Chief secretary issued instructions Archives - Daily Post Punjabi

ਪੰਜਾਬ ‘ਚ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਫ਼ਰਮਾਨ ਜਾਰੀ ! ਹੁਣ ਕਿਸਾਨਾਂ ਦੇ ਮਾਲ ਰਿਕਾਰਡ ‘ਤੇ ਪਵੇਗੀ ‘Red Entry’
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਜਿਨ੍ਹਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਧ ਰਹੇ ਪ੍ਰਦੂਸ਼ਣ ਨੂੰ ਘਟਾਇਆ ਜਾ ਸਕੇ। ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜ਼ੋਰ ਦੇ ਕੇ ਕਿਹਾ ਗਿਆ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹਰ ਹਾਲ ਵਿੱਚ ਰੋਕਣ ਲਈ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਢੁੱਕਵੇਂ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਪਰਾਲੀ ਅਤੇ ਨਾੜ ਸਾੜਨ ਦੀ ਦਰ ਨੂੰ ਹੋਰ ਘੱਟ ਕਰਨ ਅਤੇ ਪਰਾਲੀ ਪ੍ਰਬੰਧਨ ਲਈ ਹੈਪੀ ਸੀਡਰ ਅਤੇ ਅਜਿਹੇ ਹੋਰ ਸੰਦਾਂ/ਮਸ਼ੀਨਾਂ ਦੀ ਖਰੀਦ ਲਈ ਕਿਸਾਨਾਂ ਦੀ ਵਿੱਤੀ ਮਦਦ ਕੀਤੀ ਜਾ ਰਹੀ ਹੈ।

Chief secretary issued instructions

ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸੂਬਾ ਸਰਕਾਰ ਪਰਾਲੀ ਨੂੰ ਸਾੜਨ ਦੀ ਥਾਂ ਇਸ ਦੇ ਪ੍ਰਬੰਧਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮਝਾਇਆ ਜਾਵੇ ਕਿ ਜੇਕਰ ਪਰਾਲੀ ਸਾੜਨ ਵਾਲੇ ਕਿਸੇ ਕਿਸਾਨ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਹੋ ਜਾਂਦੀ ਹੈ ਤਾਂ ਇਸ ਨਾਲ ਉਹ ਬਹੁਤ ਸਾਰੀਆਂ ਸਰਕਾਰੀ ਸਕੀਮਾਂ ਅਤੇ ਯੋਜਵਾਨਾਂ ਪ੍ਰਾਪਤ ਕਰਨ ਤੋਂ ਵਾਂਝਾ ਹੋ ਸਕਦੇ ਹਨ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਥਾਂ ਉਸ ਦੇ ਪ੍ਰਬੰਧਨ ਲਈ ਸਮਝਾਇਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਰੂਸ ਦੇ 38 ਸ਼ਹਿਰਾਂ ‘ਚ ਪੁਤਿਨ ਖਿਲਾਫ ਪ੍ਰਦਰਸ਼ਨ, ‘ਨੋ ਟੂ ਵਾਰ’ ਦੇ ਨਾਅਰੇ, 1,300 ਲੋਕ ਹਿਰਾਸਤ ‘ਚ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਪਰਾਲੀ ਨਾ ਸਾੜਨ ਸਬੰਧੀ ਕਾਨੂੰਨ ਵੀ ਬਣਿਆ ਹੋਇਆ ਹੈ ਪਰ ਇਸ ਦੇ ਬਾਵਜੂਦ ਕਈ ਥਾਂਵਾਂ ਤੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਰਿਪੋਰਟ ਹੋ ਰਹੀਆਂ ਹਨ। ਮੁੱਖ ਸਕੱਤਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਾਤਾਵਰਣ ਸੰਭਾਲ ਲਈ ਕਿਸਾਨਾਂ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਗਰੂਕ ਕਰੇ ਅਤੇ ਉਨ੍ਹਾਂ ਨੂੰ ਸਮਝਾਵੇ ਕਿ ਪਰਾਲੀ ਅਤੇ ਨਾੜ ਸਾੜਨ ਦਾ ਕਿੰਨਾ ਜ਼ਿਆਦਾ ਨੁਕਸਾਨ ਹੈ।

Chief secretary issued instructions

ਮੁੱਖ ਸਕੱਤਰ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਪਹਿਲਾਂ ਵੀ ਨਾੜ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਏ ਹਨ, ਉੱਥੇ ਪ੍ਰਸ਼ਾਸ਼ਨ ਨੂੰ ਜ਼ਿਆਦਾ ਚੌਕਸੀ ਵਰਤਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਰਾਹੀਂ ਵੀ ਸਮਝਾਇਆ ਜਾਵੇ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਬੱਚਿਆਂ ਨੂੰ ‘ਗੰਧਲਾ ਤੇ ਪ੍ਰਦੂਸ਼ਿਤ’ ਭਵਿੱਖ ਮਿਲੇਗਾ। ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਸ ਸਾਲ ਪਰਾਲੀ ਸਾੜਨ ਦੇ ਮਾਮਲੇ ਹਰ ਹਾਲਤ ਵਿਚ ਰੋਕੇ ਜਾਣ ਅਤੇ ਇਸ ਸਬੰਧੀ ਕੋਈ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਪੰਜਾਬ ‘ਚ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਫ਼ਰਮਾਨ ਜਾਰੀ ! ਹੁਣ ਕਿਸਾਨਾਂ ਦੇ ਮਾਲ ਰਿਕਾਰਡ ‘ਤੇ ਪਵੇਗੀ ‘Red Entry’ appeared first on Daily Post Punjabi.