cmc hospital Archives - Daily Post Punjabi

ਕੈਪਟਨ ਨੇ ਲੁਧਿਆਣਾ ਵਿਖੇ CMC ਹਸਪਤਾਲ ‘ਚ PPF ਦੀ ਸਾਂਝੇਦਾਰੀ ਪਹਿਲ ਨਾਲ ਬੱਚਿਆਂ ਲਈ 50 ਬੈੱਡਾਂ ਦੇ ਕੋਵਿਡ ਵਾਰਡ ਦਾ ਵਰਚੂਅਲੀ ਕੀਤਾ ਉਦਘਾਟਨ
ਚੰਡੀਗੜ੍ਹ : ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੀ.ਐਮ.ਸੀ. ਲੁਧਿਆਣਾ ਵਿਖੇ ਹਸਪਤਾਲ ਅਤੇ ਪੁਲਿਸ ਪਬਲਿਕ ਫਾਊਡੇਸ਼ਨ (ਪੀ.ਪੀ.ਐਫ.) ਵਿਚਾਲੇ ਸਾਂਝੇਦਾਰੀ ਦੀ ਪਹਿਲ ਨਾਲ ਸਥਾਪਤ ਕੀਤੇ 50 ਬਿਸਤਰਿਆਂ ਦੇ ਬੱਚਿਆਂ ਦੇ ਕੋਵਿਡ ਸੰਭਾਲ ਵਾਰਡ ਦਾ ਵਰਚੁਅਲ ਉਦਘਾਟਨ ਕੀਤਾ।

ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਜ਼ਿਲੇ ਵਿੱਚ ਦੋ ਆਕਸੀਜਨ ਪਲਾਂਟ ਸਥਾਪਤ ਕਰਨ ਲਈ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਵੀ ਪਾਸ ਹੋਇਆ ਜਿਸ ਲਈ 20 ਉਦਯੋਗਾਂ ਵੱਲੋਂ 1.2 ਕਰੋੜ ਰੁਪਏ ਦਿੱਤੇ ਗਏ। ਦੋ ਹਸਪਤਾਲਾਂ ਨਾਲ ਉਦਯੋਗਾਂ ਤਰਫੋਂ ਸਮਝੌਤਾ ਕਰਨ ਵਾਲੇ ਸੀ.ਆਈ.ਆਈ. ਦੇ ਸਾਬਕਾ ਪ੍ਰਧਾਨ ਰਾਹੁਲ ਆਹੁਜਾ ਅਨੁਸਾਰ ਇਹ ਦੋ ਪਲਾਂਟ ਸੀ.ਐਮ.ਸੀ. ਲੁਧਿਆਣਾ ਅਤੇ ਕ੍ਰਿਸ਼ਨਾ ਚੈਰੀਟੇਬਲ ਹਸਪਤਾਲ ਵਿਖੇ ਛੇ ਤੋਂ ਅੱਠ ਹਫਤਿਆਂ ਦੇ ਅੰਦਰ ਸਥਾਪਤ ਹੋਣਗੇ। ਸਮਝੌਤੇ ਅਨੁਸਾਰ 20 ਫੀਸਦੀ ਆਕਸੀਜਨ ਇਲਾਜ ਲਈ ਗਰੀਬ ਮਰੀਜ਼ਾਂ ਨੂੰ ਸਬਸਿਡੀ ਉਤੇ ਮਿਲੇਗੀ।

ਮੁੱਖ ਮੰਤਰੀ ਨੇ ਸੂਬੇ ਦੇ ਉਦਯੋਗਾਂ ਅਤੇ ਸਿਵਲ ਸੁਸਾਇਟੀ ਦੇ ਨਾਲ-ਨਾਲ ਪੁਲਿਸ ਨਾਲ ਸਾਂਝੀ ਪਹਿਲਕਦਮੀ ਨੂੰ ਵਧੀਆ ਕਦਮ ਦੱਸਦਿਆਂ ਕਿਹਾ ਕਿ ਮਹਾਂਮਾਰੀ ਵੱਡੀ ਚੁਣੌਤੀ ਹੈ ਅਤੇ ਸੂਬੇ ਨੂੰ ਮਾੜੀ ਤੋਂ ਮਾੜੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣਾ ਹੋਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਕਿ ਕਿਸੇ ਨੂੰ ਨਹੀਂ ਪਤਾ ਕਿ ਭਾਰਤ ਵਿੱਚ ਤੀਜੀ ਲਹਿਰ ਆਵੇਗੀ ਪਰ ਪੰਜਾਬ ਕਿਸੇ ਵੀ ਹੋਰ ਸੰਭਾਵਿਤ ਲਹਿਰ ਜਿਹੜੀ ਕਿ ਬੱਚਿਆਂ ਨੂੰ ਵੱਧ ਪ੍ਰਭਾਵਿਤ ਕਰ ਸਕਦੀ ਹੈ, ਦਾ ਮੁਕਾਬਲਾ ਕਰਨ ਲਈ ਪੂਰੀਆਂ ਤਿਆਰੀਆਂ ਕਰ ਰਿਹਾ ਹੈ। ਕੈਪਟਨ ਨੇ ਸੂਬਾ ਸਰਕਾਰ ਦੀ ਲੜਾਈ ਵਿੱਚ ਉਦਯੋਗਾਂ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਵਰਧਮਾਨ ਤੇ ਓਸਵਾਲ ਉਦਯੋਗਾਂ ਨੇ ਉਸ ਵੇਲੇ ਆਕਸੀਜਨ ਸਪਲਾਈ ਵਿੱਚ ਮਦਦ ਕੀਤੀ ਜਦੋਂ ਕੋਵਿਡ ਕੇਸ ਆਪਣੀ ਸਿਖਰ ਉਤੇ ਰੋਜ਼ਾਨਾ 9500 ਤੋਂ ਵੱਧ ਸਾਹਮਣੇ ਆਉਂਦੇ ਸਨ। ਉਨ੍ਹਾਂ ਕਿਹਾ ਕਿ ਕੇਸ ਭਾਵੇਂ ਕਿ ਪਹਿਲੀ ਜੂਨ ਨੂੰ ਘਟ ਕੇ 2184 ‘ਤੇ ਆ ਗਏ ਹਨ ਪਰ ਇਸ ਬਾਰੇ ਹਾਲੇ ਕੋਈ ਪਤਾ ਨਹੀਂ ਕਿ ਇਹ ਸੰਕਟ ਕਿੰਨਾ ਲੰਬਾ ਚੱਲੇਗਾ।

ਇਹ ਵੀ ਪੜ੍ਹੋ : ਮੋਹਾਲੀ ਪ੍ਰਸ਼ਾਸਨ ਵੱਲੋਂ ਨਵੀਆਂ ਗਾਈਡਲਾਈਨਜ਼ ਜਾਰੀ, ਔਡ-ਈਵਨ ਫਾਰਮੂਲਾ ਖਤਮ

ਮੁੱਖ ਮੰਤਰੀ ਨੇ ਕੋਵਿਡ ਵਾਰਡ ਲਈ ਪੰਜਾਬ ਪੁਲਿਸ ਫੰਡ ਦੀ ਸ਼ਲਾਘਾ ਕੀਤੀ ਜਿਹੜਾ ਕਿ ਸੀ.ਐਮ.ਸੀ. ਹਸਪਤਾਲ ਨਾਲ ਕੀਤੇ ਸਮਝੌਤੇ ਤਹਿਤ ਮੈਡੀਕਲ ਢਾਂਚੇ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਏਗਾ। ਹਸਪਤਾਲ ਵਿਚ ਵਾਰਡ ਦੇ ਮਰੀਜ਼ਾਂ ਨੂੰ ਰਿਆਇਤੀ ਦਰਾਂ ‘ਤੇ ਇਲਾਜ ਮੁਹੱਈਆ ਕਰਵਾਇਆ ਜਾਵੇਗਾ ਅਤੇ 20 ਫੀਸਦੀ ਬੈਡ ਗਰੀਬ ਅਤੇ ਲੋੜਵੰਦ ਮਰੀਜ਼ਾਂ ਲਈ ਰਾਖਵੇਂ ਰੱਖੇ ਗਏ ਹਨ। ਵਾਰਡ ਪੂਰੀ ਤਰ੍ਹਾਂ ਕਾਰਜਸ਼ੀਲ ਹੈ ਅਤੇ ਸਾਰੇ ਲੋੜੀਂਦੇ ਬੁਨਿਆਦੀ ਢਾਂਚੇ ਜਿਵੇਂ ਮਰੀਜ਼ਾਂ ਦੇ ਬੈਡ, ਕਾਰਡੀਅਕ ਮੋਨੀਟਰ, ਆਕਸੀਜਨ ਕੰਸਨਟ੍ਰੇਟਰ ਅਤੇ ਯੂ.ਪੀ.ਐਸ. ਸਿਸਟਮ ਨਾਲ ਲੈਸ ਹਨ। ਇਹ ਵਾਰਡ ਸਮਝੌਤੇ ‘ਤੇ ਦਸਤਖਤ ਹੋਣ ਤੋਂ ਇਕ ਮਹੀਨੇ ਦੇ ਅੰਦਰ-ਅੰਦਰ ਬਣਾਇਆ ਗਿਆ ਹੈ।

ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਮਹਾਂਮਾਰੀ ਦੀ ਤੀਜੀ ਲਹਿਰ ਨਾਲ ਨਜਿੱਠਣ ਸਬੰਧੀ ਤਿਆਰੀ ਲਈ ਉਦਯੋਗ ਅਤੇ ਕਾਰੋਬਾਰ ਦੇ ਆਗੂਆਂ ਨੂੰ ਮਿਆਰੀ ਬੁਨਿਆਦੀ ਢਾਂਚਾ ਬਣਾਉਣ ਅਤੇ ਹਸਪਤਾਲਾਂ ਦੀ ਮੌਜੂਦਾ ਸਮਰੱਥਾ ਵਧਾਉਣ ਸਬੰਧੀ ਕੀਤੀ ਗਈ ਅਪੀਲ ਤੋਂ ਬਾਅਦ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਵੱਲੋਂ ਵਿਸ਼ੇਸ਼ ਵਾਰਡ ਸਥਾਪਤ ਕਰਨ ਦੀ ਪਹਿਲਕਦਮੀ ਕੀਤੀ ਗਈ ਸੀ। ਪੀ.ਪੀ.ਐਫ., ਜੋ ਕਿ ਰਜਿਸਟਰਡ ਸੁਸਾਇਟੀ ਹੈ, ਦੇ ਸੀਨੀਅਰ ਮੀਤ ਪ੍ਰਧਾਨ ਨੀਰਜ ਸਤੀਜਾ ਨੇ ਏ.ਡੀ.ਜੀ.ਪੀ. ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਪੀ.ਪੀ.ਐਫ. ਦੇ ਮੁਖੀ ਆਰ.ਪੀ. ਢੋਕੇ ਨਾਲ ਮਿਲ ਕੇ ਇਸ ਉਪਰਾਲੇ ਦੀ ਅਗਵਾਈ ਕੀਤੀ।

ਇਹ ਵੀ ਪੜ੍ਹੋ : ਕੋਰੋਨਾ ਪਾਬੰਦੀਆਂ ਦੌਰਾਨ ਮੁਹਾਲੀ ਦੇ ਲੋਕਾਂ ਨੂੰ ਮਿਲੀ ਰਾਹਤ, ਜਾਣੋ ਕੀ ਨੇ ਨਵੇਂ ਹੁਕਮ?

The post ਕੈਪਟਨ ਨੇ ਲੁਧਿਆਣਾ ਵਿਖੇ CMC ਹਸਪਤਾਲ ‘ਚ PPF ਦੀ ਸਾਂਝੇਦਾਰੀ ਪਹਿਲ ਨਾਲ ਬੱਚਿਆਂ ਲਈ 50 ਬੈੱਡਾਂ ਦੇ ਕੋਵਿਡ ਵਾਰਡ ਦਾ ਵਰਚੂਅਲੀ ਕੀਤਾ ਉਦਘਾਟਨ appeared first on Daily Post Punjabi.