diesel petrol Archives - Daily Post Punjabi

ਹਰਿਆਣਾ ‘ਚ 2 ਦਿਨ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, Petrol Pump ਮਾਲਕਾਂ ਨੇ ਹੜਤਾਲ ਦਾ ਕੀਤਾ ਐਲਾਨ
ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਹਰਿਆਣਾ ਨੇ 30 ਅਤੇ 31 ਮਾਰਚ ਨੂੰ ਸੂਬੇ ਭਰ ਦੇ ਪੈਟਰੋਲ ਪੰਪ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਦੂਜੇ ਪਾਸੇ ਟਰਾਂਸਪੋਰਟ ਨਾਲ ਸਬੰਧਤ ਕਾਰੋਬਾਰ ਵੀ ਪ੍ਰਭਾਵਿਤ ਹੋਣਗੇ। ਪੈਟਰੋਲ ਪੰਪਾਂ ਦੀ ਹੜਤਾਲ ਦੇ ਸਬੰਧ ਵਿੱਚ ਅੰਬਾਲਾ ਜ਼ਿਲ੍ਹਾ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਦੀ ਮੀਟਿੰਗ ਸ਼ਹਿਰ ਦੇ ਕਿੰਗਫਿਸ਼ਰ ਵਿਖੇ ਹੋਈ।

Petrol Pump Strike Haryana

ਇਸ ਵਿੱਚ ਹੜਤਾਲ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ। ਇਹ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿੱਥੇ ਪ੍ਰਧਾਨ ਨੇ ਕਿਹਾ ਕਿ ਪਿਛਲੇ ਸੱਤ ਸਾਲਾਂ ਤੋਂ ਸਰਕਾਰੀ ਤੇਲ ਏਜੰਸੀਆਂ ਵੱਲੋਂ ਪੰਪ ਡੀਲਰਾਂ ਦੇ ਕਮਿਸ਼ਨ ਵਿੱਚ ਵਾਧਾ ਨਹੀਂ ਕੀਤਾ ਗਿਆ। ਜਿਸ ਕਾਰਨ ਸਾਰੇ ਪੈਟਰੋਲ ਪੰਪ ਡੀਲਰਾਂ ਵਿੱਚ ਡੂੰਘਾ ਗੁੱਸਾ ਹੈ, ਜਦਕਿ ਕਮਿਸ਼ਨ ਵਧਾਉਣ ਲਈ ਸਰਕਾਰੀ ਏਜੰਸੀਆਂ ਨਾਲ ਕਈ ਦੌਰ ਦੀ ਗੱਲਬਾਤ ਹੋਈ। ਜ਼ਿਲ੍ਹੇ ਵਿੱਚ ਪੈਟਰੋਲ ਪੰਪਾਂ ਦੀ ਗਿਣਤੀ 100 ਤੋਂ ਵੱਧ ਹੈ। ਇਕ ਪੰਪ ‘ਤੇ ਰੋਜ਼ਾਨਾ ਤਿੰਨ ਤੋਂ ਪੰਜ ਹਜ਼ਾਰ ਲੀਟਰ ਤੇਲ ਵਿਕ ਰਿਹਾ ਹੈ। ਜੇਕਰ ਤੇਲ ਦੀਆਂ ਕੀਮਤਾਂ ਦਾ ਮੁਲਾਂਕਣ ਕੀਤਾ ਜਾਵੇ ਤਾਂ ਜ਼ਿਲ੍ਹੇ ਵਿੱਚ ਰੋਜ਼ਾਨਾ ਚਾਰ ਤੋਂ ਪੰਜ ਲੱਖ ਰੁਪਏ ਦਾ ਤੇਲ ਵਿਕ ਰਿਹਾ ਹੈ। ਤੇਲ ਨਾ ਮਿਲਣ ਕਾਰਨ ਲੋਕਾਂ ਨੂੰ ਦੋ ਦਿਨਾਂ ਵਿੱਚ ਵੱਡੇ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਢਿੱਲੋਂ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਸਾਰੇ ਪੈਟਰੋਲ ਪੰਪ ਡੀਲਰ ਸਰਕਾਰੀ ਏਜੰਸੀਆਂ ਤੋਂ ਤੇਲ ਕਮਿਸ਼ਨ ਵਧਾਉਣ ਦੀ ਮੰਗ ਕਰ ਰਹੇ ਹਨ। ਜਦੋਂ ਪੈਟਰੋਲ 65 ਰੁਪਏ ਦੇ ਕਰੀਬ ਸੀ ਤਾਂ ਡੀਜ਼ਲ ‘ਤੇ 2 ਰੁਪਏ ਅਤੇ ਪੈਟਰੋਲ ‘ਤੇ 3 ਰੁਪਏ ਪ੍ਰਤੀ ਲੀਟਰ ਕਮਿਸ਼ਨ ਦਿੱਤਾ ਜਾ ਰਿਹਾ ਹੈ। ਹੁਣ ਇਹ 100 ਰੁਪਏ ਦੇ ਕਰੀਬ ਹੈ ਪਰ ਕਮਿਸ਼ਨ ਨਹੀਂ ਵਧਾਇਆ ਗਿਆ। ਤੇਲ ਕਮਿਸ਼ਨ ਵਿੱਚ ਵਾਧਾ ਨਾ ਕੀਤੇ ਜਾਣ ਕਾਰਨ ਸਾਰੇ ਡੀਲਰਾਂ ਵਿੱਚ ਡੂੰਘਾ ਰੋਸ ਹੈ।

ਇਸ ਦੇ ਵਿਰੋਧ ਵਿੱਚ 30 ਮਾਰਚ ਨੂੰ ਸਵੇਰੇ 5 ਵਜੇ ਤੋਂ 1 ਅਪ੍ਰੈਲ ਨੂੰ ਸਵੇਰੇ 5 ਵਜੇ ਤੱਕ ਦੋ ਦਿਨ ਹੜਤਾਲ ਕੀਤੀ ਜਾਵੇਗੀ। ਸੰਜੀਵ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਹਰਿਆਣਾ ਦੇ ਸੂਬਾ ਪ੍ਰਧਾਨ ਸੰਜੀਵ ਚੌਧਰੀ ਨੇ ਕਿਹਾ ਕਿ ਪੂਰੇ ਸੂਬੇ ਵਿਚ ਦੋ ਦਿਨ ਦੀ ਹੜਤਾਲ ਹੋਵੇਗੀ। ਸਰਕਾਰੀ ਏਜੰਸੀਆਂ ਵੱਲੋਂ ਪੈਟਰੋਲ ਪੰਪ ਡੀਲਰਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਤੇਲ ਕਮਿਸ਼ਨ ‘ਤੇ ਲਗਾਤਾਰ ਸੱਤ ਸਾਲਾਂ ਤੋਂ ਆਵਾਜ਼ ਉਠਾਈ ਗਈ ਹੈ। ਪੈਟਰੋਲ ਪੰਪ ਡੀਲਰਾਂ ਦੀ ਹੜਤਾਲ ਦੇ ਮੱਦੇਨਜ਼ਰ ਕੇਂਦਰੀ ਤੇਲ ਏਜੰਸੀਆਂ ਨੇ ਵੀਰਵਾਰ ਨੂੰ ਦਿੱਲੀ ‘ਚ ਅਹਿਮ ਬੈਠਕ ਬੁਲਾਈ ਹੈ। ਜਿੱਥੇ ਤੇਲ ਕਮਿਸ਼ਨ ਦੀਆਂ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ, ਜੇਕਰ ਮੀਟਿੰਗ ਵਿੱਚ ਕੋਈ ਢੁੱਕਵਾਂ ਹੱਲ ਨਾ ਨਿਕਲਿਆ ਤਾਂ ਇਹ ਹੜਤਾਲ ਅਣਮਿੱਥੇ ਸਮੇਂ ਲਈ ਬਦਲ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਹਰਿਆਣਾ ‘ਚ 2 ਦਿਨ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, Petrol Pump ਮਾਲਕਾਂ ਨੇ ਹੜਤਾਲ ਦਾ ਕੀਤਾ ਐਲਾਨ appeared first on Daily Post Punjabi.

10 ਰੁਪਏ ਤੱਕ ਘਟ ਸਕਦੇ ਨੇ ਪੈਟਰੋਲ-ਡੀਜ਼ਲ ਦੇ ਰੇਟ, ਵੱਡੀ ਰਾਹਤ ਦੇਣ ਦੀ ਤਿਆਰੀ ‘ਚ ਮੋਦੀ ਸਰਕਾਰ
ਮੋਦੀ ਸਰਕਾਰ ਮਹਿੰਗਾਈ ਦੇ ਮੋਰਚੇ ‘ਤੇ ਜਨਤਾ ਨੂੰ ਵੱਡੀ ਰਾਹਤ ਦੇਣ ਜਾ ਰਹੀ ਹੈ। ਸੂਤਰਾਂ ਮੁਤਾਬਕ ਜਲਦ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵੱਡੀ ਕਟੌਤੀ ਹੋ ਸਕਦੀ ਹੈ। ਤੇਲ ਦੀਆਂ ਕੀਮਤਾਂ ਛੇ ਤੋਂ ਦਸ ਰੁਪਏ ਤੱਕ ਘਟ ਸਕਦੀਆਂ ਹਨ। ਦੱਸ ਦੇਈਏ ਕਿ ਪਿਛਲੇ ਲੰਬੇ ਸਮੇਂ ਤੋਂ ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਵਾਧਾ ਨਹੀਂ ਹੋਇਆ ਹੈ। ਕੱਚੇ ਤੇਲ ਦੀਆਂ ਕੀਮਤਾਂ ‘ਚ ਵੀ ਕਮੀ ਆਈ ਹੈ, ਜਿਸ ਦਾ ਫਾਇਦਾ ਹੁਣ ਸਰਕਾਰ ਲੋਕਾਂ ਨੂੰ ਦੇਣ ਜਾ ਰਹੀ ਹੈ।

ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ ਦੇ ਰੇਟ ਘਟਾਉਣ ਲਈ ਤੇਲ ਕੰਪਨੀਆਂ ਨਾਲ ਗੱਲ ਕਰ ਰਹੀ ਹੈ, ਤਾਂ ਜੋ ਆਉਣ ਵਾਲੇ ਦਿਨਾਂ ‘ਚ ਜਨਤਾ ਨੂੰ ਰਾਹਤ ਦਿੱਤੀ ਜਾ ਸਕੇ। ਹਾਲਾਂਕਿ ਸਰਕਾਰ ਇਹ ਰਾਹਤ ਕਦੋਂ ਦੇਵੇਗੀ, ਇਸ ਬਾਰੇ ਕੋਈ ਤੈਅ ਤਰੀਕ ਸਾਹਮਣੇ ਨਹੀਂ ਆਈ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਇਸ ਸਾਲ ਭਾਵ ਕੁਝ ਦਿਨਾਂ ‘ਚ ਜਾਂ ਫਿਰ ਨਵੇਂ ਸਾਲ ਦੀ ਸ਼ੁਰੂਆਤ ‘ਚ ਜਨਤਾ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਦਾ ਤੋਹਫਾ ਮਿਲ ਸਕਦਾ ਹੈ।

ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਰੋਜ਼ਾਨਾ ਤੈਅ ਹੁੰਦੀਆਂ ਹਨ। ਤੇਲ ਕੰਪਨੀਆਂ ਰੋਜ਼ਾਨਾ ਸਮੀਖਿਆ ਕਰਦੀਆਂ ਹਨ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਦੀਆਂ ਅਤੇ ਘਟਦੀਆਂ ਰਹਿੰਦੀਆਂ ਹਨ। ਫਿਲਹਾਲ ਅੰਤਰਰਾਸ਼ਟਰੀ ਬਾਜ਼ਾਰ ‘ਚ ਬ੍ਰੈਂਟ ਕੱਚੇ ਤੇਲ ਦੀ ਕੀਮਤ 78.71 ਡਾਲਰ ‘ਤੇ ਆ ਗਈ ਹੈ। ਸੂਤਰਾਂ ਕਿ ਵਿੱਤ ਮੰਤਰਾਲੇ ਅਤੇ ਪੈਟਰੋਲੀਅਮ ਮੰਤਰਾਲੇ ਕੋਲ ਤੇਲ ਦੀਆਂ ਕੀਮਤਾਂ ਘਟਾਉਣ ਲਈ ਬਲੂਪ੍ਰਿੰਟ ਤਿਆਰ ਹੈ ਵਿੱਤ ਇਸ ਸਬੰਧੀ ਵੱਖ-ਵੱਖ ਡਰਾਫਟ ਪ੍ਰਧਾਨ ਮੰਤਰੀ ਦਫ਼ਤਰ ਨੂੰ ਭੇਜੇ ਗਏ ਹਨ ਅਤੇ ਸਿਰਫ਼ ਪ੍ਰਧਾਨ ਮੰਤਰੀ ਦਫ਼ਤਰ ਦੀ ਮਨਜ਼ੂਰੀ ਦੀ ਉਡੀਕ ਹੈ।

ਇਹ ਵੀ ਪੜ੍ਹੋ : ਮਹਾਨ ਖੂ.ਨਦਾਨੀ! ਆਮ ਨਹੀਂ ਹੈ ਇਸ ਬਜ਼ੁਰਗ ਦਾ ਖੂ.ਨ, ਇਸ ਨੇ ਬਚਾਈ 24 ਲੱਖ ਤੋਂ ਵੱਧ ਬੱਚਿਆਂ ਦੀ ਜਾ.ਨ

ਜ਼ਿਕਰਯੋਗ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਇਸ ਸਮੇਂ ਇਕ ਲੀਟਰ ਪੈਟਰੋਲ ਦੀ ਕੀਮਤ 96.72 ਪੈਸੇ ਹੈ। ਜਦੋਂ ਕਿ ਰਾਜਸਥਾਨ ਵਿੱਚ ਇਹ 109.34 ਰੁਪਏ ਵਿੱਚ ਉਪਲਬਧ ਹੈ। ਇੱਕ ਲੀਟਰ ਪੈਟਰੋਲ ਹਰਿਆਣਾ ਵਿੱਚ 97.31 ਰੁਪਏ, ਯੂਪੀ ਵਿੱਚ 97.05 ਰੁਪਏ ਅਤੇ ਪੰਜਾਬ ਵਿੱਚ 98.45 ਰੁਪਏ ਵਿੱਚ ਮਿਲ ਰਿਹਾ ਹੈ। ਡੀਜ਼ਲ ਦੀ ਗੱਲ ਕਰੀਏ ਤਾਂ ਇਹ ਦਿੱਲੀ ਵਿੱਚ 89.62 ਰੁਪਏ, ਯੂਪੀ ਵਿੱਚ 90.16 ਰੁਪਏ, ਪੰਜਾਬ ਵਿੱਚ 88.57 ਰੁਪਏ ਅਤੇ ਹਰਿਆਣਾ ਵਿੱਚ 90.16 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਉਪਲਬਧ ਹੈ। ਜੇਕਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘੱਟ ਹੁੰਦੀਆਂ ਹਨ ਤਾਂ ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post 10 ਰੁਪਏ ਤੱਕ ਘਟ ਸਕਦੇ ਨੇ ਪੈਟਰੋਲ-ਡੀਜ਼ਲ ਦੇ ਰੇਟ, ਵੱਡੀ ਰਾਹਤ ਦੇਣ ਦੀ ਤਿਆਰੀ ‘ਚ ਮੋਦੀ ਸਰਕਾਰ appeared first on Daily Post Punjabi.

ਸਰਕਾਰ ਦੀ ਆਮਦਨ ਬਹੁਤ ਘੱਟ ਹੈ ਅਤੇ ਖਰਚਾ ਵੱਧ, ਅਜੇ ਨਹੀਂ ਘਟਾ ਸਕਦੇ ਪੈਟਰੋਲ-ਡੀਜ਼ਲ ਦੇ ਭਾਅ-ਪੈਟਰੋਲੀਅਮ ਮੰਤਰੀ
diesel petrol price hike union minister: ਦੇਸ਼ ‘ਚ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ।ਦੇਸ਼ ਦੇ ਕਈ ਸ਼ਹਿਰਾਂ ‘ਚ ਪੈਟਰੋਲ ਦੇ ਭਾਅ 100 ਰੁਪਏ ਪ੍ਰਤੀ ਲੀਟਰ ਪਾਰ ਕਰ ਚੁੱਕੇ ਹਨ।ਪੈਟਰੋਲੀਅਮ ਕੰਪਨੀਆਂ ਹਰ ਰੋਜ਼ ਕੀਮਤਾਂ ‘ਚ ਵਾਧਾ ਕਰ ਰਹੀਆਂ ਹਨ।ਜਨਤਾ ਵਧਦੀਆਂ ਕੀਮਤਾਂ ਦੀ ਮਾਰ ਤੋਂ ਪ੍ਰੇਸ਼ਾਨ ਹੈ।ਇਨਾਂ੍ਹ ਸਭ ਵਿਚਾਲੇ ਦੇਸ਼ ਦੇ ਪੈਟਰੋਲੀਅਮ ਮੰਤਰੀ ਨੇ ਸੰਕੇਤ ਦਿੱਤੇ ਹਨ ਕਿ ਡੀਜ਼ਲ-ਪੈਟਰੋਲ ਦੀਆਂ ਵਧਦੀਆਂ ਕੀਮਤਾਂ ਤੋਂ ਅਜੇ ਰਾਹਤ ਨਹੀਂ ਮਿਲਣ ਵਾਲੀ।

diesel petrol price hike union minister

ਗੁਜਰਾਤ ਪਹੁੰਚੇ ਕੇਂਦਰੀ ਪੈਟਰੋਲੀਅਮ ਮੰਤਰੀ ਧਮਿੰਦਰ ਪ੍ਰਧਾਨ ਤੋਂ ਸਵਾਲ ਪੁਛਿਆ ਗਿਆ ਕਿ ਕੀ ਆਸਮਾਨ ਛੂਹ ਰਹੀਆਂ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਘੱਟ ਹੋਣਗੀਆਂ? ਇਸ ਸਵਾਲ ਦੇ ਜਵਾਬ ‘ਚ ਧਮਿੰਦਰ ਪ੍ਰਧਾਨ ਨੇ ਕਿਹਾ ਕਿ ਅਜੇ ਸਰਕਾਰ ਦੀ ਆਮਦਾਨੀ ਕਾਫੀ ਘੱਟ ਹੋ ਗਈ ਹੈ।ਵਿੱਤੀ ਸਾਲ 2020-21 ਦੌਰਾਨ ਆਮਦਨੀ ਘੱਟ ਰਹੀ ਅਤੇ ਇਸਦੇ 2021-22 ‘ਚ ਵੀ ਘੱਟ ਹੋਣ ਦੇ ਆਸਾਰ ਹਨ।ਉਨਾਂ੍ਹ ਨੇ ਕਿਹਾ ਕਿ ਆਮਦਨੀ ਘੱਟ ਹੋਈ ਹੈ ਅਤੇ ਸਰਕਾਰ ਦਾ ਖਰਚਾ ਵਧਿਆ ਹੈ।

ਉਨਾਂ੍ਹ ਦਾ ਕਹਿਣਾ ਹੈ ਕਿ ਹੈਲਥ ਸੈਕਟਰ ‘ਚ ਖਰਚਾ ਵਧਿਆਹੈ।ਵੇਲਫੇਅਰ ਐਕਟੀਵਿਟੀਜ਼ ‘ਚ ਵੀ ਸਰਕਾਰ ਖਰਚਾ ਕਰ ਰਹੀ ਹੈ।ਉਨਾਂ੍ਹ ਨੇ ਕਿਹਾ ਕਿ ਵਧੇ ਖਰਚਿਆਂ ਅਤੇ ਘੱਟ ਹੋਈ ਆਮਦਨੀ ਨੂੰ ਦੇਖਦੇ ਹੋਏ ਡੀਜ਼ਲ ਪੈਟਰੋਲ ਦੇ ਭਾਅ ਘੱਟ ਕਰਨ ਦਾ ਇਹ ਸਹੀ ਸਮਾਂ ਨਹੀਂ ਹੈ।

ਇਹ ਵੀ ਪੜੋ:ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ…

ਦੇਸ਼ ਦੇ ਪੈਟਰੋਲੀਅਮ ਮੰਤਰੀ ਨੇ ਸਾਫ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੇ ਭਾਅ ਫਿਲਹਾਲ ਘੱਟ ਨਹੀਂ ਹੋਣਗੇ।ਉਨਾਂ੍ਹ ਨੇ ਇਸਦੀਆਂ ਕੀਮਤਾਂ ‘ਚ ਹੋ ਰਿਹਾ ਬੇਤਹਾਸ਼ਾ ਵਾਧੇ ਦੇ ਕਾਰਨ ਵੀ ਦੱਸੇ।ਪੈਟਰੋਲੀਅਮ ਮੰਤਰੀ ਨੇ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ‘ਚ ਵਾਧੇ ਦੇ ਪਿੱਛੇ ਮੁੱਖ ਕਾਰਨ ਅੰਤਰਰਾਸ਼ਟਰੀ ਬਾਜ਼ਾਰ ‘ਚ ਤੇਜੀ ਹੈ।ਉਨਾਂ੍ਹ ਨੇ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦਾ ਭਾਅ 70 ਡਾਲਰ ਪ੍ਰਤੀ ਬੈਰਲ ਕਰੀਬ ਪਹੁੰਚ ਗਿਆ ਹੈ।

ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਇਸ ਲਈ ਵਧ ਗਈਆਂ ਹਨ।ਮਹੱਤਵਪੂਰਨ ਹੈ ਕਿ ਡੀਜ਼ਲ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਨੀਤੀ ਆਯੋਗ ਦੇ ਵਾਈਸ ਚੇਅਰਮੈਨ ਰਾਜੀਵ ਕੁਮਾਰ ਨੇ ਕਿਹਾ ਸੀ ਕਿ ਸਰਕਾਰ ਨੂੰ ਕੁਝ ਕਰਨਾ ਚਾਹੀਦਾ।

ਇਹ ਵੀ ਪੜੋ:ਕੰਗਨਾ ਨੇ ਫਿਰ ਲਿਆ ਪੰਗਾ, ਸਿੱਖ ਗੁਰੂਆਂ ਨੂੰ ਦੱਸਿਆ ਹਿੰਦੂ, ਛੇੜਿਆ ਨਵਾਂ ਵਿਵਾਦ, ਲੋਕਾਂ ਨੇ ਬਣਾ ਦਿੱਤੀ ਰੇਲਸਰਕਾਰ ਦੀ ਆਮਦਨ ਬਹੁਤ ਘੱਟ ਹੈ ਅਤੇ ਖਰਚਾ ਵੱਧ, ਅਜੇ ਨਹੀਂ ਘਟਾ ਸਕਦੇ ਪੈਟਰੋਲ-ਡੀਜ਼ਲ ਦੇ ਭਾਅ-ਪੈਟਰੋਲੀਅਮ ਮੰਤਰੀ

The post ਸਰਕਾਰ ਦੀ ਆਮਦਨ ਬਹੁਤ ਘੱਟ ਹੈ ਅਤੇ ਖਰਚਾ ਵੱਧ, ਅਜੇ ਨਹੀਂ ਘਟਾ ਸਕਦੇ ਪੈਟਰੋਲ-ਡੀਜ਼ਲ ਦੇ ਭਾਅ-ਪੈਟਰੋਲੀਅਮ ਮੰਤਰੀ appeared first on Daily Post Punjabi.