Deep Sidhu granted bail Archives - Daily Post Punjabi

ਵੱਡੀ ਖਬਰ : 26 ਜਨਵਰੀ ਦੇ ਮਾਮਲੇ ‘ਚ ਦੀਪ ਸਿੱਧੂ ਨੂੰ ਦਿੱਲੀ ਕੋਰਟ ਨੇ ਦਿੱਤੀ ਜ਼ਮਾਨਤ
Deep Sidhu granted bail : ਇਸ ਵੇਲੇ ਦੀ ਇੱਕ ਵੱਡੀ ਖਬਰ ਦਿੱਲੀ ਤੋਂ ਆ ਰਹੀ ਹੈ, ਜਿੱਥੇ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਘਟਨਾ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਇੱਕ ਅਦਾਲਤ ਨੇ ਅੱਜ ਦੀਪ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਹੈ। ਪਿੱਛਲੀ ਸੁਣਵਾਈ ਦੌਰਾਨ ਦੀਪ ਸਿੱਧੂ ਨੇ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕੀਤਾ ਸੀ ਕਿ ਉਸਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ 26 ਜਨਵਰੀ ਨੂੰ ਲਾਲ ਕਿਲ੍ਹੇ ਜਾਣ ਲਈ ਕੋਈ ਅਪੀਲ ਨਹੀਂ ਕੀਤੀ ਸੀ। ਸਿੱਧੂ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਕਿ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਸਿੱਧੂ ਨੇ ਭੀੜ ਨੂੰ ਲਾਮਬੰਦ ਕੀਤਾ ਸੀ। ਦੀਪ ਸਿੱਧੂ ਨੇ ਵੀ ਮੰਨਿਆ ਸੀ ਕਿ ਉਸ ਨੇ ਫੇਸਬੁੱਕ ‘ਤੇ ਵੀਡੀਓ ਪੋਸਟ ਕਰਨ ਦੀ ਗਲਤੀ ਕੀਤੀ ਸੀ ਅਤੇ ਦਲੀਲ ਦਿੱਤੀ ਸੀ ਕਿ ਇਹ ਕੋਈ ਜੁਰਮ ਨਹੀਂ ਸੀ। “ਮੈਂ ਬੱਸ ਇੱਕ ਵੀਡੀਓ ਪੋਸਟ ਕੀਤਾ, ਇਹ ਮੇਰੀ ਗਲਤੀ ਸੀ। ਹਰ ਗ਼ਲਤੀ ਕੋਈ ਜੁਰਮ ਨਹੀਂ ਹੁੰਦਾ। ਮੀਡੀਆ ਨੇ ਮੈਨੂੰ ਮੁੱਖ ਮੁਲਜ਼ਮ ਵਜੋਂ ਨਾਮ ਇਸ ਲਈ ਦਿੱਤਾ ਕਿਉਂਕਿ ਮੈਂ ਇੱਕ ਵੀਡੀਓ ਪੋਸਟ ਕੀਤਾ। ਮੈਨੂੰ ਮੀਡੀਆ ਨੇ ਮੁੱਖ ਸਾਜ਼ਿਸ਼ਕਾਰ ਵਜੋਂ ਬੰਨ ਦਿੱਤਾ, ਮੈਨੂੰ ਨਹੀਂ ਪਤਾ ਕਿਉਂ?” ਸਿੱਧੂ ਨੇ 8 ਅਪ੍ਰੈਲ ਨੂੰ ਆਪਣੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ ਆਪਣੇ ਵਕੀਲ ਰਾਹੀਂ ਇਹ ਗੱਲਾਂ ਕਹੀਆਂ ਸੀ।

Deep Sidhu granted bail

ਹਾਲਾਂਕਿ ਇਸ ਮੌਕੇ ਦੀਪ ਸਿੱਧੂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਲਾਲ ਕਿਲੇ ‘ਤੇ ਸਿਰਫ਼ ਮੌਜੂਦਗੀ ਨਾਲ ਹੀ ਇਹ ਨਹੀਂ ਮੰਨਿਆ ਜਾ ਸਕਦਾ ਕਿ ਉਹ ਹਿੰਸਾ ਕਰਨ ਵਾਲੇ ਲੋਕਾਂ ਨਾਲ ਸ਼ਾਮਿਲ ਸੀ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਇਮਾਨਦਾਰ ਨਾਗਰਿਕ ਹੈ ਅਤੇ ਉਹ ਸਿਰਫ਼ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਿਹਾ ਹੈ। ਦਰਅਸਲ ਟਰੈਕਟਰ ਰੈਲੀ ਲਈ ਕੇਂਦਰੀ ਦਿੱਲੀ ਵਿੱਚ ਦਾਖਲ ਹੋਏ ਕੁੱਝ ਕਿਸਾਨ ਲਾਲ ਕਿਲ੍ਹੇ ਪਹੁੰਚ ਗਏ ਸੀ ਅਤੇ ਇੱਥੇ ਕੁੱਝ ਪ੍ਰਦਰਸ਼ਨਕਾਰੀ ਨੌਜਵਾਨਾਂ ਨੂੰ ਨਿਸ਼ਾਨ ਸਾਹਿਬ ਲਹਿਰਾਉਂਦੇ ਵੇਖਿਆ ਗਿਆ ਸੀ। ਇੱਥੇ ਵੱਡੀ ਗਿਣਤੀ ਵਿੱਚ ਕਿਸਾਨ ਵੀ ਮੌਜੂਦ ਸਨ। ਜਾਣਕਾਰੀ ਦੇ ਅਨੁਸਾਰ ਨੇ ਇੱਥੇ ਕਿਲ੍ਹੇ ਦੇ ਬਿਲਕੁਲ ਨੇੜੇ, ਪੌੜੀਆਂ ਦੇ ਨੇੜੇ ਇੱਕ ਛੋਟੇ ਜਿਹੇ ਪੋਲ ‘ਤੇ ਕੇਸਰੀ ਝੰਡਾ ਲਹਿਰਾਇਆ ਗਿਆ ਸੀ। ਹਾਲਾਂਕਿ ਨੌਜਵਾਨਾਂ ਵਲੋਂ ਇੱਥੇ ਲਾਲ ਕਿਲ੍ਹੇ ਦੇ ਤਿਰੰਗੇ ਨਾਲ ਛੇੜਛਾੜ ਨਹੀਂ ਕੀਤੀ ਗਈ ਹੈ, ਬਲਕਿ ਨਿਸ਼ਾਨ ਸਾਹਿਬ ਨੂੰ ਇੱਕ ਖ਼ਾਲੀ ਪੋਲ ‘ਤੇ ਲਹਿਰਾਇਆ ਗਿਆ ਸੀ। ਗੌਰਤਲਬ ਹੈ ਕਿ ਦੀਪ ਸਿੱਧੂ ‘ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਿਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਤੀਸ ਹਜਾਰੀ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ।

ਇਹ ਵੀ ਦੇਖੋ : BIG BREAKING: ਦੀਪ ਸਿੱਧੂ ਨੂੰ ਮਿਲੀ ਜ਼ਮਾਨਤ, ਜਲਦੀ ਜੇਲ੍ਹ ਤੋਂ ਆਉਣਗੇ ਬਾਹਰ LIVE ਅਪਡੇਟ…!

The post ਵੱਡੀ ਖਬਰ : 26 ਜਨਵਰੀ ਦੇ ਮਾਮਲੇ ‘ਚ ਦੀਪ ਸਿੱਧੂ ਨੂੰ ਦਿੱਲੀ ਕੋਰਟ ਨੇ ਦਿੱਤੀ ਜ਼ਮਾਨਤ appeared first on Daily Post Punjabi.