CM mann met German investors Archives - Daily Post Punjabi

CM ਮਾਨ ਨੇ ਜਰਮਨੀ ਦੇ ਨਿਵੇਸ਼ਕਾਂ ਨਾਲ ਕੀਤੀ ਮੁਲਾਕਾਤ, ਪੰਜਾਬ ‘ਚ ਨਿਵੇਸ਼ ਕਰਨ ਲਈ ਦਿੱਤਾ ਸੱਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜਰਮਨੀ ਦੌਰੇ ਦੇ ਪਹਿਲੇ ਦਿਨ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਿਦਆਂ ਵੱਖ-ਵੱਖ ਨਾਮੀ ਕੰਪਨੀਆਂ ਨਾਲ ਵਿਚਾਰ-ਚਰਚਾ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ । ਮੁੱਖ ਮੰਤਰੀ ਨੂੰ ਸੀਈਓ ਮੈਸੇ ਮੁਚੇ ਜੀਐਮਬੀਐਚ ਡਾ. ਰੀਨਹਾਰਡ ਫੀਫਰ ਨੇ ਫੂਡ ਇੰਡਸਟਰੀ ਲਈ ਵਿਸ਼ਵ ਦੇ ਪ੍ਰਮੁੱਖ ਵਪਾਰਕ ਮੇਲੇ ਡ੍ਰਿੰਕਟੈਕ 2022 ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਸੀ । ਸਮਾਗਮ ਵਿੱਚ ਉਦਯੋਗਿਕ ਆਗੂਆਂ ਨਾਲ ਇੱਕ ਤੋਂ ਬਾਅਦ ਇੱਕ ਵਿਚਾਰ-ਚਰਚਾ ਦੌਰਾਨ ਉਨ੍ਹਾਂ ਨੇ ਵਿਸ਼ਵ ਉਦਯੋਗਪਤੀਆਂ ਨੂੰ 23-24 ਫਰਵਰੀ, 2023 ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਨਿੱਘਾ ਸੱਦਾ ਦਿੱਤਾ ।

CM mann met German investors

ਸਮਾਗਮ ਦੌਰਾਨ CM ਮਾਨ ਨੇ ਮੁੱਖ ਕੰਪਨੀਆਂ ਜਿਵੇਂ Zepplin, Buehler, Pro Minent, Donaldson, Igus, Cipriani Harrison Valves, Pentair ਅਤੇ ਹੋਰਾਂ ਨਾਲ ਪੰਜਾਬ ਦੇ ਉਦਯੋਗਾਂ ਜਿਵੇਂ ਕਿ ਤੇਲ ਬੀਜ ਪ੍ਰੋਸੈਸਿੰਗ ਮਸ਼ੀਨਰੀ, ਉਦਯੋਗਿਕ ਏਅਰ ਫਿਲਟਰੇਸ਼ਨ ਪ੍ਰਣਾਲੀਆਂ, ਸ਼ੁੱਧੀਕਰਨ ਤਕਨਾਲੋਜੀ, ਪਾਣੀ ਵਿੱਚ ਰਸਾਇਣਾਂ ਦਾ ਮਾਪ, ਰਸਾਇਣਾਂ ਲਈ ਟੌਸਿੰਗ ਉਪਕਰਨ, ਬਾਇਓਮਾਸ ਨੂੰ ਊਰਜਾ ਵਿੱਚ ਬਦਲਣ, ਉਦਯੋਗਾਂ ਦੇ ਪਾਣੀ ਨੂੰ ਸੋਧਣ ਅਤੇ ਹੋਰਾਂ ਲਈ ਵੱਖ-ਵੱਖ ਤਕਨਾਲੋਜੀ ਹੱਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ।

ਇਹ ਵੀ ਪੜ੍ਹੋ: ਵੱਡਾ ਹਾਦਸਾ: ਚਾਰਜਿੰਗ ਦੌਰਾਨ ਇਲੈਕਟ੍ਰਿਕ ਬਾਈਕ ਦੀ ਬੈਟਰੀ ਫਟੀ, ਹੋਟਲ ‘ਚ ਲੱਗੀ ਭਿਆਨਕ ਅੱਗ, 8 ਲੋਕਾਂ ਦੀ ਮੌਤ

ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਦਰਸਾਇਆ ਅਤੇ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਕਿਹਾ । ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੰਬੇ ਸਮੇਂ ਤੋਂ ਭਾਰਤ ਦੇ ਅੰਨ ਭੰਡਾਰ ਵਜੋਂ ਜਾਣਿਆ ਜਾਂਦਾ ਹੈ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੇ ਸੂਬੇ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ । ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਗਲੋਬਲ ਇੰਡਸਟਰੀ ਨੂੰ ਪੰਜਾਬ ਵਿੱਚ ਆਪਣੇ ਕੰਮਕਾਜ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਸਹਿਯੋਗ ਦੇਣ ਲਈ ਤਿਆਰ ਹੈ। ਪੰਜਾਬ ਨੂੰ ਕਾਰੋਬਾਰ ਕਰਨ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਿਵੇਸ਼ ਕਰਨ ਨਾਲ ਕੰਪਨੀਆਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਮੁੱਖ ਤੌਰ ‘ਤੇ ਜ਼ਿੰਮੇਵਾਰ ਹੈ। CM ਮਾਨ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਮਿਆਰੀ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਹੋਰ ਸਹੂਲਤਾਂ ਨਾਲ ਲੈਸ ਬਿਹਤਰ ਉਦਯੋਗਿਕ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ।

CM mann met German investors

ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਸ਼ਾਂਤੀ ਅਤੇ ਅਤਿਆਧੁਨਿਕ ਬੁਨਿਆਦੀ ਢਾਂਚੇ ਦੇ ਨਾਲ ਸੂਬਾ ਸਰਕਾਰ ਦੀਆਂ ਵਿਵਹਾਰਕ ਨੀਤੀਆਂ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਸਿੰਗਲ ਵਿੰਡੋ ਸੇਵਾ ਕਿਸੇ ਵੀ ਸਾਰਥਕ ਉਦੇਸ਼ ਤੋਂ ਸੱਖਣੀ ਧੋਖਾਧੜੀ ਸੀ, ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਦਾ ਹੌਸਲਾ ਵਧਾਇਆ ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਵੀ ਰੁਕਾਵਟ ਪਾਈ । ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਯਕੀਨੀ ਬਣਾਇਆ ਹੈ ਕਿ ਸਿੰਗਲ ਵਿੰਡੋ ਸਿਸਟਮ ਰਾਜ ਵਿੱਚ ਨਿਵੇਸ਼ ਕਰਨ ਦੇ ਇੱਛੁਕ ਉੱਦਮੀਆਂ ਲਈ ਇੱਕ ਅਸਲ ਸਹੂਲਤ ਵਜੋਂ ਕੰਮ ਕਰੇ।

ਉਦਯੋਗਪਤੀਆਂ ਨੂੰ ਨਿੱਘਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਨੂੰ ਅਪਣਾਉਣ ਲਈ ਹਮੇਸ਼ਾ ਤਿਆਰ ਹੈ। ਉਨ੍ਹਾਂ ਨੇ ਕਲਪਨਾ ਕੀਤੀ ਕਿ ਇਸ ਦੌਰੇ ਨਾਲ ਸੂਬੇ ਵਿੱਚ ਉਦਯੋਗੀਕਰਨ ਦੀ ਪ੍ਰਕਿਰਿਆ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post CM ਮਾਨ ਨੇ ਜਰਮਨੀ ਦੇ ਨਿਵੇਸ਼ਕਾਂ ਨਾਲ ਕੀਤੀ ਮੁਲਾਕਾਤ, ਪੰਜਾਬ ‘ਚ ਨਿਵੇਸ਼ ਕਰਨ ਲਈ ਦਿੱਤਾ ਸੱਦਾ appeared first on Daily Post Punjabi.