ਨੂੰ ਕੋਈ ਹੁੰਗਾਰਾ ਨਾ ਦੇਣ ਦੀ ਸੂਰਤ ਵਿੱਚ ਇਸ ਗੁਆਂਢੀ ਮੁਲਕ ਨਾਲ ਲਗਾਤਾਰ ਉਠ ਰਹੇ ਸਰਹੱਦੀ ਮਸਲੇ ‘ਤੇ ਸਖਤ ਸਟੈਂਡ ਲੈਣ ਦੀ ਅਪੀਲ ਕੀਤੀ ਹੈ। ਵੀਡੀਓ ਪ੍ਰੈਸ ਕਾਨਫਰੰਸ ਦੌਰਾਨ ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, ”ਇਹ ਮਸਲਾ ਗੱਲਬਾਤ ਅਤੇ ਸਫਾਰਤੀ  ਯਤਨਾਂ ਨਾਲ ਸੁਲਝਾਉਣ ਦੀ ਜ਼ਰੂਰਤ ਹੈ, ਪਰ ਅਸੀਂ ਸਰਹੱਦ ‘ਤੇ ਚੀਨ ਦੀਆਂ ਗਤੀਵਿਧੀਆਂ ਨਾਲ ਪੈਦਾ ਹੋ ਰਹੇ ਖਤਰੇ ਵੱਲ ਪਿੱਠ ਨਹੀਂ ਕਰ ਸਕਦੇ।”

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਭੂਸੱਤਾ ਕੌਮਾਂ ਵਾਲੇ ਦੋਵੇਂ ਮੁਲਕਾਂ ਨੂੰ ਇਸ ਸਮੱਸਿਆ ਦਾ ਹੱਲ ਕੂਟਨੀਤਕ ਪੱਧਰ ‘ਤੇ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਜੰਗ ਨਹੀਂ ਚਾਹੁੰਦਾ ਪਰ ਅਸੀਂ ਚੀਨ ਵੱਲੋਂ ਇਸ ਤਰ੍ਹਾਂ ਪ੍ਰੇਸ਼ਾਨ ਕੀਤੇ ਜਾਣ ਨੂੰ ਵੀ ਸਵਿਕਾਰ ਨਹੀਂ ਕਰਾਂਗੇ। ”ਅਸੀਂ ਸ਼ਾਂਤੀ ਚਾਹੁੰਦੇ ਹਾਂ, ਪਰ ਉਹ ਸਾਨੂੰ ਇਸ ਤਰ੍ਹਾਂ ਪ੍ਰੇਸ਼ਾਨ ਵੀ ਨਹੀਂ ਕਰ ਸਕਦੇ।” ਮੁੱਖ ਮੰਤਰੀ ਨੇ ਕਿਹਾ ਕਿ ਚੀਨ ਨੂੰ ਪਿੱਛੇ ਵੱਲ ਭਾਰਤੀ ਖੇਤਰ ਤੋਂ ਬਾਹਰ ਧੱਕਣਾ ਚਾਹੀਦਾ ਹੈ। ਇਸ ‘ਤੇ ਜ਼ੋਰ ਦਿੰਦਿਆਂ ਕਿ ਭਾਰਤ ਆਪਣੀ ਜ਼ਮੀਨ ਨਹੀਂ ਛੱਡ ਸਕਦਾ, ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਇਸ ਖਤਰੇ ਦਾ ਮੁਕਾਬਲਾ ਨਹੀਂ ਕੀਤਾ ਜਾਂਦਾ ਤਾਂ ਚੀਨ ਵਾਲੇ ਭਵਿੱਖ ਵਿੱਚ ਵੱਧ ਜ਼ਮੀਨ ਮੰਗਣਗੇ ਜੋ ਕਿਸੇ ਵੀ ਕੀਮਤ ‘ਤੇ ਮਨਜ਼ੂਰ ਨਹੀਂ। ਡੋਕਲਾਮ ਘਟਨਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਚੀਨ ਵੱਲੋਂ ਅਜਿਹੇ ਉਕਸਾਊ ਕਦਮ ਆਮ ਹਨ ਅਤੇ ਚੀਨ ਨੇ ਅਕਸਾਈ ਚੀਨ ਵਿੱਚ ਭਾਰਤੀ ਖੇਤਰ ‘ਤੇ ਕਬਜ਼ਾ ਕਰ ਲਿਆ ਸੀ ਅਤੇ ਉਸ ਵੱਲੋਂ ਅਜਿਹੇ ਕਦਮਾਂ ਦਾ ਸਹਾਰਾ ਹੀ ਅਰੁਣਚਾਲ ਪ੍ਰਦੇਸ਼ ਵਿੱਚ ਲਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਚੀਨ ਵੱਲੋਂ ਉਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਭਾਰਤੀ ਜ਼ਮੀਨ ‘ਤੇ ਬੀਤੇ ਸਮੇਂ ਵਿੱਚ ਆਪਣਾ ਦਾਅਵਾ ਜਤਾਉਣ ਦੇ ਯਤਨ ਕੀਤੇ ਜਾਂਦੇ ਰਹੇ ਹਨ। ਚੀਨ ਨੂੰ ਉਸ ਭਾਰਤੀ ਖੇਤਰ ਨੂੰ ਛੱਡ ਦੇਣਾ ਚਾਹੀਦਾ ਹੈ ਜਿਸ ਵਿੱਚ ਉਹ ਹੁਣ ਆ ਗਏ ਹਨ ਅਤੇ ਜਿਸ ਉੱਪਰ ਉਨ੍ਹਾਂ ਦਾ ਕੋਈ ਹੱਕ ਨਹੀਂ। ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੱਤੀ ਕਿ 1962 ਦੇ ਮੁਕਾਬਲੇ ਭਾਰਤੀ ਸੁਰੱਖਿਆ ਸੈਨਾਵਾਂ ਹੁਣ ਕਿਤੇ ਵੱਧ ਆਧੁਨਿਕ ਹਨ ਤੇ ਵਧੀਆ ਹਥਿਆਰਾ ਨਾਲ ਲੈਸ ਹਨ ਅਤੇ ਚੀਨ ਸਾਨੂੰ ਹਲਕੇ ਵਿੱਚ ਨਹੀਂ ਲੈ  ਸਕਦਾ।
ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਮਨਾਉਣ ਮੌਕੇ ਸ਼ਾਂਤੀ ਭੰਗ ਹੋਣ ਖਤਰੇ ਬਾਰੇ ਪੁੱਛੇ  ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਅਤਿਵਾਦ ਦੇ ਕਾਲੇ ਦਿਨਾਂ ਦੌਰਾਨ 35000 ਜਾਨਾਂ ਗਵਾਉਣ ਵਾਲੇ ਪੰਜਾਬ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਪੰਜਾਬੀ ਅਜਿਹਾ ਨਹੀਂ ਚਾਹੁੰਦਾ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਭਾਰਤ ਵਿਰੋਧੀ ਮੁੱਠੀ ਭਰ ਅਨਸਰ ਹਨ ਜੋ ਹਮੇਸ਼ਾ ਖਾਲਿਸਤਾਨ ਦਾ ਨਾਮ ਵਰਤ ਕੇ ਲੋਕਾਂ ਨੂੰ ਭੜਕਾਉਣ ਦਾ ਲਗਾਤਾਰ ਯਤਨ ਕਰਦੇ ਹਨ।

The post ਕੈਪਟਨ ਦੀ ਕੇਂਦਰ ਨੂੰ ਅਪੀਲ, ਜੇਕਰ ਕੂਟਨੀਤੀ ਕੰਮ ਨਹੀਂ ਕਰਦੀ ਤਾਂ ਚੀਨ ਖਿਲਾਫ ਸਖਤ ਸਟੈਂਡ ਲਿਆ ਜਾਵੇ appeared first on Daily Post Punjabi.