Cong panel recommends suspension Archives - Daily Post Punjabi

2 ਸਾਲਾਂ ਲਈ ਪਾਰਟੀ ‘ਚੋਂ ਹੋਣਗੇ ਸਸਪੈਂਡ ਹੋਣਗੇ ਜਾਖੜ ! ਅਨੁਸ਼ਾਸਨੀ ਕਮੇਟੀ ਨੇ ਸੋਨੀਆ ਗਾਂਧੀ ਨੂੰ ਕੀਤੀ ਸਿਫਾਰਿਸ਼
ਮੰਗਲਵਾਰ ਨੂੰ ਦਿੱਲੀ ਵਿੱਚ ਕਾਂਗਰਸ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ 2 ਸਾਲ ਲਈ ਮੁਅੱਤਲ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਇਸ ਦੀ ਸਿਫਾਰਿਸ਼ ਸੋਨੀਆ ਗਾਂਧੀ ਨੂੰ ਕੀਤੀ ਹੈ । ਜਿਸ ‘ਤੇ ਹੁਣ ਆਖਰੀ ਫ਼ੈਸਲਾ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਲਿਆ ਜਾਵੇਗਾ । ਜਿਸ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਹਨ ਸੁਨੀਲ ਜਾਖੜ ਨੂੰ 2 ਸਾਲ ਲਈ ਪਾਰਟੀ ਵਿੱਚੋਂ ਸਸਪੈਂਡ ਕੀਤਾ ਜਾ ਸਕਦਾ ਹੈ। ਇਸ ਮੀਟਿੰਗ ਤੋਂ ਪਹਿਲਾਂ ਸੁਨੀਲ ਜਾਖੜ ਨੇ ਟਵੀਟ ਕਰਦਿਆਂ ਕਾਂਗਰਸ ਹਾਈਕਮਾਨ ‘ਤੇ ਨਿਸ਼ਾਨਾ ਸਾਧਿਆ ਸੀ । ਜਿਸ ਵਿੱਚ ਉਨ੍ਹਾਂ ਲਿਖਿਆ- “ਆਜ ਸਰ ਕਲਮ ਹੋਂਗੇ ਉਨਕੇ, ਜਿਨਮੇਂ ਅਭੀ ਜ਼ਮੀਰ ਬਾਕੀ ਹੈ।”

Cong panel recommends suspension

ਜ਼ਿਕਰਯੋਗ ਹੈ ਕਿ ਸਾਬਕਾ ਸੀਐੱਮ ਚਰਨਜੀਤ ਚੰਨੀ ਬਾਰੇ ਦਿੱਤੇ ਬਿਆਨ ਲਈ ਜਾਖੜ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ । ਜਿਸਦਾ ਜਾਖੜ ਨੇ ਕੋਈ ਜਵਾਬ ਨਹੀਂ ਦਿੱਤਾ ਸੀ । ਇੰਨਾ ਹੀ ਨਹੀਂ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਸੰਦੇਸ਼ ਦਿੱਤਾ ਸੀ ਕਿ ਉਹ ਹਾਈਕਮਾਨ ਅੱਗੇ ਨਹੀਂ ਝੁਕਣਗੇ । ਹਾਲਾਂਕਿ ਜਾਖੜ ‘ਤੇ ਇਸ ਕਾਰਵਾਈ ਨਾਲ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਹੋਰ ਵੱਧ ਸਕਦਾ ਹੈ।

ਇਹ ਵੀ ਪੜ੍ਹੋ: ਦਰਦਨਾਕ ਹਾਦਸਾ: ਫਾਰਚੂਨਰ ਕਾਰ ਨਹਿਰ ‘ਚ ਡਿੱਗਣ ਕਾਰਨ 5 ਲੋਕਾਂ ਦੀ ਮੌਤ

ਦੱਸ ਦੇਈਏ ਕਿ ਸੁਨੀਲ ਜਾਖੜ ‘ਤੇ ਇਲਜ਼ਾਮ ਲੱਗੇ ਹਨ ਕਿ ਉਨ੍ਹਾਂ ਵੱਲੋਂ ਚਰਨਜੀਤ ਚੰਨੀ ਬਾਰੇ ਇਤਰਾਜ਼ਯੋਗ ਟਿੱਪਣੀ ਕੀਤੀ ਗਈ ਹੈ। ਹਾਲਾਂਕਿ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਉਹਨਾਂ ਨੇ ਕਦੇ ਵੀ ਦਲਿਤ ਸਮਾਜ ਵਿਰੁੱਧ ਕੋਈ ਇਤਰਾਜ਼ਯੋਗ ਭਾਸ਼ਾ ਨਹੀਂ ਵਰਤੀ। ਜੇਕਰ ਉਨ੍ਹਾਂ ਦੇ ਕਿਸੇ ਵੀ ਸ਼ਬਦ ਨਾਲ ਸਮਾਜ ਦੇ ਲੋਕਾਂ ਨੂੰ ਠੇਸ ਪਹੁੰਚੀ ਹੈ ਜਾਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਮੁਆਫ਼ੀ ਮੰਗਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post 2 ਸਾਲਾਂ ਲਈ ਪਾਰਟੀ ‘ਚੋਂ ਹੋਣਗੇ ਸਸਪੈਂਡ ਹੋਣਗੇ ਜਾਖੜ ! ਅਨੁਸ਼ਾਸਨੀ ਕਮੇਟੀ ਨੇ ਸੋਨੀਆ ਗਾਂਧੀ ਨੂੰ ਕੀਤੀ ਸਿਫਾਰਿਸ਼ appeared first on Daily Post Punjabi.