daljeet singh cheema Archives - Daily Post Punjabi

ਪੰਚਾਇਤੀ ਚੋਣਾਂ ਵਿਚਾਲੇ ਅਕਾਲੀ ਦਲ ਦੀ ਮੀਟਿੰਗ ਅੱਜ, ਪਾਰਟੀ ਉਮੀਦਵਾਰਾਂ ਦੀ ਨਾਮਜ਼ਦਗੀ ਰੱਦ ਹੋਣ ‘ਤੇ ਹੋਵੇਗਾ ਮੰਥਨ
ਪੰਜਾਬ ਵਿੱਚ ਪੰਚਾਇਤੀ ਚੋਣਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਅਹਿਮ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫਤਰ ‘ਚ 11 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਪਾਰਟੀ ਉਮੀਦਵਾਰਾਂ ਦੀ ਨਾਮਜ਼ਦਗੀ ਰੱਦ ਹੋਣ ‘ਤੇ ਮੰਥਨ ਹੋਵੇਗਾ। ਪਾਰਟੀ ਦੀ ਲੀਗਲ ਟੀਮ ਉਮੀਦਵਾਰਾਂ ਨਾਲ ਚਰਚਾ ਕਰੇਗੀ।

ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਕੱਲ੍ਹ ਉਹਨਾਂ ਸਾਰੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਜਿਹਨਾਂ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਰੋਕਿਆ ਗਿਆ ਹੈ, ਕਿ ਉਹ ਜ਼ਰੂਰੀ ਦਸਤਾਵੇਜ਼ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਤੇ ਸਰਕਾਰੀ ਅਧਿਕਾਰੀਆਂ ਵੱਲੋਂ ਕੀਤੀ ਧੱਕੇਸ਼ਾਹੀ ਦੇ ਸਬੂਤ ਲੈ ਕੇ 7 ਅਕਤੂਬਰ ਨੂੰ ਚੰਡੀਗੜ੍ਹ ਵਿਚ ਪਾਰਟੀ ਦੇ ਮੁੱਖ ਦਫਤਰ ਪਹੁੰਚਣ ਤਾਂ ਜੋ ਪਾਰਟੀ ਉਹਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਲੋੜੀਂਦੇ ਕਾਨੂੰਨੀ ਕਦਮ ਚੁੱਕ ਸਕੇ।

ਇਹ ਅਪੀਲ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੇ ਇਕ ਉਚ ਪੱਧਰੀ ਲੀਗਲ ਟੀਮ ਦਾ ਗਠਨ ਕੀਤਾ ਹੈ ਤਾਂ ਜੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਲੋੜੀਂਦੀਆਂ ਪਟੀਸ਼ਨਾਂ ਦਾਇਰ ਕੀਤੀਆਂ ਜਾ ਸਕਣ ਕਿਉਂਕਿ ਆਪ ਸਰਕਾਰ ਨੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕ ਕੇ ਲੋਕਤੰਤਰ ਦੀ ਆਵਾਜ਼ ਕੁਚਲਣ ਦਾ ਯਤਨ ਕੀਤਾ ਹੈ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੂੰ ਇਹ ਸ਼ਿਕਾਇਤਾਂ ਮਿਲੀਆਂ ਹਨ ਕਿ ਸੂਬੇ ਦੇ ਵੱਖ-ਵੱਖ ਭਾਗਾਂ ਵਿਚ ਸਰਪੰਚ ਅਤੇ ਪੰਚ ਅਹੁਦਿਆਂ ਲਈ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗਜ਼ ਵੱਡੀ ਪੱਧਰ ’ਤੇ ਰੱਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਅਸੀਂ ਸੂਬਾਈ ਚੋਣ ਕਮਿਸ਼ਨ ਕੋਲ ਪਹੁੰਚ ਕਰ ਕੇ ਆਪਣੀਆਂ ਸ਼ਿਕਾਇਤਾਂ ਦਿੱਤੀਆਂ ਸਨ ਪਰ ਉਹਨਾਂ ਦਾ ਨਿਬੇੜਾ ਨਹੀਂ ਕੀਤਾ ਗਿਆ।

ਉਹਨਾਂ ਕਿਹਾ ਕਿ ਹੁਣ ਲੀਗਲ ਟੀਮ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸ਼ਿਕਾਇਤਾਂ ਦੀ ਘੋਖ ਕਰ ਕੇ ਪੀੜਤਾਂ ਲਈ ਨਿਆਂ ਹਾਸਲ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਲੀਗਲ ਟੀਮ ਦੀ ਅਗਵਾਈ ਪਾਰਟੀ ਦੇ ਲੀਗਲ ਸੈਲ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਕਰਨਗੇ ਜਦੋਂ ਕਿ ਇਸ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕਾਬਲ ਵਕੀਲ ਵੀ ਸ਼ਾਮਲ ਕੀਤੇ ਗਏ ਹਨ। ਉਹਨਾ ਦੱਸਿਆ ਕਿ ਇਹ ਟੀਮ ਕੱਲ੍ਹ 7 ਅਕਤੂਬਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਚ 11.00 ਵਜੇ ਤੋਂ ਪੀੜਤ ਉਮੀਦਵਾਰਾਂ ਨਾਲ ਮੁਲਾਕਾਤ ਕਰੇਗੀ।

ਅਕਾਲੀ ਆਗੂ ਨੇ ਕਿਹਾ ਕਿ ਕੇਸਾਂ ਨੂੰ ਕਾਨੂੰਨੀ ਤੌਰ ’ਤੇ ਤਿਆਰ ਕਰ ਕੇ ਅਕਾਲੀ ਦਲ ਦਾ ਵਫਦ ਪਹਿਲਾਂ ਸੂਬਾਈ ਚੋਣ ਕਮਿਸ਼ਨ ਨੂੰ ਮਿਲੇਗਾ ਅਤੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਦੇ ਮਾਮਲੇ ਦੀ ਉਚ ਪੱਧਰੀ ਜਾਂਚ ਦੀ ਮੰਗ ਕਰੇਗਾ। ਉਹਨਾਂ ਕਿਹਾ ਕਿ ਲੋੜ ਪਈ ਤਾਂ ਪਾਰਟੀ ਹਾਈ ਕੋਰਟ ਵਿਚ ਵਿਸਥਾਰਿਤ ਪਟੀਸ਼ਨ ਵੀਦਾਇਰ ਕਰੇਗੀ ਤਾਂ ਜੋ ਸਭ ਲਈ ਨਿਆਂ ਹਾਸਲ ਕੀਤਾ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਚਾਇਤੀ ਚੋਣਾਂ ਵਿਚਾਲੇ ਅਕਾਲੀ ਦਲ ਦੀ ਮੀਟਿੰਗ ਅੱਜ, ਪਾਰਟੀ ਉਮੀਦਵਾਰਾਂ ਦੀ ਨਾਮਜ਼ਦਗੀ ਰੱਦ ਹੋਣ ‘ਤੇ ਹੋਵੇਗਾ ਮੰਥਨ appeared first on Daily Post Punjabi.

ਸ਼੍ਰੋਮਣੀ ਅਕਾਲੀ ਦਲ ਦੇ ਡਾ.ਦਲਜੀਤ ਸਿੰਘ ਚੀਮਾ ਸਣੇ ਇਨ੍ਹਾਂ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ। ਇਸ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਤੋਂ ਉਮੀਦਵਾਰ ਅਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਆਪਣੇ ਪਰਿਵਾਰਕ ਮੈਬਰਾਂ ਦੀ ਮੌਜੂਦਗੀ ਵਿਚ ਆਪਣੇ ਨਾਮਜ਼ਦਗੀ ਕਾਗਜ ਦਾਖ਼ਲ ਕਰ ਦਿੱਤੇ ਹਨ।

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਡਾ.ਦਲਜੀਤ ਸਿੰਘ ਚੀਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਗੁਰਬਚਨ ਸਿੰਘ ਬੱਬੇਹਾਲੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਸੀਨੀਅਰ ਆਗੂ ਹਾਜ਼ਰ ਸਨ।

ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਵਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਕੋਲ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰਵਾਏ ਗਏ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਸੰਜੀਵ ਤਲਵਾੜ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਖੰਨਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨੈਸ਼ਨਲ ਹਾਈਵੇ ‘ਤੇ ਨ.ਸ਼ੀ.ਲੇ ਪਦਾਰਥ ਨਾਲ ਭਰਿਆ ਟਰੱਕ ਕੀਤਾ ਬਰਾਮਦ

ਇਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਤੋਂ ਉਮੀਦਵਾਰ ਇਕਬਾਲ ਸਿੰਘ ਝੁੰਦਾ ਵਲੋਂ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਗਏ। ਉਨ੍ਹਾਂ ਨਾਲ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਸਨ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਸ਼੍ਰੋਮਣੀ ਅਕਾਲੀ ਦਲ ਦੇ ਡਾ.ਦਲਜੀਤ ਸਿੰਘ ਚੀਮਾ ਸਣੇ ਇਨ੍ਹਾਂ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ appeared first on Daily Post Punjabi.

SAD ਨੇ ਹਾਈ ਕੋਰਟ ਨੂੰ ਕੀਤੀ ਅਪੀਲ, ਰੇਤ ਮਾਫੀਆ ਖਿਲਾਫ਼ CBI ਜਾਂਚ ਦਾ ਦਾਇਰਾ ਸਾਰੇ ਸੂਬੇ ਤੱਕ ਵਧਾਇਆ ਜਾਵੇ
SAD seek CBI probe: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਦਾ ਸਵਾਗਤ ਕੀਤਾ ਜਿਸ ਰਾਹੀਂ ਅਦਾਲਤ ਨੇ ਰੋਪੜ ਵਿੱਚ ਰੇਤ ਮਾਇਨਿੰਗ ਥਾਵਾਂ ਨੇੜੇ ਗੈਰ-ਕਾਨੂੰਨੀ ਤੇ ਅਣਅਧਿਕਾਰਤ ਨਾਕਿਆਂ ਦੀ CBI ਜਾਂਚ ਦੇ ਹੁਕਮ ਦਿੱਤੇ ਹਨ।  ਜਿਸ ਤੋਂ ਬਾਅਦ ਪਾਰਟੀ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਇਸ ਜਾਂਚ ਦਾ ਦਾਇਰਾ ਸਾਰੇ ਸੂਬੇ  ਤੱਕ ਵਧਾਇਆ ਜਾਵੇ ਕਿਉਂਕਿ ਸੂਬੇ ਭਰ ਵਿੱਚ ਰੇਤ ਮਾਫੀਆ ਇਹ ‘ਗੁੰਡਾ ਟੈਕਸ’ ਵਸੂਲ ਕਰਦਾ ਹੈ।

SAD seek CBI probe

ਇਸ ਬਾਰੇ ਜਾਰੀ ਕੀਤੇ ਇੱਕ ਬਿਆਨ ਵਿੱਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਾਈ ਕੋਰਟ ਨੇ ਇਸ ਕੇਸ ਵਿੱਚ ਗੈਰ ਸਾਧਾਰਣ ਹਾਲਾਤ ਵੇਖਦਿਆਂ CBI ਜਾਂਚ ਦੇ ਹੁਕਮ ਦਿੱਤੇ ਹਨ । ਉਨ੍ਹਾਂ ਕਿਹਾ ਕਿ ਰੋਪੜ ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਟੀ ਨੇ ਗੁੰਡਾ ਟੈਕਸ ਸਾਰੇ ਸਰਕਾਰ ਦੇ ਝੂਠ ਨੂੰ ਬੇਨਕਾਬ ਕਰ ਦਿੱਤਾ ਹੈ ਜਦਕਿ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਜ਼ਿਲ੍ਹੇ ਵਿੱਚ ਕੋਈ ਗੁੰਡਾ ਟੈਕਸ ਨਹੀਂ ਵਸੂਲਿਆ ਜਾ ਰਿਹਾ । ਉਨ੍ਹਾਂ ਕਿਹਾ ਕਿ ਹੁਣ ਇਹ ਅਦਾਲਤ ਵਿੱਚ ਸਾਬਿਤ ਹੋ ਗਿਆ ਹੈ ਕਿ ਪੰਜਾਬ ਸਰਕਾਰ ਨੇ ਇਹ ਕਹਿ ਕੇ ਅਦਾਲਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਕਿ ਰੋਪੜ ਵਿੱਚ ਕੋਈ ਵੀ ਨਜਾਇਜ਼ ਨਾਕੇ ਜਾਂ ਬੈਰੀਅਰ ਨਹੀਂ ਹਨ, ਉਦੋਂ ਇਸ ਸਾਰੇ ਮਾਮਲੇ ਦੀ ਵਿਸਥਾਰਿਤ ਜਾਂਚ ਦੀ ਜ਼ਰੂਰਤ ਹੈ।

ਡਾ. ਚੀਮਾ ਨੇ ਕਿਹਾ ਕਿ ਰੇਤ ਮਾਫੀਆ ਨਾ ਸਿਰਫ ਸਰਕਾਰੀ ਖ਼ਜ਼ਾਨੇ ਦੀ ਲੁੱਟ ਕਰ ਰਿਹਾ ਹੈ ਬਲਕਿ ਇਸਨੇ ਵਾਤਾਵਰਣ ’ਤੇ ਵੀ ਉਲਟ ਅਸਰ ਪਾਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਲੁੱਟ ਪ੍ਰਤੀ ਮੂਕ ਦਰਸ਼ਕ ਬਣੀ ਹੋਈ ਹੈ ਜਦਕਿ ਕਾਂਗਰਸੀ ਵਿਧਾਇਕ ਇਸ ਘੁਟਾਲੇ ਵਿੱਚ ਸਭ ਤੋਂ ਮੂਹਰੇ ਹਨ। ਅਕਾਲੀ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਸਪਸ਼ਟ ਹੈ ਕਿ ਸਰਕਾਰੀ ਅਫਸਰ ਖਾਸ ਤੌਰ ’ਤੇ ਮਾਇਨਿੰਗ ਵਿਭਾਗ ਅਤੇ ਪੁਲਿਸ ਦ ਅਧਿਕਾਰੀ ਕਾਨੂੰਨ ਦੀ ਵਿਵਸਥਾ ਮੁਤਾਬਕ ਆਪਣਾ ਫਰਜ਼ ਨਿਭਾਉਣ ਵਿੱਚ ਅਸਫਲ ਰਹੇ ਹਨ। ਉਨ੍ਹਾਂ  ਕਿਹਾ ਕਿ ਅਜਿਹੇ ਸਾਰੇ ਅਧਿਕਾਰੀਆਂ ਖਿਲਾਫ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਰੇਤ ਮਾਇਨਿੰਗ ਥਾਵਾਂ ਦੀ ਆਪ ਨਿਗਰਾਨੀ ਕਰਨ ਕਿਉਂਕਿ ਸੂਬੇ ਭਰ ਵਿੱਚ ਅੰਨ੍ਹੇਵਾਹ ਮਾਇਨਿੰਗ ਕੀਤੀ ਜਾ ਰਹੀ ਹੈ।

The post SAD ਨੇ ਹਾਈ ਕੋਰਟ ਨੂੰ ਕੀਤੀ ਅਪੀਲ, ਰੇਤ ਮਾਫੀਆ ਖਿਲਾਫ਼ CBI ਜਾਂਚ ਦਾ ਦਾਇਰਾ ਸਾਰੇ ਸੂਬੇ ਤੱਕ ਵਧਾਇਆ ਜਾਵੇ appeared first on Daily Post Punjabi.