CM Mann launched t shirt and logo Archives - Daily Post Punjabi

CM ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਤੇ ਲੋਗੋ ਕੀਤਾ ਲਾਂਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ ਟੀ-ਸ਼ਰਟ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ‘ਤੇ ਕੌਮੀ ਖੇਡ ਦਿਵਸ ਦੀ ਯਾਦ ਵਿੱਚ 29 ਅਗਸਤ ਨੂੰ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦਾ ਆਗਾਜ਼ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਹੋਵੇਗਾ। CM ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ।

CM Mann launched t shirt and logo

ਇਸ ਸਬੰਧੀ CM ਮਾਨ ਨੇ ਖੁਦ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ X ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, “ਪੰਜਾਬ ਦੀਆਂ ਖੇਡਾਂ ਦੇ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ 2024-ਸੀਜ਼ਨ ਤੀਜਾ’ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਨ ਮੌਕੇ 29 ਅਗਸਤ ਨੂੰ ਦੇਸ਼ ਭਰ ਵਿੱਚ ਮਨਾਏ ਜਾਂਦੇ ਕੌਮੀ ਖੇਡ ਦਿਵਸ ਮੌਕੇ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਤੋਂ ਸ਼ੁਰੂਆਤ ਹੋਵੇਗੀ। ਅੱਜ ਖੇਡਾਂ ਵਤਨ ਪੰਜਾਬ ਦੀਆਂ ਦੀ ਟੀ-ਸ਼ਰਟ ਤੇ ਲੋਗੋ ਲਾਂਚ ਕੀਤੇ। ਇਸ ਵਾਰ ਕੁੱਲ 37 ਖੇਡਾਂ ਵਿੱਚ 9 ਉਮਰ ਵਰਗਾਂ ਦੇ ਮੁਕਾਬਲੇ ਹੋਣਗੇ ਤੇ 9 ਕਰੋੜ ਰੁਪਏ ਤੋਂ ਵੱਧ ਦੀ ਨਗਦ ਇਨਾਮ ਰਾਸ਼ੀ ਜੇਤੂਆਂ ਨੂੰ ਵੰਡੀ ਜਾਵੇਗੀ। ਮੈਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਇਸ ‘ਚ ਹਿੱਸਾ ਲੈਣ ਦੀ ਅਪੀਲ ਕਰਦਾ ਹਾਂ।”

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਚੋਣਾਂ ਲਈ BJP ਨੇ ਵਾਪਸ ਲਈ ਪਹਿਲੀ ਲਿਸਟ, 44 ਉਮੀਦਵਾਰਾਂ ਦੀ ਸੂਚੀ ਕੀਤੀ ਸੀ ਜਾਰੀ

CM ਮਾਨ ਨੇ ਕਿਹਾ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ । ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਵਰਗਾਂ ਵਿੱਚ ਪੰਜਾਬ ਦੇ ਪੈਰਾ ਅਥਲੀਟ ਪੈਰਿਸ ਪੈਰਾਲੰਪਿਕਸ ਵਿੱਚ ਹਿੱਸਾ ਲੈ ਰਹੇ ਹਨ।

CM Mann launched t shirt and logo

ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੇ ਖੇਡ ਪ੍ਰਬੰਧ ਦਾ ਮੰਤਵ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਮੁਕਾਬਲੇ 15-22 ਸਤੰਬਰ ਤੱਕ ਅਤੇ ਰਾਜ ਪੱਧਰੀ ਮੁਕਾਬਲੇ 11 ਅਕਤੂਬਰ ਤੋਂ 9 ਨਵੰਬਰ ਤੱਕ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਦੂਜਾ ਸੀਜ਼ਨ ਸਾਲ 2023 ਵਿੱਚ ਹੋਇਆ ਸੀ, ਜਿਸ ਵਿੱਚ 4.5 ਲੱਖ ਖਿਡਾਰੀਆਂ ਨੇ ਭਾਗ ਲਿਆ ਸੀ ਅਤੇ 12,500 ਜੇਤੂ ਖਿਡਾਰੀਆਂ ਨੂੰ 8.87 ਕਰੋੜ ਰੁਪਏ ਦੇ ਇਨਾਮ ਵੰਡੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post CM ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਤੇ ਲੋਗੋ ਕੀਤਾ ਲਾਂਚ appeared first on Daily Post Punjabi.