dhan dhan Archives - Daily Post Punjabi

ਸਿੱਖ ਇਤਿਹਾਸ ਦੇ ਪੰਨਿਆਂ ‘ਚੋਂ: ”ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ”
dhan dhan guru ramdas ji: ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ, ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪਵਿੱਤਰ ਤੇ ਗੰਭੀਰ ਜੀਵਨ ਸੇਵਾ, ਪ੍ਰੇਮਾ-ਭਗਤੀ ਤੇ ਸਦਗੁਣਾਂ ਨਾਲ ਭਰਪੂਰ ਹੈ। ਗੁਰੂ ਜੀ ਨੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ‘ਤੇ ਰੋਸ਼ਨ ਕੀਤਾ ਭਾਵ ਜੀਵਨ ਦੇ ਹਰ ਪੱਖ ਨੂੰ ਸਾਰਥਿਕ ਬਣਾਉਣ ਲਈ ਜੁਗਤਿ ਸਮਝਾਈ। ਗੁਰੂ ਸਾਹਿਬ ਜੀ ਦੀ ਵਡਿਆਈ ਨੂੰ ਭਾਈ ਸੱਤਾ ਜੀ ਅਤੇ ਭਾਈ ਬਲਵੰਡ ਜੀ ਨੇ ਪਾਵਨ ਗੁਰਬਾਣੀ ਅੰਦਰ ਰਾਮਕਲੀ ਵਾਰ ਵਿੱਚ ਇਨ੍ਹਾਂ ਸ਼ਬਦਾਂ ਰਾਹੀਂ ਬਿਆਨ ਕੀਤਾ:-
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ।।
ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ।।
ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ।।
ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ।।

dhan dhan guru ramdas ji

ਗੁਰੂ ਸਾਹਿਬ ਜੀ ਦਾ ਜੀਵਨ ਸਧਾਰਨ ਪਰਿਵਾਰ ਤੋਂ ਆਰੰਭ ਹੋਇਆ ਅਤੇ ਨਿਸ਼ਕਾਮ ਸੇਵਾ ਤੇ ਸੱਚੇ ਸਿਦਕ ਕਰਕੇ ਗੁਰਗੱਦੀ ‘ਤੇ ਬਿਰਾਜਮਾਨ ਹੋਏ। ਗੁਰੂ ਜੀ ਨੇ ਸਿੱਖੀ ਦੇ ਬੂਟੇ ਨੂੰ ਪ੍ਰਫੁੱਲਿਤ ਕਰਨ ਲਈ ਅਨੇਕਾਂ ਕਾਰਜ ਕੀਤੇ। ਸ੍ਰੀ ਗੁਰੂ ਰਾਮਦਾਸ ਜੀ ਸੰਨ 1534 ਵਿਚ ਪਿਤਾ ਸ੍ਰੀ ਹਰਿਦਾਸ ਜੀ ਦੇ ਗ੍ਰਹਿ ਵਿਖੇ ਪ੍ਰਗਟ ਹੋਏ। ਸਮੇਂ ਦੀ ਪਰੰਪਰਾ ਅਨੁਸਾਰ ਵੱਡੇ ਪੁੱਤਰ ਨੂੰ,ਕਿਹਾ ਜਾਂਦਾ ਸੀ, ਜਿਸ ਕਰਕੇ ਪ੍ਰਾਰੰਭਕ ਰੂਪ ਵਿਚ ਗੁਰੂ ਜੀ ਭਾਈ ਜੇਠਾ ਜੀ ਦੇ ਨਾਮ ਨਾਲ ਜਾਣੇ ਜਾਂਦੇ ਰਹੇ। ਛੋਟੀ ਉਮਰ ਵਿਚ ਹੀ ਗੁਰੂ ਜੀ ਦੇ ਮਾਤਾ-ਪਿਤਾ ਸਾਥ ਛੱਡ ਕੇ ਅਕਾਲ ਪੁਰਖ ਨੂੰ ਪਿਆਰੇ ਹੋ ਗਏ। ਪਰਿਵਾਰਕ ਨਿਰਬਾਹ ਲਈ ਗੁਰੂ ਜੀ ਨੂੰ ਘੁੰਗਣੀਆਂ ਵੇਚਣੀਆਂ ਪਈਆਂ। ਇਤਿਹਾਸ ਅਨੁਸਾਰ ਗੁਰੂ ਜੀ ਦੇ ਨਾਨੀ ਜੀ ਗੁਰੂ ਜੀ ਨੂੰ ਬਾਸਰਕੇ ਲੈ ਆਏ। ਸ੍ਰੀ ਗੁਰੂ ਅਮਰਦਾਸ ਜੀ ਦੇ ਦਰਸ਼ਨਾਂ ਦੀ ਤਾਂਘ ਸਦਕਾ ਗੁਰੂ ਜੀ ਬਾਸਰਕੇ ਗਿੱਲਾਂ ਤੋਂ ਸ੍ਰੀ ਗੋਇੰਦਵਾਲ ਸਾਹਿਬ ਆ ਗਏ। ਗੁਰੂ ਜੀ ਦੀ ਨਿਮਰਤਾ, ਸੇਵਾ-ਸਿਮਰਨ, ਕਿਰਤ ਅਤੇ ਨੇਕ-ਸੁਭਾਅ ਨੂੰ ਵੇਖ ਕੇ ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੀ ਸਪੁੱਤਰੀ ਬੀਬੀ ਭਾਨੀ ਜੀ ਦਾ ਰਿਸ਼ਤਾ ਗੁਰੂ ਜੀ ਨਾਲ ਕਰ ਦਿੱਤਾ। ਗੁਰੂ-ਘਰ ਦਾ ਦਾਮਾਦ ਬਣ ਕੇ ਵੀ ਗੁਰੂ ਜੀ ਨੇ ਲੋਕ-ਲਾਜ ਦੀ ਪਰਵਾਹ ਨਾ ਕੀਤੀ ਅਤੇ ਦਿਨ-ਰਾਤ ਗੁਰੂ-ਘਰ ਦੀ ਸੇਵਾ ਵਿਚ ਤੱਤਪਰ ਰਹੇ। ਇਕ ਵਾਰ ਲਾਹੌਰ ਤੋਂ ਆਏ ਸ਼ਰੀਕੇ ਵਾਲਿਆਂ ਨੇ ਮਿਹਣਾ ਵੀ ਮਾਰਿਆ।

dhan dhan guru ramdas ji

ਸੰਖੇਪ ਵਿਚ ਵਾਕਿਆਤ ਇਸ ਤਰ੍ਹਾਂ ਹੈ ਕਿ ਆਪ ਸ੍ਰੀ ਗੁਰੂ ਅਮਰਦਾਸ ਜੀ ਦੀ ਰਹਿਨੁਮਾਈ ਹੇਠ ਬਾਉਲੀ ਦੀ ਕਾਰ ਵਿਚ ਤਨੋਂ-ਮਨੋਂ ਖੁਭੇ ਹੋਏ ਸਨ। ਲਾਹੌਰ ਤੋਂ ਕੁਝ ਸ਼ਰੀਕੇ ਵਾਲੇ ਸ੍ਰੀ ਗੋਇੰਦਵਾਲ ਸਾਹਿਬ ਆਏ। ਗੁਰੂ ਜੀ ਨੂੰ ਟੋਕਰੀ ਢੋਂਦੇ ਅਤੇ ਬਸਤਰ ਚਿੱਕੜ ਨਾਲ ਲਿਬੜੇ ਹੋਏ ਵੇਖ ਕੇ ਉਨ੍ਹਾਂ ਨੇ ਬੁਰਾ ਮਨਾਇਆ। ਜਦੋਂ ਗੱਲ ਸ੍ਰੀ ਗੁਰੂ ਅਮਰਦਾਸ ਜੀ ਪਾਸ ਪਹੁੰਚੀ ਤਾਂ ਪਾਤਸ਼ਾਹ ਬਖਸ਼ਿਸ਼ਾਂ ਦੇ ਘਰ ਵਿਚ ਆ ਗਏ। ਤੀਸਰੇ ਸਤਿਗੁਰੂ ਜੀ ਦੇ ਮੂੰਹੋਂ ਨਿਕਲਿਆ। ਇਹ ਚਿੱਕੜ ਨਹੀਂ ਵਡਿਆਈ ਦਾ ਕੇਸਰ ਤੇ ਗੁਲਾਲ ਹੈ। ਸਿਰ ‘ਤੇ ਆਮ ਟੋਕਰੀ ਨਹੀਂ, ਸਗੋਂ ਪਾਤਸ਼ਾਹੀ ਛਤਰ ਝੂਲਣ ਦਾ ਨਿਸ਼ਾਨ ਹੈ।ਇਸ ਤਰ੍ਹਾਂ ਗੁਰੂ ਜੀ ਦੀ ਨਿਮਰਤਾ ਅਤੇ ਸਦਗੁਣਾਂ ਨੂੰ ਦੇਖ ਕੇ ਸ੍ਰੀ ਗੁਰੂ ਅਮਰਦਾਸ ਜੀ ਨੇ ਗੁਰ-ਗੱਦੀ ਦੀ ਜ਼ਿੰਮੇਵਾਰੀ ਇਨ੍ਹਾਂ ਨੂੰ ਸੌਂਪੀ ਦਿੱਤੀ। ਗੁਰਗੱਦੀ ‘ਤੇ ਸੁਭਾਏਮਾਨ ਹੋਣ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਜੀ ਨੇ ਸਿੱਖ ਧਰਮ ਦੀ ਬੁਲੰਦੀ ਅਤੇ ਚੜ੍ਹਦੀ ਕਲਾ ਲਈ ਅਨੇਕਾਂ ਕਾਰਜ ਕੀਤੇ, ਜਿਸ ਨਾਲ ਗੁਰੂ ਘਰ ਦੀ ਵਡਿਆਈ ਚੁਫੇਰੇ ਫੈਲੀ। ਸ੍ਰੀ ਅੰਮ੍ਰਿਤਸਰ ਦੀ ਸਥਾਪਨਾ ਗੁਰੂ ਜੀ ਦਾ ਇੱਕ ਅਹਿਮ ਕਾਰਜ ਹੈ। ਸ੍ਰੀ ਗੁਰੂ ਰਾਮਦਾਸ ਜੀ ਤੀਸਰੇ ਪਾਤਸ਼ਾਹ ਜੀ ਦੇ ਹੁਕਮ ਨਾਲ ਇਥੇ ਆਏ ਅਤੇ ਸਰੋਵਰ ਦੀ ਖੁਦਵਾਈ ਆਰੰਭ ਕਰਵਾਈ। ਇਹ ਸਰੋਵਰ ਸੰਤੋਖਸਰ ਦੇ ਨਾਂ ਨਾਲ ਪ੍ਰਸਿੱਧ ਹੋਇਆ। ਇਸੇ ਦੌਰਾਨ ਗੁਰੂ ਜੀ ਨੇ ਨਗਰ ਗੁਰੂ ਕਾ ਚੱਕ ਵਸਾਇਆ, ਜੋ ਬਾਅਦ ਵਿਚ ਰਾਮਦਾਸਪੁਰ/ਚੱਕ ਰਾਮਦਾਸ ਦੇ ਨਾਂ ਨਾਲ ਜਾਣਿਆ ਗਿਆ ਅਤੇ ਫਿਰ ਸ੍ਰੀ ਅੰਮ੍ਰਿਤਸਰ ਵਜੋਂ ਮਸ਼ਹੂਰ ਹੋਇਆ। ਗੁਰੂ ਜੀ ਨੇ ਇਥੇ ਵੱਸਣ ਲਈ ਸੰਗਤਾਂ ਨੂੰ ਪ੍ਰੇਰਿਆ। ਇਸ ਨਗਰ ਨੂੰ ਆਬਾਦ ਕਰਨ ਲਈ ਗੁਰੂ ਜੀ ਨੇ ਵੱਖ-ਵੱਖ ਹੁਨਰਾਂ ਦੇ ਕਿਰਤੀਆਂ ਨੂੰ ਇਥੇ ਵਸਾਇਆ। ਇਤਿਹਾਸ ਅਨੁਸਾਰ ਇਹ ਵੱਖ-ਵੱਖ ਤਰ੍ਹਾਂ ਦੇ 52 ਕਿੱਤਿਆਂ ਨਾਲ ਸਬੰਧਤ ਲੋਕ ਸਨ। ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਇਆ ਇਹ ਨਗਰ ਮਨੁੱਖੀ ਬਰਾਬਰੀ ਅਤੇ ਭਰਾਤਰੀ ਭਾਵ ਦੀ ਇੱਕ ਮਿਸਾਲ ਬਣਿਆ। ਗੁਰੂ ਜੀ ਨੇ ਇਥੇ ਵੱਖ-ਵੱਖ ਸ਼੍ਰੇਣੀਆਂ ਦੇ ਲੋਕ ਵਸਾਏ ਸਨ। ਮਸੰਦ ਪ੍ਰਣਾਲੀ ਦਾ ਆਰੰਭ ਵੀ ਗੁਰੂ ਜੀ ਦਾ ਇੱਕ ਅਹਿਮ ਫੈਸਲਾ ਸੀ। ਮਸੰਦਾਂ ਨੇ ਗੁਰੂ ਘਰ ਦੇ ਪ੍ਰਚਾਰ-ਪ੍ਰਸਾਰ ਲਈ ਅਹਿਮ ਭੂਮਿਕਾ ਨਿਭਾਈ। ਮਸੰਦ ਸਿੱਖੀ ਦੇ ਉਹ ਪ੍ਰਚਾਰਕ ਸਨ, ਜੋ ਸੰਗਤਾਂ ਤੋਂ ਗੁਰੂ-ਘਰ ਲਈ ਭੇਟਾ ਇਕੱਠੀ ਕਰਦੇ ਅਤੇ ਸਿੱਖੀ ਦਾ ਪ੍ਰਚਾਰ ਕਰਦੇ ਸਨ। ਇਸੇ ਤਰ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਨੇ ਸਿੱਖੀ ਦੀਆਂ ਪਰੰਪਰਾਵਾਂ ਦੇ ਪਾਲਣ ਲਈ ਸੰਗਤਾਂ ਨੂੰ ਪ੍ਰੇਰਿਆ ਅਤੇ ਸਿੱਖੀ ਮਰਯਾਦਾ ਨੂੰ ਹੋਰ ਪੱਕਿਆਂ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਆਰੰਭ ਕੀਤੀ ਗਈ ਲੰਗਰ ਦੀ ਮਰਯਾਦਾ ਨੂੰ ਅੱਗੇ ਤੋਰਨ ਵਿਚ ਵੀ ਗੁਰੂ ਜੀ ਦਾ ਵਡਮੁੱਲਾ ਯੋਗਦਾਨ ਹੈ।

ਲਾਲ ਕਿਲ੍ਹੇ ਦੀ ਘਟਨਾ ‘ਤੇ ਭੜਕੇ ਲੋਕ, ਤਿਰੰਗੇ ਦਾ ਅਪਮਾਨ ਕਹੀ ਕੇ ਦੇਖੋ ਕਿਸ ਨੂੰ ਪਾ ਰਹੇ ਲਾਹਣਤਾਂ…

The post ਸਿੱਖ ਇਤਿਹਾਸ ਦੇ ਪੰਨਿਆਂ ‘ਚੋਂ: ”ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ” appeared first on Daily Post Punjabi.