dr balbir singh Archives - Daily Post Punjabi

ਜਲਦ ਹੀ ਹੋਵੇਗੀ 550 ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ਼ ਦੀ ਭਰਤੀ- ਡਾ. ਬਲਬੀਰ ਸਿੰਘ ਬੋਲੇ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਐਸਡੀਐਮ ਅਕਸ਼ਿਤਾ ਗੁਪਤਾ, ਸਿਵਲ ਸਰਜਨ ਜਸਪ੍ਰੀਤ ਕੌਰ ਨੇ ਉਨ੍ਹਾਂ ਨੂੰ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ।

ਸਿਵਲ ਹਸਪਤਾਲ ਦਾ ਦੌਰਾ ਕਰਨ ਆਏ ਸਿਹਤ ਮੰਤਰੀ ਨੇ ਲੋਕਾਂ ਨੂੰ ਪੁੱਛਿਆ ਕਿ ਤੁਹਾਨੂੰ ਲੋਕਾਂ ਨੂੰ ਕੋਈ ਸਮੱਸਿਆ ਤਾਂ ਨਹੀਂ ਆ ਰਹੀ ਹੈ। ਲੋਕਾਂ ਨੇ ਮੰਤਰੀ ਨੂੰ ਦੱਸਿਆ ਕਿ ਇੱਥੇ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਹੈ। ਮੰਤਰੀ ਨੇ ਵੀ ਇਸ ਤੋਂ ਸੰਤੁਸ਼ਟ ਹੁੰਦਿਆਂ ਕਿਹਾ ਕਿ ਹਸਪਤਾਲ ਵਿੱਚ ਹਰ ਤਰ੍ਹਾਂ ਦੀ ਮਸ਼ੀਨਰੀ ਮੌਜੂਦ ਹੈ।

ਮੰਤਰੀ ਡਾ. ਬਲਬੀਰ ਸਿੰਘ ਨੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਡੇਂਗੂ ਸਬੰਧੀ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਸਫਾਈ ਵੱਲ ਧਿਆਨ ਦੇਣ ਲਈ ਵੀ ਕਿਹਾ ਹੈ। ਇਸ ਤੋਂ ਇਲਾਵਾ ਜਲਦ ਹੀ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਨੂੰ ਦੋ ਮਹੀਨਿਆਂ ਵਿੱਚ ਪੂਰਾ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ‘ਚ ਹੁਣ ਨਹੀਂ ਮਿਲੇਗੀ ਫ੍ਰੀ ‘ਚ ਸਕਿਓਰਿਟੀ, ਪੁਲਿਸ ਨੇ ਤਿਆਰ ਕੀਤਾ ਡ੍ਰਾਫਟ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ‘ਚ ਪੈ ਰਹੀ ਕੜਾਕੇ ਦੀ ਗਰਮੀ ਅਤੇ ਆਉਣ ਵਾਲੇ ਮਾਨਸੂਨ ਕਾਰਨ ਡੇਂਗੂ, ਚਿਕਨਗੁਨੀਆ ਵਰਗੀਆਂ ਬਿਮਾਰੀਆਂ ਫੈਲ ਰਹੀਆਂ ਹਨ, ਇਸ ਸਬੰਧੀ ਉਹ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਨਗੇ। ਇਸ ਸਬੰਧੀ ਪਿਛਲੇ ਸਾਲ ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਰੋਕਥਾਮ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਲਦ ਹੀ 550 ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਪੈਰਾ ਮੈਡੀਕਲ ਦੀ ਭਰਤੀ ਵੀ 2 ਮਹੀਨਿਆਂ ਲਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਜਲਦ ਹੀ ਹੋਵੇਗੀ 550 ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ਼ ਦੀ ਭਰਤੀ- ਡਾ. ਬਲਬੀਰ ਸਿੰਘ ਬੋਲੇ appeared first on Daily Post Punjabi.

ਮਾਨ ਸਰਕਾਰ ਦਾ ਐਕਸ਼ਨ, 3 ਲਿੰਗ ਨਿਰਧਾਰਨ ਟੈਸਟ ਕਰਨ ਵਾਲੇ ਰੈਕੇਟਾਂ ਦਾ ਪਰਦਾਫਾਸ਼, ਜਾਲ ਵਿਛਾ ਕੇ ਫੜੇ ਦੋਸ਼ੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸੂਬੇ ਵਿੱਚ ਭਰੂਣ ਹੱਤਿਆ ਦੀ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਖਰੜ, ਡੇਰਾਬਸੀ ਅਤੇ ਮੋਗਾ ਸਮੇਤ ਤਿੰਨ ਗੈਰ-ਕਾਨੂੰਨੀ ਲਿੰਗ ਨਿਰਧਾਰਨ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਵੀਰਵਾਰ ਨੂੰ ਦਿੱਤੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਖਾਸ ਥਾਵਾਂ ‘ਤੇ ਕੀਤੇ ਜਾ ਰਹੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟਾਂ ਸਬੰਧੀ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ ਲੁਧਿਆਣਾ ਅਤੇ ਬਰਨਾਲਾ ਦੀਆਂ ਸਿਹਤ ਟੀਮਾਂ ਨੇ ਇਨ੍ਹਾਂ ਰੈਕੇਟਾਂ ਦਾ ਪਰਦਾਫਾਸ਼ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਇਆ। ਉਨ੍ਹਾਂ ਕਿਹਾ, “ਸਾਡੀਆਂ ਸਿਹਤ ਟੀਮਾਂ ਨੇ ਪੁਲਿਸ ਟੀਮਾਂ ਦੇ ਨਾਲ ਇੱਕ ਗਰਭਵਤੀ ਔਰਤ ਨੂੰ ਇਨ੍ਹਾਂ ਕੇਂਦਰਾਂ ਵਿੱਚ ਧੋਖਾਧੜੀ ਦੇ ਤੌਰ ‘ਤੇ ਲਿਜਾਇਆ ਅਤੇ ਇਨ੍ਹਾਂ ਥਾਵਾਂ ‘ਤੇ ਲਿੰਗ ਨਿਰਧਾਰਨ ਟੈਸਟ ਕਰਵਾਉਂਦੇ ਹੋਏ ਦੋਸ਼ੀਆਂ ਨੂੰ ਰੰਗੇ ਹੱਥੀਂ ਫੜਿਆ।”

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਡੇਰਾਬੱਸੀ ‘ਚ ਵੀ ਇੱਕ ਦੋਸ਼ੀ ਫੜਿਆ ਗਿਆ ਹੈ, ਜੋ ਕਿ ਲੋਕਾਂ ਨੂੰ ਕੋਈ ਨਾ ਕੋਈ ਸਪੈਸ਼ਲ ਦਵਾਈ ਦੇ ਕੇ ਮੁੰਡਾ ਹੋਣ ਦਾ ਝਾਂਸਾ ਦੇ ਕੇ ਵਰਗਲਾਉਂਦਾ ਸੀ।

ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਸਹਾਇਕ ਡਾਇਰੈਕਟਰ ਡਾ. ਵਿਨੀਤ ਨਾਗਪਾਲ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਇਨ੍ਹਾਂ ਛਾਪਿਆਂ ਨੂੰ ਰਾਜ ਪੱਧਰ ‘ਤੇ ਅਤੇ ਸਿਵਲ ਸਰਜਨਾਂ-ਲੁਧਿਆਣਾ ਅਤੇ ਬਰਨਾਲਾ ਦੋਵਾਂ ਦਾ ਤਾਲਮੇਲ ਕੀਤਾ।

ਉਨ੍ਹਾਂ ਦੱਸਿਆ ਕਿ ਬਰਨਾਲਾ ਦੀ ਟੀਮ ਨੇ ਮੋਗਾ ਵਿੱਚ ਆਪਣੀ ਛਾਪੇਮਾਰੀ ਦੌਰਾਨ ਮੌਕੇ ਤੋਂ ਇੱਕ ਗੈਰ-ਰਜਿਸਟਰਡ ਅਲਟਰਾਸਾਊਂਡ ਮਸ਼ੀਨ ਅਤੇ ਲਿੰਗ ਨਿਰਧਾਰਨ ਟੈਸਟ ਕਰਨ ਲਈ ਮੁਲਜ਼ਮਾਂ ਨੂੰ ਅਦਾ ਕੀਤੀ 15000 ਰੁਪਏ ਦੀ ਰਾਸ਼ੀ ਬਰਾਮਦ ਕੀਤੀ ਹੈ, ਇਸ ਤੋਂ ਇਲਾਵਾ ਮੌਕੇ ਤੋਂ ਗਰਭਪਾਤ ਕਰਵਾਉਣ ਲਈ ਵਰਤੇ ਜਾਂਦੇ ਹੋਰ ਯੰਤਰ ਅਤੇ ਦਵਾਈਆਂ ਵੀ ਬਰਾਮਦ ਕੀਤੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਲਈ ਮਾਣ, ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਬਣੇ ਏਸ਼ਿਆਈ ਖੇਡਾਂ ‘ਚ ਭਾਰਤੀ ਟੀਮ ਦੇ ਝੰਡਾਬਰਦਾਰ

ਉਨ੍ਹਾਂ ਦੱਸਿਆ ਕਿ ਲੁਧਿਆਣਾ ਦੀ ਟੀਮ ਵੱਲੋਂ ਖਰੜ ਵਿੱਚ ਕੀਤੀ ਛਾਪੇਮਾਰੀ ਦੌਰਾਨ ਇੱਕ ਗਾਇਨੀਕੋਲੋਜਿਸਟ ਅਤੇ ਦੋ ਹੋਰ ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ, ਜਦਕਿ ਤਿੰਨਾਂ ਮਾਮਲਿਆਂ ਵਿੱਚ ਮੁਲਜ਼ਮਾਂ ਖ਼ਿਲਾਫ਼ ਪੀਸੀ-ਪੀਐਨਡੀਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਮਾਨ ਸਰਕਾਰ ਦਾ ਐਕਸ਼ਨ, 3 ਲਿੰਗ ਨਿਰਧਾਰਨ ਟੈਸਟ ਕਰਨ ਵਾਲੇ ਰੈਕੇਟਾਂ ਦਾ ਪਰਦਾਫਾਸ਼, ਜਾਲ ਵਿਛਾ ਕੇ ਫੜੇ ਦੋਸ਼ੀ appeared first on Daily Post Punjabi.

ਮੰਤਰੀ ਡਾ. ਬਲਬੀਰ ਸਿੰਘ ਦਾ ਐਲਾਨ, ਹੜ੍ਹ ਪੀੜਤਾਂ ਲਈ ਇੱਕ ਮਹੀਨੇ ਦੀ ਤਨਖਾਹ ਦੇਣਗੇ CM ਰਾਹਤ ਫੰਡ ‘ਚ
ਪੰਜਾਬ ਵਿੱਚ ਵਾਪਰੇ ਕੁਦਰਤ ਦੇ ਇਸ ਕਹਿਰ ਵਿਚਾਲੇ ਹੜ੍ਹਾਂ ਕਾਰਨ ਕਈ ਲੋਕ ਬੇਘਰ ਹੋ ਗਏ ਹਨ। ਇਨ੍ਹਾਂ ਲੋਕਾਂ ਦੀ ਮਦਦ ਲਈ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕਰਨਗੇ। ਦੂਜੇ ਪਾਸੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਨੇ ਵੀ ਆਪਣੀ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਨੂੰ ਦੇਣ ਦਾ ਐਲਾਨ ਕੀਤਾ ਹੈ।

ਸਿਹਤ ਮੰਤਰੀ ਨੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਦਾ ਦੌਰਾ ਕਰਨਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹੜ੍ਹਾਂ ਤੋਂ ਬਾਅਦ ਮਹਾਂਮਾਰੀ ਨਾ ਫੈਲੇ। ਫਿਲਹਾਲ ਉਹ ਜ਼ਿਲ੍ਹਾ ਹੈੱਡਕੁਆਰਟਰ ਦਾ ਦੌਰਾ ਕਰਨ ਲਈ ਮੁਹਾਲੀ ਪੁੱਜੇ ਹੋਏ ਹਨ। ਦੂਜੇ ਪਾਸੇ ਮੰਤਰੀ ਬਲਬੀਰ ਸਿੰਘ ਨੇ ਨਦੀ ‘ਚ ਨੱਥ ਚੂੜਾ ਪਾਉਣ ਬਾਰੇ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਨਾ ਕਰੋ, ਜਦੋਂ ਪਾਣੀ ਦਾ ਪੱਧਰ ਘੱਟਣ ਲੱਗਾ ਤਾਂ ਤੁਸੀਂ ਨੱਥ ਚੂੜਾ ਲੈ ਕੇ ਉਥੇ ਪਹੁੰਚ ਗਏ, ਉਸ ਵੇਲੇ ਲੈ ਕੇ ਆਉਂਦੇ ਜਦੋਂ ਹੜ੍ਹ ਦਾ ਪਾਣੀ ਲੋਕਾਂ ਦੇ ਘਰਾਂ ਤੇ ਫਸਲਾਂ ਨੂੰ ਬਰਬਾਦ ਕਰ ਰਿਹਾ ਸੀ।

ਦੱਸ ਦੇਈਏ ਕਿ ਭਗਵੰਤ ਮਾਨ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਵਾਰ ਪੰਜਾਬ ਵਿੱਚ ਸਪੈਸ਼ਲ ਗਿਰਦਾਵਰੀ ਕਰਵਾਈ ਜਾਵੇਗੀ, ਜਿਸ ਵਿੱਚ ਸਿਰਫ ਜ਼ਮੀਨ ਹੀ ਨਹੀਂ, ਘਰਾਂ ਦੇ ਨੁਕਸਾਨ, ਮਵੇਸ਼ੀਆਂ ਦੇ ਨੁਕਸਾਨ ਨੂੰ ਵੀ ਦਰਜ ਕੀਤ ਜਾਵੇਗਾ। ਉਸ ਮੁਤਾਬਕ ਪਰਿਵਾਰਾਂ ਨੂੰ ਮੁਆਵਜ਼ਾ ਮਿਲੇਗਾ।

ਇਹ ਵੀ ਪੜ੍ਹੋ : ਹੜ੍ਹ ਵਾਲੇ ਇਲਾਕੇ ‘ਚ ਪਹੁੰਚੇ CM ਮਾਨ ਵੱਲੋਂ ਮੁਆਵਜ਼ੇ ਦਾ ਐਲਾਨ, ਗਲ ਲੱਗ ਭੁੱਬਾਂ ਮਾਰ ਰੋਇਆ ਬਜ਼ੁਰਗ

ਇਸੇ ਵਿਚਾਲੇ ਮੌਸਮ ਵਿਭਾਗ ਨੇ ਪੰਜਾਬ ਦੇ 2 ਜ਼ਿਲ੍ਹਿਆਂ ਬਠਿੰਡਾ ਤੇ ਮਾਨਸਾ ਵਿੱਚ ਅਗਲੇ ਤਿੰਨ ਘੰਟਿਆਂ ਵਿੱਚ ਮੀਂਹ ਦਾ ਅਲਰਟ ਦਿੱਤਾ ਹੈ। ਮੀਂਹ ਦੇ ਨਾਲ ਇਥੇ 30 ਤੋਂ 40 km ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮੰਤਰੀ ਡਾ. ਬਲਬੀਰ ਸਿੰਘ ਦਾ ਐਲਾਨ, ਹੜ੍ਹ ਪੀੜਤਾਂ ਲਈ ਇੱਕ ਮਹੀਨੇ ਦੀ ਤਨਖਾਹ ਦੇਣਗੇ CM ਰਾਹਤ ਫੰਡ ‘ਚ appeared first on Daily Post Punjabi.

‘ਗਵਰਨਰ ਸ੍ਹਾਬ ਕੇਂਦਰ ਨੂੰ ਸਲਾਹ ਦੇਣ’- ਸਰਹੱਦੀ ਖੇਤਰਾਂ ਦੇ ਦੌਰੇ ‘ਤੇ ਮੰਤਰੀ ਬਲਬੀਰ ਸਿੰਘ ਦਾ ਨਿਸ਼ਾਨਾ
ਫਰੀਦਕੋਟ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਨਵੇਂ ਬਣੇ ਜੱਚਾ-ਬੱਚਾ ਬਲਾਕ ਦਾ ਨਿਰੀਖਣ ਕਰਨ ਪਹੁੰਚੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਵੀਰਵਾਰ ਨੂੰ ਰਾਜਪਾਲ ਬਨਵਾਰੀਲਾਲ ਪੁਰੇਹਿਤ ਦੇ ਸਰਹੱਦੀ ਖੇਤਰਾਂ ਦੇ ਦੌਰੇ ‘ਤੇ ਨਿਸ਼ਾਨਾ ਵਿੰਨ੍ਹਿਆ।

ਇਸ ਮੌਕੇ ਬੋਲਦਿਆਂ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਲਈ ਯਤਨ ਕੀਤੇ ਜਾ ਰਹੇ ਹਨ। ਜਦੋਂਕਿ ਜੇ ਰਾਜਪਾਲ ਬਨਵਾਰੀਲਾਲ ਪੁਰੇਹਿਤ ਦੌਰਾ ਕਰਨ ਤੋਂ ਬਾਅਦ ਕੋਈ ਸਲਾਹ ਦੇਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਕੇਂਦਰ ਸਰਕਾਰ ਨੂੰ ਦੇਣੀ ਚਾਹੀਦੀ ਹੈ। ਕਿਉਂਕਿ ਇੱਥੇ ਤਾਂ ਨਸ਼ਾ ਕਿਲੋ ਵਿੱਚ ਆਉਂਦਾ ਹੈ ਪਰ ਦੂਜੇ ਸਰਹੱਦੀ ਸੂਬਿਆਂ ਵਿੱਚ ਨਸ਼ਾ ਕੁਇੰਟਲ ਦੇ ਹਿਸਾਬ ਨਾਲ ਆ ਰਿਹਾ ਹੈ। ਪੰਜਾਬ ਪੁਲਿਸ ਦੀ ਇਨਪੁਟ ‘ਤੇ ਪੰਜਾਬ ਤੋਂ ਬਾਹਰੋਂ ਵੀ ਨਸ਼ਾ ਫੜਿਆ ਵੀ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾ ਸਿਰਫ਼ ਨਸ਼ਿਆਂ ਦੇ ਜਾਲ ਨੂੰ ਤੋੜਨ ਲਈ ਯਤਨਸ਼ੀਲ ਹੈ, ਸਗੋਂ ਮੁੜ ਵਸੇਬਾ ਕੇਂਦਰਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਠੀਕ ਕਰਕੇ ਉਨ੍ਹਾਂ ਨੂੰ ਰੁਜ਼ਗਾਰ ਦੇਣ ਲਈ ਵੀ ਕੰਮ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਸੁਧਾਰਾਂ ‘ਤੇ ਪਹਿਲਕਦਮੀ ਦੇ ਆਧਾਰ ‘ਤੇ ਕੰਮ ਕਰ ਰਹੀ ਹੈ। ਜਿਸ ਕਾਰਨ ਸੂਬੇ ਭਰ ਦੇ ਕਮਿਊਨਿਟੀ ਹੈਲਥ ਸੈਂਟਰਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਜਿਸ ਦੀ ਸੂਚੀ ਬਣਾ ਲਈ ਗਈ ਹੈ ਅਤੇ ਐਸਟੀਮੇਟ ਵੀ ਤਿਆਰ ਕਰ ਲਿਆ ਗਿਆ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜਲਦੀ ਹੀ ਲਗਭਗ 50 ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਜਿਸ ਵਿੱਚ ਇਮਾਰਤ, ਲੇਬਰ ਰੂਮ, ਐਮਰਜੈਂਸੀ ਅਤੇ ਅਪਰੇਸ਼ਨ ਥੀਏਟਰ ਆਦਿ ਨੂੰ ਅਪਗ੍ਰੇਡ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਦੇ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਨਵਾਂ ਸੰਕਲਪ ਪੇਸ਼ੈਂਟ ਫੈਸੀਲੀਟੇਸ਼ਨ ਏਰੀਆ ਸ਼ੁਰੂ ਕੀਤਾ ਜਾ ਰਿਹਾ ਹੈ। ਜਿੱਥੇ ਆਉਣ ਵਾਲੇ ਮਰੀਜ਼ਾਂ ਲਈ ਬੈਠਣ ਦਾ ਪ੍ਰਬੰਧ, ਪਾਣੀ, ਕੰਟੀਨ ਅਤੇ ਹੋਰ ਸਾਰੀਆਂ ਸਹੂਲਤਾਂ ਹੋਣਗੀਆਂ। ਇਸ ਤੋਂ ਇਲਾਵਾ ਮਰੀਜ਼ਾਂ ਦੀ ਮਦਦ ਲਈ ਸਟਾਫ਼ ਵੀ ਇੱਥੇ ਮੌਜੂਦ ਰਹੇਗਾ, ਜੋ ਮਰੀਜ਼ਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਕ ਮਾਰਗਦਰਸ਼ਨ ਕਰਨਗੇ. ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਆਵੇ। ਉੱਥੇ ਫੀਡਬੈਕ ਵੀ ਲਿਆ ਜਾਵੇਗਾ।

ਇਹ ਵੀ ਪੜ੍ਹੋ : ਅਫ਼ਗਾਨਿਸਤਾਨ : ਉਪ ਰਾਜਪਾਲ ਦੀ ਅੰਤਿਮ ਵਿਦਾਈ ਦੌਰਾਨ ਫਿਦਾਈਨ ਹਮਲਾ, ਤਾਲਿਬਾਨ ਕਮਾਂਡਰ ਸਣੇ 16 ਮੌਤਾਂ

ਰਾਜ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹਣ ਬਾਰੇ ਗੱਲ ਕਰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਜ਼ਮੀਨ ਲਈ ਟੈਂਡਰ ਦੀ ਪ੍ਰਕਿਰਿਆ ਹੋ ਚੁੱਕੀ ਹੈ ਅਤੇ ਜਲਦੀ ਹੀ ਉੱਥੇ ਕੰਮ ਸ਼ੁਰੂ ਹੋ ਜਾਵੇਗਾ, ਜਦਕਿ ਮਲੇਰਕੋਟਲਾ ਅਤੇ ਸੰਗਰੂਰ ਵਿੱਚ ਅਜੇ ਵੀ ਜ਼ਮੀਨ ਦਾ ਮਸਲਾ ਹੈ, ਜਿਸ ਨੂੰ ਜਲਦੀ ਹੀ ਹੱਲ ਕਰਕੇ ਉਥੇ ਵੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ‘ਗਵਰਨਰ ਸ੍ਹਾਬ ਕੇਂਦਰ ਨੂੰ ਸਲਾਹ ਦੇਣ’- ਸਰਹੱਦੀ ਖੇਤਰਾਂ ਦੇ ਦੌਰੇ ‘ਤੇ ਮੰਤਰੀ ਬਲਬੀਰ ਸਿੰਘ ਦਾ ਨਿਸ਼ਾਨਾ appeared first on Daily Post Punjabi.

ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਮਾਂਡਵਿਆ ਨਾਲ ਕੀਤੀ ਮੁਲਾਕਾਤ, ਸੂਬੇ ਦੇ ਹਸਪਤਾਲਾਂ ਲਈ ਮੰਗੀ ਮਦਦ
ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵਿਆ ਐਤਵਾਰ ਨੂੰ ਪਟਿਆਲਾ ਦੌਰੇ ‘ਤੇ ਪਹੁੰਚੇ। ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਨਾਲ ਹੀ ਪੰਜਾਬ ਦੇ ਸਿਹਤ ਖੇਤਰ ਮਾਲ ਸਬੰਧਿਤ ਮਾਮਲਿਆਂ ‘ਤੇ ਵੀ ਕੇਂਦਰੀ ਮੰਤਰੀ ਨਾਲ ਗੱਲਬਾਤ ਕੀਤੀ।

Health minister Dr Balbir Singh

ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਨੂੰ ਪੰਜਾਬ ਦੇ ਸਿਹਤ ਖੇਤਰ ਸਬੰਧੀ ਇੱਕ ਵਿਸਥਾਰਪੂਰਵਕ ਮੰਗ ਪੱਤਰ ਸੌਂਪਿਆ ਹੈ। ਇਸਦੇ ਨਾਲ ਹੀ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਸਰਕਾਰ CM ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੀਆਂ ਸਿਹਤ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਕੋਸ਼ਿਸ਼ ਵਿੱਚ ਹਨ। ਡਾ. ਬਲਬੀਰ ਸਿੰਘ ਵੱਲੋਂ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ਦੀ ਗੱਲ ਕਹੀ ਗਈ। ਦੱਸਿਆ ਗਿਆ ਕਿ ਇਸ ‘ਤੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵਿਆ ਨੇ ਭਰੋਸਾ ਵੀ ਦਿੱਤਾ।

ਇਹ ਵੀ ਪੜ੍ਹੋ: ਪਹਿਲੀ ਵਾਰ ਸੈਸ਼ਨ ਤੋਂ ਪਹਿਲਾਂ ਸਰਕਾਰੀ ਸਕੂਲਾਂ ‘ਚ ਪਹੁੰਚੀਆਂ ਕਿਤਾਬਾਂ, ਬੈਂਸ ਬੋਲੇ- ‘ਇਹ ਹੈ ਬਦਲਾਅ…’

ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕਾਂ ਬਾਰੇ ਦੱਸਦਿਆਂ ਹੋਇਆਂ ਸੂਬੇ ਦੇ ਹਸਪਤਾਲਾਂ ਵਿੱਚ ਕ੍ਰਿਟਿਕਲ ਕੇਅਰ ਬਲਾਕ ਤੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਬਾਰੇ ਕੇਂਦਰੀ ਸਹਾਇਤਾ ਤੁਰੰਤ ਉਪਲਬਧ ਕਰਵਾਉਣ ਦੀ ਮੰਗ ਵੀ ਕੀਤੀ। ਕੇਂਦਰੀ ਸਿਹਤ ਮੰਤਰੀ ਨੇ ਇਨ੍ਹਾਂ ਸਾਰੀਆਂ ਮੰਗਾਂ ਦੇ ਸਬੰਧ ਵਿੱਚ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਦੋਨੋਂ ਸਿਹਤ ਮੰਤਰੀਆਂ ਦੇ ਵਿਚਾਲੇ ਇਸ ਗੱਲਬਾਤ ਦੇ ਦੌਰਾਨ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੀ ਮੌਜੂਦ ਰਹੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਮਾਂਡਵਿਆ ਨਾਲ ਕੀਤੀ ਮੁਲਾਕਾਤ, ਸੂਬੇ ਦੇ ਹਸਪਤਾਲਾਂ ਲਈ ਮੰਗੀ ਮਦਦ appeared first on Daily Post Punjabi.